Saturday, May 25, 2024

ਵਾਹਿਗੁਰੂ

spot_img
spot_img

ਪੰਜਾਬ ਦੇ ਲੋਕ ਦੱਸਣ ਕੌਣ ਹੋਵੇ ‘ਆਮ ਆਦਮੀ ਪਾਰਟੀ’ ਦਾ ਮੁੱਖ ਮੰਤਰੀ ਲਈ ਚਿਹਰਾ? ਕੇਜਰੀਵਾਲ ਨੇ ਜਾਰੀ ਕੀਤਾ ਮੋਬਾਇਲ ਨੰਬਰ

- Advertisement -

ਯੈੱਸ ਪੰਜਾਬ
ਮੋਹਾਲੀ, 13 ਜਨਵਰੀ, 2022:
ਬੁੱਧਵਾਰ ਤੋਂ 2 ਦਿਨ ਦੇ ਪੰਜਾਬ ਦੌਰੇ ’ਤੇ ਆਏ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਆਉਂਦੇ ਹੀ ਇਹ ਦਾਅਵਾ ਕੀਤਾ ਸੀ ਕਿ ਪਾਰਟੀ ਅਗਲੇ ਹਫ਼ਤੇ ਆਪਣਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਦੇਵੇਗੀ, ਨੇ ਅੱਜ ਇਕ ਨਵਾਂ ਐਲਾਨ ਕੀਤਾ ਹੈ।

ਮੋਹਾਲੀ ਵਿਖੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸ੍ਰੀ ਭਗਵੰਤ ਮਾਨ ਦੇ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਮਨ ਸੀ ਕਿ ਉਹ ਆਪਣੀ ਪਾਰਟੀ ਦੇ ਵੱਡੇ ਨੇਤਾ ਅਤੇ ਆਪਣੇ ਛੋਟੇ ਭਰਾ ਸ੍ਰੀ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੰਦੇ ਪਰ ਸ੍ਰੀ ਭਗਵੰਤ ਮਾਨ ਨੇ ਆਪ ਹੀ ਕਿਹਾ ਹੈ ਕਿ ਇਸ ਮਾਮਲੇ ’ਤੇ ਪੰਜਾਬ ਦੇ ਲੋਕਾਂ ਦੀ ਰਾਏ ਲੈ ਕੇ ਹੀ ਕੋਈ ਨਿਰਣਾ ਕੀਤਾ ਜਾਵੇ।

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇਸ ਮੰਤਵ ਲਈ ਪਾਰਟੀ ਇਕ ਮੋਬਾਇਲ ਨੰਬਰ ਜਾਰੀ ਕਰ ਰਹੀ ਹੈ। ਉਨ੍ਹਾਂਨੇ 70748-70748 ਮੋਬਾਇਲ ਨੰਬਰ ਜਾਰੀ ਕਰਦਿਆਂ ਕਿਹਾ ਕਿ ਇਸ ’ਤੇ ਕਾਲ ਕਰਕੇ, ਐਸ.ਐਮ.ਐਸ. ਜਾਂ ਫ਼ਿਰ ਵੱਟਸਐਪ ਕਰਕੇ ਪੰਜਾਬ ਦੇ ਲੋਕ ਆਪਣੀ ਪਸੰਦ ਦਰਜ ਕਰਵਾ ਸਕਣਗੇ ਅਤੇ ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤਕ ਖੁਲ੍ਹਾ ਰਹੇਗਾ।

ਉਹਨਾਂ ਕਿਹਾ ਕਿ ਇਹ ਵੀ ਜ਼ਰੂਰੀ ਨਹੀਂ ਕਿ ਲੋਕਾਂ ਦੀ ਪਸੰਦ ਪਾਰਟੀ ਦਾ ਹੀ ਕੋਈ ਨੇਤਾ ਹੋਵੇ, ਕੋਈ ਬਾਹਰੀ ਵਿਅਕਤੀ ਵੀ ਹੋ ਸਕਦਾ ਹੈ ਅਤੇ ਜੇ ਗੱਲ ਉਸਦੇ ਹੱਕ ਵਿੱਚ ਜਾਂਦੀ ਹੈ ਤਾਂ ਭਗਵੰਤ ਮਾਨ ਖ਼ੁਦ ਉਸਨੂੰ ਲੈ ਕੇ ਆਉਣਗੇ ਕਿਉਂਕਿ ‘ਆਮ ਆਦਮੀ ਪਾਰਟੀ’ ਦਾ ਮਤਲਬ ਲੋਕਾਂ ਨੂੰ ਚੰਗਾ ਰਾਜ ਅਤੇ ਚੰਗਾ ਮੁੱਖ ਮੰਤਰੀ ਦੇਣਾ ਹੈ।

ਸ੍ਰੀ ਕੇਜਰੀਵਾਲ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਨਹੀਂ ਹਨ।

ਉਹਨਾਂ ਨੇ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਦੀ ਕੋਈ ਪਾਰਟੀ ਆਪਣੇ ਮੁੱਖ ਮੰਤਰੀ ਚਿਹਰੇ ਲਈ ਲੋਕਾਂ ਦੀ ਰਾਏ ਮੰਗ ਰਹੀ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...