Tuesday, April 23, 2024

ਵਾਹਿਗੁਰੂ

spot_img
spot_img

ਪੰਜਾਬ ਨੂੰ ਸੈਰ-ਸਪਾਟਾ ਹੱਬ ਵਜੋਂ ਕੀਤਾ ਜਾਵੇਗਾ ਵਿਕਸਿਤ, ਅਨਮੋਲ ਗਗਨ ਮਾਨ ਵੱਲੋਂ ਪ੍ਰਗਤੀ ਮੈਦਾਨ ਵਿੱਚ ਪੰਜਾਬ ਪੈਵਿਲੀਅਨ ਦਾ ਉਦਘਾਟਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ/ ਚੰਡੀਗੜ੍ਹ, ਨਵੰਬਰ 25, 2022:
ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ਚੱਲ ਰਹੇ 41ਵੇਂ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਵਿਖੇ ‘ਪੰਜਾਬ ਡੇਅ’ ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ।

ਇਸ ਮੌਕੇ ਬੋਲਦਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਹੋਰ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਨੂੰ ਦੇਸ਼ ਦੁਨਿਆਂ ਲਈ ਸੈਰ-ਸਪਾਟਾ ਹੱਬ ਵਜੋਂ ਵਿਕਸਿਤ ਕੀਤਾ ਜਾ ਸਕੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਟੂਰਿਜ਼ਮ ਖੇਤਰ ਨੂੰ ਪੂਰੀਆਂ ਸੰਭਾਵਨਾਵਾਂ ਨਾਲ ਉਜਾਗਰ ਕਰਨ ਲਈ ਟੈਕਨਾਲੌਜੀ ਦੀ ਵਿਆਪਕ ਵਰਤੋ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਹੋਰ ਵਿਕਸਤ ਕਰਨ ਲਈ ਇੱਕ ਵਿਸ਼ੇਸ਼ ਐਪ ਤਿਆਰ ਕੀਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਇਤਿਹਾਸਕ ਤੇ ਸਭਿਆਚਾਰਕ ਇਮਾਰਤਾਂ ਨੂੰ ਹੋਰ ਵਿਕਸਿਤ ਕਰਨ ਅਤੇ ਸੈਲਾਨੀਆਂ ਦੀ ਸਹੂਲਤ ਲਈ ਟੂਰਿਜ਼ਮ ਟ੍ਰਾਂਸਪੋਰਟ ਨੂੰ ਮਜਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲੇ ਦੌਰਾਨ ਪੰਜਾਬ ਦੇ ਉਤਪਾਦਾਂ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਪੰਜਾਬ ਦੇ ਉਤਪਾਦਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੰਜੀਦੀਗੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ ਤੇ ਖਰੀ ਉਤਰੇਗੀ।

ਇਸ ਉਪਰੰਤ ਮੰਤਰੀ ਵੱਲੋਂ ਪੰਜਾਬ ਪੈਵਿਲੀਅਨ ਵਿੱਚ ਵੱਖ ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀਐਸਆਈਈਸੀ,ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਥਾਪਤ ਸਟਾਲਾਂ ਦਾ ਦੌਰਾ ਕੀਤਾ ਗਿਆ। ਪੰਜਾਬ ਡੇਅ ਸਮਾਗਮ ਮੌਕੇ ਨੂਰਾਂ ਸਿਸਟਰਜ਼ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਪ੍ਰਮੁੱਖ ਸਕੱਤਰ ਇੰਡਸਟੀਰੀਜ਼ ਅਤੇ ਕਮਰਸ ਸ੍ਰੀ ਦਿਲੀਪ ਕੁਮਾਰ, ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਏ.ਐਮ.ਡੀ ਪੀਐਸਆਈਈਸੀ ਸ੍ਰੀ ਰੁਪਿੰਦਰ ਜੀਤ ਸਿੰਘ ਬਰਾੜ ਦੁਆਰਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਪੀਐਸਆਈਈਸੀ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪੰਜਾਬ ਪੈਵਿਲੀਅਨ ਦੇ ਪ੍ਰਸ਼ਾਸਕ ਜੇ.ਐਸ.ਭਾਟੀਆ, ਉਪ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੱਡੀਆਂ ਸ਼ਖਸੀਅਤਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...