ਯੈੱਸ ਪੰਜਾਬ
ਚੰਡੀਗੜ੍ਹ, 31 ਦਸੰਬਰ, 2024
Punjab ਸਰਕਾਰ ਨੇ ਰਾਜ ਦੇ ਸਾਰੇ ਸਕੂਲਾਂ ਅੰਦਰ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ। ਰਾਜ ਦੇ ਸਾਰੇ ਸਕੂਲ ਜੋ ਪਹਿਲੀ ਜਨਵਰੀ, 2025 ਨੂੰ ਖੁਲ੍ਹਣੇ ਸਨ, ਹੁਣ 8 ਜਨਵਰੀ ਨੂੰ ਖੁਲ੍ਹਣਗੇ।
ਰਾਜ ਦੇ ਸਿੱਖ਼ਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਅਨੁਸਾਰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਠੰਢ ਦੇ ਕਾਰਲ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤਕ ਛੁੱਟੀਆਂ ਵਧਾਈਆਂ ਗਈਆਂ ਹਨ। ਹੁਣ ਸਾਰੇ ਸਕੂਲ 8 ਜਨਵਰੀ ਨੂੰ ਖੁਲ੍ਹਣਗੇ।