Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਨਾਲ ਬਦਲਾਖ਼ੋਰੀ ’ਤੇ ਉੱਤਰੇ ਮੋਦੀ: ਮਾਲ ਗੱਡੀਆਂ ਰੋਕਣ ਦੇ ਫ਼ੈਸਲੇ ’ਤੇ ਭਗਵੰਤ ਮਾਨ ਦਾ ਤਿੱਖਾ ਬਿਆਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਅਕਤੂਬਰ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਮਾਲ ਰੇਲ ਗੱਡੀਆਂ ਰੋਕ ਲਏ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਅਤੇ ਇੱਕਜੁੱਟਤਾ ਤੋਂ ਬੁਖਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨਾਲ ਬਦਲੇਖ਼ੋਰੀ ‘ਤੇ ਉਤਰ ਆਏ ਹਨ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮਾਲ ਗੱਡੀਆਂ ਚਲਾਉਣ ਲਈ ਕੇਂਦਰ ਵੱਲੋਂ ਯਾਤਰੂ ਰੇਲ ਗੱਡੀਆਂ ਚੱਲਣ ਦੇਣ ਦੀ ਸ਼ਰਤ ਬਾਂਹ ਮਰੋੜ ਕੇ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਸਾਜ਼ਿਸ਼ ਹੈ। ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਹੰਕਾਰੀ ਅਤੇ ਤਾਨਾਸ਼ਾਹੀ ਰਵੱਈਆ ਤਿਆਗ ਕੇ ਸੰਘਰਸ਼ਸ਼ੀਲ ਕਿਸਾਨਾਂ ਦੀ ਬਾਂਹ ਮਰੋੜਨ ਦੀ ਥਾਂ ਥੋਪੇ ਗਏ ਕਾਲੇ ਕਾਨੂੰਨ ਵਾਪਸ ਲੈ ਕੇ ਅੰਨਦਾਤਾ ਦੀ ਬਾਂਹ ਫੜਨੀ ਚਾਹੀਦੀ ਹੈ।

ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਬਤੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਸ ਲਈ ਭੱਜ ਰਹੇ ਹਨ, ਕਿਉਂਕਿ ਮੋਦੀ ਨੂੰ ਆਪਣੇ ਅੰਬਾਨੀ-ਆਡਨੀ ਵਰਗੇ ਕਾਰਪੋਰੇਟ ਘਰਾਨਿਆਂ ਦੇ ਹਿਤ ਜ਼ਿਆਦਾ ਪਿਆਰੇ ਹਨ।

ਇਹੋ ਕਾਰਨ ਹੈ ਜਦ ਪੰਜਾਬ ਦੇ ਕਿਸਾਨਾਂ ਨੇ ਮਾਲ ਗੱਡੀਆਂ ਦੀ ਆਵਾਜਾਈ ਰੇਲ ਲਾਈਨਾਂ ਖ਼ਾਲੀ ਕਰ ਦਿੱਤੀਆਂ ਤਾਂ ਮੋਦੀ ਨੇ ਸਭ ਤੋਂ ਪਹਿਲਾਂ ਮੋਗਾ ਸਥਿਤ ਅੰਡਾਨੀਆਂ ਦੇ ਸਾਇਲੋ ਲਈ ਮਾਲ ਗੱਡੀ ਭੇਜ ਦਿੱਤੀ। ਇਹ ਕਿਸਾਨਾਂ ਨੂੰ ਭੜਕਾ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ, ਜਿਸ ਬਾਰੇ ਪੂਰੇ ਪੰਜਾਬ ਨੂੰ ਸੁਚੇਤ ਰਹਿਣਾ ਪਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੀ ਥਾਂ ਭਾਜਪਾਈ ਆਗੂਆਂ ਵੱਲੋਂ ਕਦੇ ਉਨ੍ਹਾਂ ਨੂੰ ਦਲਾਲ ਕਿਹਾ ਜਾਂਦਾ ਹੈ ਅਤੇ ਕਦੇ ਗੁਮਰਾਹ ਕਰਨ ਵਾਲੇ ਕਿਹਾ ਜਾਂਦਾ ਹੈ। ਮਾਨ ਨੇ ਮੋਦੀ ਸਮੇਤ ਪੂਰੀ ਭਾਜਪਾ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਜੇਕਰ ਖੇਤੀ ਬਾਰੇ ਕੇਂਦਰੀ ਕਾਨੂੰਨ ਐਨੇ ਹੀ ਕ੍ਰਾਂਤੀਕਾਰੀ ਹਨ ਤਾਂ ਯੂਪੀ-ਬਿਹਾਰ ਦੇ ਬੇਵੱਸ ਕਿਸਾਨਾਂ ਤੋਂ ਅੱਧੇ ਮੁੱਲ ਝੋਨਾ ਖ਼ਰੀਦ ਕੇ ਵਿਚੋਲੀਏ ਪੰਜਾਬ ਦੀਆਂ ਮੰਡੀਆਂ ‘ਚ ਐਮਐਸਪੀ ਉੱਪਰ ਵੇਚਣ ਦਾ ਗੋਰਖਧੰਦਾ ਕਿਉਂ ਚਲਾ ਰਹੇ ਹਨ?

ਮਾਨ ਨੇ ਕਿਹਾ ਕਿ ਸ਼ਰਤਾਂ ਸਹਿਤ ਮਾਲ ਗੱਡੀਆਂ ਰੋਕ ਕੇ ਪੰਜਾਬ ਨੂੰ ਆਰਥਿਕ ਤੌਰ ‘ਤੇ ਤੋੜਨ ਭੁੱਖੇ ਮਾਰਨ ਅਤੇ ਤੜੀ ਪਾਰ ਕਰਨ ਦੀ ਬਦਲੇਖ਼ੋਰ ਸੋਚ ਰੱਖਣ ਵਾਲੇ ਪ੍ਰਧਾਨ ਮੰਤਰੀ ਨੂੰ ਇਲਮ ਹੋਣਾ ਚਾਹੀਦਾ ਹੈ ਕਿ ਪੰਜਾਬ ਤੋਂ ਬਗੈਰ, ਜੈ ਜਵਾਨ ਅਤੇ ਜੈ ਕਿਸਾਨ, ਨਾਅਰੇ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਦੇਸ਼ ਨੂੰ ਆਜ਼ਾਦੀ ਦਿਵਾਉਣ ਅਤੇ ਭੁੱਖਮਰੀ ‘ਚੋਂ ਕੱਢਣ ਲਈ ਸਭ ਤੋਂ ਵੱਧ 90 ਫ਼ੀਸਦੀ ਯੋਗਦਾਨ ਪੰਜਾਬੀਆਂ ਦਾ ਹੀ ਹੈ।

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਹ ਯੂਰੀਆ, ਕੋਇਲਾ, ਬਿਜਲੀ ਅਤੇ ਵਪਾਰ ਦੇ ਹਵਾਲੇ ਦੇ ਕੇ ਕਿਸਾਨਾਂ ਨੂੰ ਅਪੀਲਾਂ ਕਰਨ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨਾਂ ਦੀ ਗੱਲ ਕਰਨ।


Click here to Like us on Facebook


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...