Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਦੇ 16 ਅਧਿਕਾਰੀਆਂ, ਮੁਲਾਜ਼ਮਾਂ ਨੂੰ ਅਜ਼ਾਦੀ ਦਿਹਾੜੇ ਮੌਕੇ ਪ੍ਰੈਜ਼ੀਡੈਂਟਸ ਪੁਲਿਸ ਮੈਡਲ ਦੇਣ ਦਾ ਐਲਾਨ – ਸੂਚੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਗਸਤ, 2022:
ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੀਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਪੰਜਾਬ ਦੇ ਡਾਇਰੈਕਟਰ ਬੀ ਚੰਦਰ ਸੇਖਰ ਅਤੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ.) ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਛੇ ਪੀਪੀਐਸ ਅਧਿਕਾਰੀਆਂ ਏਆਈਜੀ ਜ਼ੋਨਲ ਸੀਆਈਡੀ ਅੰਮ੍ਰਿਤਸਰ ਵਰਿੰਦਰ ਸਿੰਘ, ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਡੀਐਸਪੀ ਆਈਆਰਬੀ ਲੁਧਿਆਣਾ ਦਲਜੀਤ ਸਿੰਘ, ਡੀਐਸਪੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਸੰਜੀਵ ਕੁਮਾਰ, ਡੀਐਸਪੀ ਪੀਆਰਟੀਸੀ ਜਹਾਨਖੇਲਾਂ ਹਰਜੀਤ ਸਿੰਘ ਅਤੇ ਡੀਐਸਪੀ ਸੀਆਈਡੀ ਜਲੰਧਰ ਹਰਭਜਨ ਲਾਲ ਦਾ ਨਾਮ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹੈ ਜਿਨ੍ਹਾਂ ਦੀ ਚੋਣ ਸ਼ਾਨਦਾਰ ਸੇਵਾਵਾ ਬਦਲੇ ਪੁਲਿਸ ਮੈਡਲ ਲਈ ਕੀਤੀ ਗਈ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਰਾਜ ਕੁਮਾਰ, ਐਸਆਈ ਸੰਪੂਰਨ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਰਾਮ ਦਰਸ਼ਨ, ਐਸਆਈ ਚੰਦਰ ਪ੍ਰਕਾਸ਼, ਐਸਆਈ ਸਕੰਦਰ ਸਿੰਘ, ਏਐਸਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰਿਤਪਾਲ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੀਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਯੈੱਸ ਪੰਜਾਬ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ ਪਾਲਕੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...