Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਕੇ.ਟੀ.ਐਫ. ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਦੋ ਆਪਰੇਟਿਵ ਕਾਬੂ

- Advertisement -

ਯੈੱਸ ਪੰਜਾਬ
ਚੰਡੀਗੜ/ਰੂਪਨਗਰ, 2 ਅਕਤੂਬਰ, 2022:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਤਹਿਤ ਰੂਪਨਗਰ ਪੁਲਿਸ ਨੇ ਇੰਟਰ ਸਰਵਿਸਿਜ ਇੰਟੈਲੀਜੈਂਸ (ਆਈ.ਐੱਸ.ਆਈ.) ਦੀ ਹਮਾਇਤ ਪ੍ਰਾਪਤ ਡਰੋਨ ਆਧਾਰਿਤ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਚਮਕੌਰ ਸਾਹਿਬ ਖੇਤਰ ਤੋਂ ਗਿ੍ਰਫਤਾਰ ਕਰਕੇ ਗਿਰੋਹ ਨੂੰ ਵੱਡਾ ਝਟਕਾ ਦਿੱਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਦਹਿਸ਼ਤੀ ਮਾਡਿਊਲ ਕੈਨੇਡਾ-ਅਧਾਰਤ ਅੱਤਵਾਦੀ/ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ ਡਾਲਾ ਦੁਆਰਾ ਚਲਾਇਆ ਜਾ ਰਿਹਾ ਹੈ, ਜੋ ਕੇ.ਟੀ.ਐਫ. ਦੇ ਕੈਨੇਡਾ ਸਥਿਤ ਮੁਖੀ ਹਰਦੀਪ ਸਿੰਘ ਨਿੱਝਰ ਦਾ ਨਜ਼ਦੀਕੀ ਸਾਥੀ ਹੈ।

ਉਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੀਜਾ ਸਿੰਘ ਉਰਫ ਗਗਨ ਉਰਫ ਗੱਗੂ ਵਾਸੀ ਪਿੰਡ ਚੰਦ ਨਵਾਂ ਮੋਗਾ ਅਤੇ ਰਣਜੋਧ ਸਿੰਘ ਉਰਫ ਜੋਤੀ ਵਾਸੀ ਪਿੰਡ ਗੰਜੀ ਗੁਲਾਬ ਸਿੰਘ ਵਾਲਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਕੋਲੋਂ ਦੋ ਨਾਜਾਇਜ਼ ਹਥਿਆਰ ਇੱਕ .22 ਬੋਰ ਦਾ ਰਿਵਾਲਵਰ ਅਤੇ .32 ਬੋਰ ਦਾ ਪਿਸਤੌਲ ਸਮਤੇ 21 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਕਾਰਵਾਈ , ਫਿਰੋਜਪੁਰ ਪੁਲਿਸ ਵਲੋਂ ਫਿਰੋਜਪੁਰ ਦੇ ਪਿੰਡ ਆਰਿਫਕੇ ਦੇ ਝੋਨੇ ਦੇ ਖੇਤਾਂ ਤੋਂ ਇੱਕ ਅਧੁਨਿਕ ਏਕੇ-47 ਅਸਾਲਟ ਰਾਈਫਲ ਸਮੇਤ ਦੋ ਮੈਗਜੀਨਾਂ ਅਤੇ 60 ਜਿੰਦਾ ਕਾਰਤੂਸ ਬਰਾਮਦ ਕੀਤੇ ਜਾਣ ਤੋਂ 4 ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਅੱਤਵਾਦੀ/ਗੈਂਗਸਟਰ ਅਰਸ਼ ਡਾਲਾ ਦੇ ਨਿਰਦੇਸ਼ਾਂ ‘ਤੇ ਡਰੋਨ ਦੀ ਵਰਤੋਂ ਕਰਕੇ ਸੁੱਟੀ ਗਈ ਸੀ, ਅਤੇ ਇਸ ਨੂੰ ਪਿੰਡ ਆਰਿਫਕੇ ਤੋਂ ਵੀਜਾ ਸਿੰਘ ਅਤੇ ਰਣਜੋਧ ਸਿੰਘ ਨੇ ਪ੍ਰਾਪਤ ਕਰਨਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜਪੁਰ ਤੋਂ ਹਥਿਆਰਾਂ ਦੀ ਬਰਾਮਦਗੀ ਤੋਂ ਬਾਅਦ ਮੁਲਜਮਾਂ ਨੂੰ ਫੜਨ ਲਈ ਸੂਬੇ ਭਰ ਵਿੱਚ ਖੁਫੀਆ ਏਜੰਸੀ ਦੀ ਅਗਵਾਈ ਵਿੱਚ ਮੁਹਿੰਮ ਚਲਾਈ ਗਈ ਸੀ ਅਤੇ ਪੁਖਤਾ ਸੂਚਨਾ ਦੇ ਆਧਾਰ ’ਤੇ ਰੂਪਨਗਰ ਪੁਲੀਸ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਚਮਕੌਰ ਸਾਹਿਬ ਖੇਤਰ ਤੋਂ ਦੋਵਾਂ ਮੁਲਜਮਾਂ ਨੂੰ ਕਾਬੂ ਕੀਤਾ ।

ਉਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਵਿਅਕਤੀਆਂ ਨੇ ਕਬੂਲ ਕੀਤਾ ਹੈ ਕਿ ਉਹ ਅੱਤਵਾਦੀ/ਗੈਂਗਸਟਰ ਅਰਸ਼ ਡਾਲਾ ਦੇ ਨਿਰਦੇਸ਼ਾਂ ‘ਤੇ ਇਹ ਖੇਪ ਬਰਾਮਦ ਕਰਨ ਲਈ ਪਿੰਡ ਆਰਿਫਕੇ ਗਏ ਸਨ ਪਰ ਅਸਫਲ ਰਹੇ ਅਤੇ ਬਾਅਦ ਵਿੱਚ ਖੇਤ ਦੇ ਮਾਲਕ ਦੀ ਇਤਲਾਹ ਦੇ ਆਧਾਰ ‘ਤੇ ਫਿਰੋਜਪੁਰ ਪੁਲਿਸ ਵੱਲੋਂ ਇਸ ਖੇਪ ਨੂੰ ਬਰਾਮਦ ਕਰ ਲਿਆ ਗਿਆ।

ਡੀਜੀਪੀ ਨੇ ਕਿਹਾ ,“ਦੋਵਾਂ ਮੁਲਜਮਾਂ ਨੇ ਇਹ ਕਬੂਲਿਆ ਹੈ ਕਿ ਕੈਨੇਡਾ-ਅਧਾਰਤ ਅੱਤਵਾਦੀ/ਗੈਂਗਸਟਰ ਅਰਸ਼ ਡਾਲਾ ਵੱਲੋਂ ਦੱਸੇ ਖਾਸ ਟਿਕਾਣਿਆਂ ‘ਤੇ ਅੱਗੇ ਪਹੁੰਚਾਉਣ ਲਈ ਕੁਝ ਡਰੋਨ-ਅਧਾਰਤ ਹਥਿਆਰਾਂ ਦੀ ਖੇਪਾਂ , ਜਿਨਾਂ ਦੀ ਵਰਤੋਂ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਟਾਰਗੇਟ ਕਤਲਾਂ ਲਈ ਕੀਤੀ ਜਾਣੀ ਸੀ।’’

ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਰੂਪਨਗਰ ਸੰਦੀਪ ਗਰਗ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਗਿ੍ਰਫਤਾਰੀਆਂ ਦੀ ਉਮੀਦ ਹੈ।

ਇਸੇ ਦੌਰਾਨ ਥਾਣਾ ਚਮਕੌਰ ਸਾਹਿਬ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 153ਏ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 2.10.22 ਨੂੰ ਐਫਆਈਆਰ ਨੰਬਰ 74 ਦਰਜ ਕੀਤੀ ਗਈ ਹੈ।

ਗੈਂਗਸਟਰ ਅਰਸ਼ ਡਾਲਾ ਦੀ ਹਵਾਲਗੀ ਲਈ ਕਾਰਵਾਈ ਜਾਰੀ
ਕੈਨੇਡਾ ਸਥਿਤ ਅਰਸ਼ ਡਾਲਾ, ਮੋਗਾ ਦੇ ਪਿੰਡ ਡਾਲਾ ਦਾ ਮੂਲ ਨਿਵਾਸੀ, ਪੰਜਾਬ ਅਤੇ ਵਿਦੇਸਾਂ ਵਿੱਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਖੂੰਖਾਰ ਗੈਂਗਸਟਰ /ਅੱਤਵਾਦੀ ਹੈ ਅਤੇ ਪੰਜਾਬ ਪੁਲਿਸ ਨੂੰ ਮੋਸਟ ਵਾਂਟੇਡ ਹੈ। ਉਸ ਦੀ ਸ਼ਮੂਲੀਅਤ ਪੰਜਾਬ ਦੇ ਸਰਹੱਦੀ ਰਾਜ ਵਿੱਚ ਵਾਪਰੀਆਂ ਵੱਖ-ਵੱਖ ਟਾਰਗੈਟ ਕਿਲਿੰਗਜ਼ (ਮਿੱਥਕੇ ਕੀਤੇ ਕਤਲ) ਵਿੱਚ ਵੀ ਸਾਹਮਣੇ ਆਈ ਸੀ। ਇਸ ਤੋਂ ਇਲਾਵਾ, ਪਾਕਿਸਤਾਨ ਤੋਂ ਆਯਾਤ ਕੀਤੇ ਆਰਡੀਐਕਸ, ਆਈਈਡੀਜ, ਏਕੇ-47 ਅਤੇ ਹੋਰ ਹਥਿਆਰਾਂ ਅਤੇ ਗੋਲੀ ਸਿੱਕੇ ਨੂੰ ਰਾਜ ਵਿੱਚ ਅੱਤਵਾਦੀ ਮਾਡਿਊਲਾਂ ਨੂੰ ਸਪਲਾਈ ਕਰਨ ਦੇ ਮਾਮਲਿਆਂ ਵਿੱਚ ਵੀ ਸ਼ਾਮਲ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਰਸ਼ ਡਾਲਾ ਦੀ ਕੈਨੇਡਾ ਤੋਂ ਹਵਾਲਗੀ ਲਈ ਪ੍ਰਕਿਰਿਆ ਜਾਰੀ ਹੈ ਅਤੇ ਜਲਦੀ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਜਿਕਰਯੋਗ ਹੈ ਕਿ ਅਰਸ਼ ਡਾਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਮਈ 2022 ਨੂੰ ਜਾਰੀ ਕੀਤਾ ਜਾ ਚੁੱਕਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...