Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ, ਅਫ਼ਗਾਨਿਸਤਾਨ ਨਹੀਂ; ਭੜਕਾਉਣ ਵਾਲਿਆਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿਆਂਗੇ: ਭਗਵੰਤ ਮਾਨ ਦੀ ਚੇਤਾਵਨੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਮਾਰਚ, 2023:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇ।

ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਫ਼ਿਰਕੂ ਲੀਹਾਂ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਰਮ ਪ੍ਰਚਾਰਕਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦੇ ਦੁਸ਼ਮਣ ਇਨ੍ਹਾਂ ਆਗੂਆਂ ਦੇ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਰਿਵਾਰਾਂ ਦੇ ਪੁੱਤਰਾਂ ਨੂੰ ਹਥਿਆਰ ਚੁੱਕਣ ਦਾ ਉਪਦੇਸ਼ ਦੇਣਾ ਬਹੁਤ ਸੌਖਾ ਹੈ ਪਰ ਅਜਿਹੇ ਪ੍ਰਚਾਰਕ ਜਦੋਂ ਕੌੜੀਆਂ ਹਕੀਕਤਾਂ ਦਾ ਸਾਹਮਣਾ ਕਰਦੇ ਹਨ ਤਾਂ ਇਨ੍ਹਾਂ ਗੱਲਾਂ ਤੋਂ ਭੱਜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਆਪੂ ਬਣੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦੀ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਜਜ਼ਬਾਤੀ ਸਾਂਝ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇੱਕੋ-ਇੱਕ ਮਕਸਦ ਆਪਣੇ ਫ਼ਸਾਦੀ ਵਿਚਾਰਾਂ ਰਾਹੀਂ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨਾ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਧਰਮ ਦੇ ਨਾਮ ‘ਤੇ ਚਲਾਈਆਂ ਜਾ ਰਹੀਆਂ ਫਿਰਕੂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕ ਪਛਾਣੇ ਜਾਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ‘ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਤਰੱਕੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ ‘ਚ ਹਥਿਆਰ ਚੁੱਕਣ ਲਈ ਕਹਿ ਕੇ ਉਜਾੜਨਾ ਚਾਹੁੰਦੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਨਾ ਸਿਰਫ਼ ਲੋਕਾਂ ਦਾ ਦਿਲ ਜਿੱਤ ਕੇ ਸਰਕਾਰ ਬਣਾਉਣਾ ਜਾਣਦੇ ਹਨ, ਸਗੋਂ ਉਹ ਸਰਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਵੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਆਗੂ ਸੋਚਦੇ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਸਕਦੇ ਹਨ ਤਾਂ ਉਹ ਸਰਾਸਰ ਗਲਤ ਹਨ ਕਿਉਂਕਿ ਅਮਨ ਪਸੰਦ ਪੰਜਾਬ ਵਾਸੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰ ਦੇਣਗੇ।

ਭਗਵੰਤ ਮਾਨ ਨੇ ਲੋਕਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾ ਕੇ ਲੋਕਾਂ ਦਾ ਵਿਸ਼ਵਾਸ ਬਰਕਰਾਰ ਰੱਖਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...