Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਨੂੰ 1.93 ਲੱਖ ਖ਼ੁਰਾਕਾਂ ਹੋਰ ਮਿਲੀਆਂ, 18-44 ਉਮਰ ਗਰੁੱਪ ਲਈ ਟੀਕਾਕਰਨ ਵਿੱਚ 12 ਜੂਨ ਤੋਂ ਲਿਆਂਦੀ ਜਾਵੇਗੀ ਤੇਜ਼ੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਜੂਨ, 2021:
ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਲਈ 12 ਜੂਨ ਤੋਂ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਕਾਕਰਨ ਤਰਜੀਹੀ ਗਰੁੱਪਾਂ ਵਾਸਤੇ ਹੋਵੇਗਾ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਟੀਕਾਕਰਨ ਲਈ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਸ੍ਰੀ ਗਰਗ ਨੇ ਅੱਗੇ ਦੱਸਿਆ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਭਲਕੇ 193380 ਖੁਰਾਕਾਂ ਮਿਲਣਗੀਆਂ ਜਿਨ੍ਹਾਂ ਵਿੱਚ ਕੋਵੀਸ਼ੀਲਡ ਦੀਆਂ 156720 ਖੁਰਾਕਾਂ ਅਤੇ ਕੋਵੈਕਸੀਨ ਦੀਆਂ 36660 ਖੁਰਾਕਾਂ ਸ਼ਾਮਲ ਹਨ।

ਸਟੇਟ ਨੋਡਲ ਅਫਸਰ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗ ਤਰਜੀਹੀ ਗਰੁੱਪਾਂ ਵਿੱਚ ਸ਼ਾਮਲ ਕੀਤੇ ਗਏ ਹਨ।

ਨਵੇਂ ਸ਼ਾਮਲ ਗਰੁੱਪਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਗਰਗ ਨੇ ਦੱਸਿਆ ਕਿ ਦੁਕਾਨਦਾਰ ਅਤੇ ਉਨ੍ਹਾਂ ਦਾ ਸਟਾਫ, ਜਿੰਮ ਮਾਲਕ ਤੇ ਜਿੰਮ ਟਰੇਨਰ, ਪ੍ਰਾਹੁਣਚਾਰੀ ਉਦਯੋਗ ਵਿੱਚ ਲੱਗਿਆ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼) ਸਮੇਤ ਰਸੋਈਏ, ਬਹਿਰੇ (ਵੇਟਰ), ਉਦਯੋਗਿਕ ਕਾਮੇ, ਰੇਹੜੀ, ਫੜੀ ਵਾਲੇ ਖਾਸ ਕਰਕੇ ਖਾਣ ਵਾਲੇ ਉਤਪਾਦਾਂ ਜਿਵੇਂ ਕਿ ਜੂਸ, ਚਾਟ ਆਦਿ ਨਾਲ ਜੁੜੇ ਹੋਏ, ਡਿਲਵਿਰੀ ਦੇਣ ਵਾਲੇ, ਐਲ.ਪੀ.ਜੀ. ਦੀ ਵੰਡ ਵਾਲੇ, ਬੱਸ ਡਰਾਈਵਰ, ਕੰਡਕਟਰ, ਆਟੋ/ਟੈਕਸੀ ਡਰਾਈਵਰ, ਸਥਾਨਕ ਸਰਕਾਰਾਂ ਅਤੇ ਪੰਚਾਇਤੀ ਨੁਮਾਇੰਦੇ ਜਿਵੇਂ ਕਿ ਮੇਅਰ, ਕੌਂਸਲਰ, ਸਰਪੰਚ, ਪੰਚ, ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਮੈਂਬਰ ਅਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਵੱਲੋਂ ਸਥਾਨਕ ਪੱਧਰ ‘ਤੇ ਹੋਰ ਕਿਸੇ ਨੂੰ ਤਰਜੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਜਾ ਸਕਦਾ।

ਹੁਣ ਤੱਕ 18-44 ਸਾਲ ਉਮਰ ਵਰਗ ਲਈ 17.25 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ 5.42 ਲੱਖ ਖੁਰਾਕਾਂ ਵਿੱਚੋਂ 501550 ਵਿਅਕਤੀਆਂ ਦੇ ਟੀਕੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...