Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਲੋਕਾਂ ਦਾ ਵੱਡੀ ਗਿਣਤੀ ‘ਚ ਅੱਗੇ ਆਉਣਾ ਸ਼ੁੱਭ ਸੰਕੇਤ: ਲਾਲ ਚੰਦ ਕਟਾਰੂਚੱਕ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਮੋਹਾਲੀ, ਅਗਸਤ 18, 2022:
ਪੰਜਾਬ ਵਿੱਚ ਜੰਗਲਾਤ ਹੇਠਲੇ ਰਕਬੇ ਵਿੱਚ ਵਾਧਾ ਕਰਨ ਅਤੇ ਇਸ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਜਿਸਦੇ ਸਿੱਟੇ ਵਜੋਂ ਲੋਕ ਵੱਡੀ ਗਿਣਤੀ ਵਿੱਚ ਇਸ ਨੇਕ ਕੰਮ ਵਿੱਚ ਯੋਗਦਾਨ ਪਾਉਣ ਲਈ ਅੱਗੇ ਆ ਰਹੇ ਹਨ। ਇਹ ਵਿਚਾਰ ਮੋਹਾਲੀ ਦੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਇੱਕ ਮੀਟਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਯੋਜਨਾਵਾਂ ਦੀ ਸਮੀਖਿਆ ਕਰਦੇ ਹੋਏ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਗਟ ਕੀਤੇ।

ਇਸ ਮੌਕੇ ਉਨ੍ਹਾਂ ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਵਿਖੇ ਸਥਿਤ ਵੈਟਲੈਂਡ, ਜਿਥੇ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਪਰਵਾਸੀ ਪੰਛੀ ਆਉਂਦੇ ਹਨ, ਨੂੰ ਵਿਕਸਿਤ ਕੀਤੇ ਜਾਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਹੁਸ਼ਿਆਰਪੁਰ ਵਿਖੇ ਲੱਕੜ ਮੰਡੀ ਨੂੰ ਵੀ ਵਿਕਸਿਤ ਕੀਤੇ ਜਾਣ ਲਈ ਕਿਹਾ ਤਾਂ ਜੋ ਕਿਸਾਨਾਂ ਅਤੇ ਸਰਕਾਰ ਦਰਮਿਆਨ ਸਿੱਧਾ ਸੰਪਰਕ ਹੋਵੇ ਅਤੇ ਨਿੱਜੀ ਲੋਕਾਂ ਹੱਥੋਂ ਕਿਸਾਨਾਂ ਦੀ ਲੁੱਟ ਨਾ ਹੋਵੇ।

ਇਸ ਮੌਕੇ ਮੰਤਰੀ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 51 ਲੱਖ ਤੋਂ ਵੱਧ ਬੂਟੇ ਵੰਡੇ ਜਾਣ ਦਾ ਟੀਚਾ ਹੈ ਜਿਸ ਵਿੱਚੋਂ 35 ਲੱਖ ਬੂਟਿਆਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਨਕੈਂਪਾ ਸਕੀਮ ਤਹਿਤ 47 ਲੱਖ ਬੂਟੇ ਵੰਡੇ ਜਾਣ ਦਾ ਟੀਚਾ ਹੈ ਜਿਸ ਵਿੱਚੋਂ 39.5 ਲੱਖ ਬੂਟੇ ਵੰਡੇ ਜਾ ਚੁੱਕੇ ਹਨ।

ਗੁਰੂ ਨਾਨਕ ਬਗੀਚੀ ਯੋਜਨਾ ਸਬੰਧੀ ਸ੍ਰੀ ਕਟਾਰੂਚੱਕ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਇਸ ਯੋਜਨਾ ਤਹਿਤ ਜਾਪਾਨ ਦੀ ਮੀਆਂਵਾਕੀ ਕਿਸਮ ਦੇ ਬੂਟਿਆਂ ਰਾਹੀਂ ਸੂਬੇ ਦੇ 94 ਸਥਾਨਾਂ ਉੱਤੇ ਛੋਟੇ ਜੰਗਲ ਸਥਾਪਤ ਕੀਤੇ ਜਾਣ ਦਾ ਟੀਚਾ ਹੈ ਜਿਨ੍ਹਾਂ ਵਿੱਚੋਂ 36 ਥਾਵਾਂ ਉੱਤੇ ਇਹ ਕੰਮ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਚੁੱਕਿਆ ਹੈ। ਇਸੇ ਤਰ੍ਹਾਂ ਹੀ ਪੰਜਾਬ ਭਰ ਵਿੱਚ 16905 ਤ੍ਰਿਵੈਣੀਆਂ ਸਥਾਪਤ ਕੀਤੇ ਜਾਣ ਦਾ ਟੀਚਾ ਹੈ ਜਿਨ੍ਹਾਂ ਵਿੱਚੋਂ 6463 ਤ੍ਰਿਵੈਣੀਆਂ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ।

ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿਚਲੇ ਚਿੜੀਆਘਰਾਂ ਅਤੇ ਉਨ੍ਹਾਂ ਵਿੱਚ ਰੱਖੇ ਗਏ ਜਾਨਵਰਾਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਕਿਉਂਕਿ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਲਈ ਜੰਗਲੀ ਜੀਵਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਜੰਗਲਾਤ ਵਿਭਾਗ) ਰਾਜੀ ਪੀ. ਸ੍ਰੀਵਾਸਤਵਾ ਨੇ ਵਿਭਾਗੀ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਤ ਯੋਜਨਾਵਾਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਗੁਣਵੱਤਾ ਦਾ ਖਾਸ ਧਿਆਨ ਰੱਖਣ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ (ਜੰਗਲਾਤ ਵਿਭਾਗ) ਚੰਦਰ ਗੈਂਦ, ਸਕੱਤਰ (ਜੰਗਲਾਤ ਅਤੇ ਜੰਗਲੀ ਜੀਵ) ਇੰਦੂ ਮਲਹੋਤਰਾ, ਪ੍ਰਮੁੱਖ ਮੁੱਖ ਵਣਪਾਲ ਰਮਾਕਾਂਤ ਮਿਸ਼ਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...