Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਦੇ 4 ਪੁਲਿਸ ਮੁਲਾਜ਼ਮ ਹੋਣਗੇ CM ਰਕਸ਼ ਪਦਕ ਨਾਲ ਸਨਮਾਨਿਤ, 11 ਹੋਰਨਾਂ ਨੂੰ ਮਿਲਣਗੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ CM ਮੈਡਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2023 –
ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚਾਰ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜਿਹਨਾਂ ਵਿੱਚ ਥਾਣਾ ਕੋਟਭਾਈ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਚ.ਓ. ਐਸ.ਆਈ. ਰਮਨ ਕੁਮਾਰ, ਏ.ਐਸ.ਆਈ. ਹਰਪਿੰਦਰ ਸਿੰਘ, ਹੈੱਡ ਕਾਂਸਟੇਬਲ ਗੁਰਨਾਮ ਸਿੰਘ ਅਤੇ ਹੈੱਡ ਕਾਂਸਟੇਬਲ ਹਰਿੰਦਰ ਸਿੰਘ ਸ਼ਾਮਲ ਹਨ।

ਇਸੇ ਤਰ੍ਹਾਂ 5 ਪੀ.ਪੀ.ਐਸ. ਅਧਿਕਾਰੀ ਏ.ਆਈ.ਜੀ. ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਪੰਜਾਬ ਮਨਮੋਹਨ ਸਿੰਘ, ਏ.ਆਈ.ਜੀ. ਆਬਕਾਰੀ ਤੇ ਕਰ ਪੰਜਾਬ ਗੁਰਜੋਤ ਸਿੰਘ ਕਲੇਰ, ਡੀ.ਐਸ.ਪੀ. ਵਿਜੀਲੈਂਸ ਬਿਊਰੋ ਸਲਾਮੁਦੀਨ, ਡੀ.ਐਸ.ਪੀ. ਐਸ.ਟੀ.ਐਫ. ਲੁਧਿਆਣਾ ਰੇਂਜ ਅਜੈ ਕੁਮਾਰ ਅਤੇ ਡੀ.ਐਸ.ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ, ਉਹਨਾਂ 11 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ, ਜਿਹਨਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਸਰਬਜੀਤ ਸਿੰਘ, ਇੰਸਪੈਕਟਰ ਵਿਵੇਕ ਚੰਦਰ, ਇੰਸਪੈਕਟਰ ਭੁਪਿੰਦਰ ਸਿੰਘ, ਐਸ.ਆਈ. ਜੁਝਾਰ ਸਿੰਘ, ਏ.ਐਸ.ਆਈ. ਦਵਿੰਦਰ ਸਿੰਘ, ਏ.ਐਸ.ਆਈ. ਭਾਗ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...