Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਦੇ ਸਰਕਾਰੀ ਡਾਕਟਰ ਅੱਜ ਹੜਤਾਲ ’ਤੇ; ਐਮਰਜੈਂਸੀ ਛੱਡ ਕੇ ਸਾਰੀਆਂ ਸੇਵਾਵਾਂ ਬੰਦ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜੂਨ, 2021:
ਪੰਜਾਬ ਦੇ ਸਮੂਹ ਸਰਕਾਰੀ ਡਾਟਕਰਾਂ ਵੱਲੋਂ ਅੱਜ 6ਵੇਂਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਖਿਲਾਫ਼ ਦਿੱਤੇ ਗਏ ਰੋਸ ਪ੍ਰਦਰਸ਼ਨ ਦੇ ਸੱਦੇ ਦੇ ਮੱਦੇਨਜ਼ਰ ਅੱਜ ਰਾਜ ਦੇ ਸਮੂਹ ਸਰਕਾਰੀ ਡਾਕਟਰ ਇਕ ਰੋਜ਼ਾ ਹੜਤਾਲ ’ਤੇ ਹਨ।

ਡਾਕਟਰਾਂ ਦੇ ਹੜਤਾਲ ’ਤੇ ਚਲੇ ਜਾਣ ਨਾਲ ਸਮੂਹ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਆਦਿ ਵਿੱਚ ਉ.ਪੀ.ਡੀ. ਸਣੇ ਹੋਰ ਸੇਵਾਵਾਂ ਠੱਪ ਹੋ ਗਈਆਂ ਹਨ। ਉਂਜ ਡਾਕਟਰਾਂ ਨੇ ਐਮਰਜੈਂਸੀ ਸੇਵਾਵਾਂ ਨੂੰ ਆਪਣੀ ਹੜਤਾਲ ਦੇ ਘੇਰੇ ਤੋਂ ਬਾਹਰ ਰੱਖਣ ਦਾ ਐਲਾਨ ਕੀਤਾ ਹੋਇਆ ਹੈ। ਇਸ ਹੜਤਾਲ ਦਾ ਸਰਕਾਰੀ ਹਸਪਤਾਲਾਂ ’ਤੇ ਨਿਰਭਰ ਆਮ ਲੋਕਾਂ, ਖ਼ਾਸਕਰ ਦਿਹਾਤੀ ਲੋਕਾਂ ’ਤੇ ਭਾਰੀ ਅਸਰ ਵੇਖ਼ਣ ਨੂੰ ਮਿਲਿਆ ਹੈ।

ਡਾਕਟਰਾਂ ਵੱਲੋਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ’ਤੇ ਇਤਰਾਜ਼ ਉਠਾਇਆ ਜਾ ਰਿਹਾ ਹੈ। ਉਨ੍ਹਾਂ ਨੇ ਨਾਨ-ਪ੍ਰੈਕਟਿਸਿੰਗ ਅਲਾਊਂਸ ਨੂੰ ‘ਬੇਸਿਕ ਪੇਅ’ ਤੋਂ ਵੱਖ ਕੀਤੇ ਜਾਣ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਹੈਕਿ ਇਹ ਫ਼ੈਸਲਾ ਕਿਸੇ ਵੀ ਤਰ੍ਹਾਂਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਜ਼ਿਕਰਯੋਗ ਹੈ ਕਿ ਹੜਤਾਲ ਦਾ ਸੱਦਾ ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਕੋਆਰਡੀਨੇਸ਼ਨ ਕਮੇਟੀ ਵੱਲੋਂ ਦਿੱਤਾ ਗਿਆ ਹੈ ਜਿਸ ਦਾ ਪੰਜਾਬ ਸਟੇਟ ਵੈਟਰੀਨਰੀ ਆਫ਼ੀਸਰਜ਼ ਐਸੋਸੀਏਸ਼ਨ, ਪੰਜਾਬ ਮੈਡੀਕਲ ਟੀਚਰਜ਼ ਐਸੋਸੀਏਸ਼ਨ, ਰੂਰਲ ਮੈਡੀਕਲ ਆਫ਼ੀਸਰਜ਼ ਐਸੋਸੀਏਸ਼ਨ, ਪੰਜਾਬ ਡੈਂਟਲ ਮੈਡੀਕਲ ਆਫ਼ੀਸਰਜ਼ ਐਸੋਸੀਏਸ਼ਨ ਅਤੇ ਪੰਜਾਬ ਆਯੁਰਵੇਦ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ।

6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਜਨਤਕ ਕੀਤੇ ਜਾਣ ਤੋਂ ਬਾਅਦ ਮੁਲਾਜ਼ਮਾਂ ਵਿੱਚ ਪਾਏ ਜਾ ਰਹੇ ਰੋਸ ਅਤੇ ਵਿਰੋਧ ਦੇ ਚੱਲਦਿਆਂ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਦੀ ਇਕ ਨਿਗਰਾਨ ਕਮੇਟੀ ਦਾ ਐਲਾਨ ਕੀਤਾ ਸੀ ਤਾਂਜੋ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਅਧਿਕਾਰੀਆਂ ਦੀ ਇਕ ਕਮੇਟੀ ਦਾ ਵੀ ਇਸ ਮਾਮਲੇ ਸੰਬੰਧੀ ਹੀ ਗਠਨ ਕੀਤਾ ਗਿਆ ਸੀ ਜਿਹੜੇ ਵੱਖ ਵੱਖ ਵਿਭਾਗਾਂ ਦੇ ਕਰਮੀਆਂ ਨਾਲ ਮੁਲਾਕਾਤਾਂ ਕਰਕੇ ਆਪਣੀ ਰਿਪੋਰਟ ਮੰਤਰੀਆਂ ਦੇ ਸਮੂਹ ਨੂੰ ਸੌਂਪਣਗੇ।

ਮੰਤਰੀਆਂ ਦੀ ਨਿਗਰਾਨ ਕਮੇਟੀ ਵਿੱਚ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਸ: ਮਨਪ੍ਰੀਤ ਸਿੰਘ ਬਾਦਲ, ਸ: ਸਾਧੂ ਸਿੰਘ ਧਰਮਸੋਤ, ਸ੍ਰੀ ਉ.ਪੀ.ਸੋਨੀ ਅਤੇ ਸ:ਬਲਬੀਰ ਸਿੰਘ ਸਿੱਧੂ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...