Wednesday, May 8, 2024

ਵਾਹਿਗੁਰੂ

spot_img
spot_img

ਪੰਜਾਬ ਦੇ ਲੋਕ ਹਿਤਾਂ ਦੇ ਖ਼ਿਲਾਫ਼ ਹੈ ਭਾਰਤੀ ਜਨਤਾ ਪਾਰਟੀ: ਨਵਜੋਤ ਸਿੰਘ ਸਿੱਧੂ

- Advertisement -

ਯੈੱਸ ਪੰਜਾਬ
ਸਾਹਨੇਵਾਲ, 1 ਜਨਵਰੀ, 2022:
ਸਾਹਨੇਵਾਲ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਝੂਠ ਅਤੇ ਪਾਖੰਡ ਦਾ ਪਰਦਾਫਾਸ਼ ਕਰਦਿਆਂ ਦਾਅਵਾ ਕੀਤਾ ਕਿ ਦੋਵੇਂ ਪਾੜੋ ਅਤੇ ਰਾਜ ਕਰੋ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ।

2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵੇਲੇ, ਭਾਜਪਾ ਅਤੇ ਕੇਜਰੀਵਾਲ ਨੇ ਆਪੋ-ਆਪਣੇ ਰਾਜਨੀਤਿਕ ਲਾਭਾਂ ਲਈ ਦਿੱਲੀ ਵਿੱਚ ਮਿਲੀਭੁਗਤ ਨਾਲ ਰਾਜ ਵੱਲੋਂ ਸਹਿ ਪ੍ਰਾਪਤ ਹਿੰਸਾ ਨੂੰ ਜਾਰੀ ਰੱਖਿਆ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਕੇਜਰੀਵਾਲ ਮੁਫ਼ਤਖੋਰੀ ਦਾ ਪ੍ਰਚਾਰ ਕਰਨ ਵਾਲਾ ਭਾਜਪਾ ਦਾ ਹੀ ਦੂਜਾ ਰੂਪ ਹੈ।

ਆਰਥਿਕਤਾ ਦੇ ਨਿਯਮ ਧਿਆਨ ’ਚ ਰੱਖੇ ਬਿਨਾਂ ਮੌਜੂਦਾ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਬੇਬੁਨਿਆਦ ਅਤੇ ਖੋਖਲੇ ਵਾਅਦੇ ਕੀਤੇ ਕਿ ਜੇਕਰ ਭਾਜਪਾ ਸੱਤਾ ਵਿੱਚ ਆਈ ਤਾਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ। ਉਂਝ ਪੰਜਾਬ ਸੂਬੇ ਦੀ ਹਕੀਕਤ ਇਹ ਹੈ ਕਿ ਕਿਸਾਨਾਂ ਦੀ ਅਸਲ ਆਮਦਨ ਦਾ ਵੀ ਕੇਂਦਰ ਸਰਕਾਰ ਵੱਲੋਂ ਅੱਜ ਤੱਕ ਕਿਸਾਨਾਂ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ।

‘ਆਪ’ ਅਤੇ ਭਾਜਪਾ ਦੁਆਰਾ ਖੇਡੀ ਗਈ ਇਸ ਗੰਦੀ ਰਾਜਨੀਤੀ ਦੇ ਮੱਦੇਨਜ਼ਰ, ਪੰਜਾਬ ਕਾਂਗਰਸ ਪ੍ਰਧਾਨ ਨੇ ਵਾਅਦਾ ਕੀਤਾ ਕਿ ਉਹ ਐਮ.ਐਸ.ਪੀ ਨੂੰ ਪੰਜਾਬ ਦੇ ਲੋਕਾਂ ਦਾ ਕਾਨੂੰਨੀ ਹੱਕ ਬਣਾਉਣ ਲਈ ਆਪਣੇ ਆਖਰੀ ਸਾਹ ਤੱਕ ਲੜਨਗੇ।

ਜਦ ਉਨ੍ਹਾਂ ਕਿਹਾ ਕਿ ‘ਪੰਜਾਬ ਮਾਡਲ’ ਇਹ ਯਕੀਨੀ ਬਣਾਏਗਾ ਕਿ ਕਿਸਾਨਾਂ ਨੂੰ ਮੰਡੀ ਤੱਕ ਸਮੇਂ ਸਿਰ ਪਹੁੰਚ ਅਤੇ ਉਨ੍ਹਾਂ ਦੇ ਖੇਤੀ ਉਤਪਾਦਾਂ ਦੀ ਅਸਲ ਕੀਮਤ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਸਕੇ ਤਾਂ ਲੋਕਾਂ ਨੇ ਖੁਸ਼ੀ ਵਿਚ ਨਾਅਰੇ ਲਗਾ ਕੇ ਹੁੰਗਾਰਾ ਭਰਿਆ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਵਿਕਾਸ ਪ੍ਰੋਗਰਾਮਾਂ ਦੀ ਕੁਸ਼ਲਤਾ ਅਤੇ ਡਿਲੀਵਰੀ ਪ੍ਰਣਾਲੀਆਂ ਦੇ ਵਿਕਾਸ ਲਈ ਗ੍ਰਾਮ ਪੰਚਾਇਤਾਂ ਦਾ ਵਿਕੇਂਦਰੀਕਰਨ ਕੀਤਾ ਜਾਵੇਗਾ। ਪਰ ਪੰਚਾਇਤਾਂ ਨੂੰ ਅਸਲ ਖੁਦਮੁਖ਼ਤਿਆਰੀ ਵਿੱਤੀ ਸਰੋਤਾਂ ਤੋਂ ਬਿਨਾਂ ਨਹੀਂ ਮਿਲੇਗੀ। ਅੱਜ ਗ੍ਰਾਮ ਸਭਾ ਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਸੁਤੰਤਰ ਟੈਕਸ ਵਸੂਲੀ ਅਤੇ ਫ਼ੈਸਲੇ ਲੈਣ ਦੀ ਸ਼ਕਤੀ ਦੀ ਲੋੜ ਹੈ।

ਜੂਨ 2022 ਤੋਂ ਜੀ.ਐਸ.ਟੀ ਮੁਆਵਜ਼ੇ ਨੂੰ ਖਤਮ ਕਰਨ ਦਾ ਮੁੱਦਾ ਚੁੱਕਦਿਆਂ ਸਿੱਧੂ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਨੂੰ ਕਰਜ਼ੇ ਦੇ ਜਾਲ ਵਿੱਚ ਫਸਾਉਣਾ ਚਾਹੁੰਦੀ ਹੈ। ਪਿਛਲੇ ਤਿੰਨ ਸਾਲਾਂ ਤੋਂ ਭਾਜਪਾ ਜੀ.ਐਸ.ਟੀ ਮੁਆਵਜ਼ਾ ਜਾਰੀ ਨਹੀਂ ਕਰ ਰਹੀ ਹੈ ਅਤੇ 1838 ਕਰੋੜ ਦਾ ਬਕਾਇਆ ਕੇਂਦਰ ਸਰਕਾਰ ਕੋਲ ਅਜੇ ਵੀ ਜਮ੍ਹਾਂ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮੁਆਵਜ਼ਾ ਪੰਜਾਬੀ ਲੋਕਾਂ ਦਾ ਕਾਨੂੰਨੀ ਹੱਕ ਹੈ ਅਤੇ ਕੇਂਦਰ ਸਰਕਾਰ ਨੂੰ ਇਸਨੂੰ ਤੁਰੰਤ ਜਾਰੀ ਕਰਨਾ ਚਾਹੀਦਾ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਅਜਿਹੇ ਆਗੂ ਦੀ ਤਲਾਸ਼ ਹੈ ਜੋ ਉਨ੍ਹਾਂ ਨੂੰ ਉਮੀਦ ਅਤੇ ਠੋਸ ਰੋਡ ਮੈਪ ਦਿਖਾਵੇ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ‘ਪੰਜਾਬ ਮਾਡਲ’ ਹੀ ਇਸ ਦਾ ਜਵਾਬ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...