ਯੈੱਸ ਪੰਜਾਬ
ਚੰਡੀਗੜ, 27 ਜੁਲਾਈ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਰਾਧਾ ਿਸ਼ਨ (90) ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋਕਿ ਆਪਣੇ ਜੱਦੀ ਪਿੰਡ ਖੂਈ ਖੇੜਾ (ਫਾਜ਼ਿਲਕਾ) ਵਿਖੇ ਲੰਮੀ ਬਿਮਾਰੀ ਪਿੱਛੋ ਅੱਜ ਚੱਲ ਵਸੇ।
ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ ਮੈਨੂੰ ਚੌਧਰੀ ਰਾਧਾ ਿਸ਼ਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜਿਨਾਂ ਨੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਵਿਕਾਸ ਅਤੇ ਇਸਦੇ ਲੋਕਾਂ ਦੀ ਭਲਾਈ ਲਈ ਉੱਘਾ ਯੋਗਦਾਨ ਪਾਇਆ।’’
ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ