- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 23 ਜੂਨ, 2022:
ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਅਤੇ ਪੰਜਾਬ ਦੇ ਸਾਬਕਾ ਪੁਲਿਸ ਮੁਖ਼ੀ ਸ੍ਰੀ ਦਿਨਕਰ ਗੁਪਤਾ ਨੂੰ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ।
1987 ਬੈੱਚ ਦੇ ਪੰਜਜਬ ਕੈਡਰ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਗੁਪਤਾ ਸ੍ਰੀ ਯੋਗੇਸ਼ ਚੰਦਰ ਮੋਦੀ ਦੀ ਥਾਂ ਲੈਣਗੇ ਅਤੇ ਇਸ ਅਹਿਮ ਕੇਂਦਰੀ ਏਜੰਸੀ ਦੇ 31 ਮਾਰਚ, 2024 ਤਕ ਮੁਖ਼ੀ ਬਣੇ ਰਹਿਣਗੇ।
ਸ੍ਰੀ ਗੁਪਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਸਮੇਂ 2 ਸਾਲ ਅਤੇ 7 ਮਹੀਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਰਹੇ।
ਇਸ ਵੇਲੇ ਉਹ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਤੌਰ ’ਤੇ ਸੇਵਾ ਨਿਭਾਅ ਰਹੇ ਸਨ ਅਤੇ ਕੇਂਦਰ ਵਿੱਚ ਕਿਸੇ ਪੋਸਟਿੰਗ ਲਈ ਇੱਛੁਕ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -