Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਦੇ 17 ਪੁਲਿਸ ਅਧਿਕਾਰੀਆਂ ਲਈ ਸਨਮਾਨਾਂ ਦਾ ਐਲਾਨ, 2 ਨੂੰ ਵਿਲੱਖਣ ਸੇਵਾਵਾਂ ਲਈ ਅਤੇ 15 ਨੂੰ ਬੇਮਿਸਾਲ ਸੇਵਾਵਾਂ ਲਈ ਮਿਲਣਗੇ ਐਵਾਰਡ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2022:
ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਏਡੀਜੀਪੀ ਕਾਨੂੰਨ ਅਤੇ ਵਿਵਸਥਾ ਨਰੇਸ਼ ਕੁਮਾਰ ਅਤੇ ਏਡੀਜੀਪੀ ਇੰਟੈਲੀਜੈਂਸ ਅਮਰਦੀਪ ਸਿੰਘ ਰਾਏ ਸਮੇਤ ਦੋ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਅਧਿਕਾਰੀਆਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।

ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਡੀਆਈਜੀ ਸਪੈਸ਼ਲ ਟਾਸਕ ਫੋਰਸ ਸੰਜੀਵ ਕੁਮਾਰ ਰਾਮਪਾਲ ਅਤੇ ਚਾਰ ਪੀਪੀਐਸ ਅਧਿਕਾਰੀ ਜਿਨ੍ਹਾਂ ਵਿੱਚ ਕਮਾਂਡੈਂਟ ਪੀਆਰਟੀਸੀ ਜਹਾਨ ਖੇਲਾ ਹਰਪ੍ਰੀਤ ਸਿੰਘ ਮੰਡੇਰ, ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਰਵਿੰਦਰ ਪਾਲ ਸਿੰਘ, ਏਸੀਪੀ ਹੈੱਡਕੁਆਰਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਅਤੇ ਡਿਪਟੀ ਸੁਪਰਡੈਂਟ (ਸੁਰੱਖਿਆ) ਜ਼ਿਲ੍ਹਾ ਜੇਲ੍ਹ ਰੂਪਨਗਰ ਉਨ੍ਹਾਂ 15 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਿਲ ਹਨ, ਜਿਨ੍ਹਾਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ, ਇੰਸਪੈਕਟਰ ਓਂਕਾਰ ਸਿੰਘ ਬਰਾੜ, ਇੰਸਪੈਕਟਰ ਜਗਪ੍ਰੀਤ ਸਿੰਘ, ਲੇਡੀ ਇੰਸਪੈਕਟਰ ਬਲਵਿੰਦਰ ਕੌਰ, ਐਸਆਈ ਅਰੁਣ ਕੁਮਾਰ, ਏਐਸਆਈ ਸੰਦੀਪ ਕੁਮਾਰ, ਏਐਸਆਈ ਗੁਰਮੁੱਖ ਸਿੰਘ ਅਤੇ ਏਐਸਆਈ ਅਮਰੀਕ ਚੰਦ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...