Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਨੇ ਖਰੜ ਵਿਦਿਆਰਥੀ ਅਗਵਾ ਕਾਂਡ ਦੀ ਗੁੱਥੀ 48 ਘੰਟਿਆਂ ’ਚ ਸੁਲਝਾਈ, ਤਿੰਨ ਗ੍ਰਿਫਤਾਰ

- Advertisement -

ਯੈੱਸ ਪੰਜਾਬ
ਚੰਡੀਗੜ/ਐਸ.ਏ.ਐਸ. ਨਗਰ, 19 ਅਗਸਤ, 2022:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਤਿੰਨ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਕੇ ਖਰੜ ਦੇ ਇਕ ਨੌਜਵਾਨ , ਜਿਸਨੂੰ ਹਨੀਟਰੈਪ ਕਰਕੇ ਅਗਵਾ ਕਰ ਲਿਆ ਗਿਆ ਸੀ, ਦੇ ਮਾਮਲੇ ਨੂੰ ਮਹਿਜ਼ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ।

ਡੀ.ਆਈ.ਜੀ. ਏ.ਜੀ.ਟੀ.ਐਫ.-ਕਮ-ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿੱਚ ਬੀ.ਈ. ਦੇ ਵਿਦਿਆਰਥੀ, ਜਿਸਦੀ ਪਛਾਣ ਹਿਤੇਸ਼ ਭੂਮਲਾ ਵਜੋਂ ਹੋਈ ਹੈ , ਨੂੰ ਬਾ-ਹਿਫ਼ਾਜ਼ਤ ਬਚਾ ਲਿਆ ਹੈ। ਉਕਤ ਵਿਦਿਆਰਥੀ ਨੂੰ ਖਰੜ ਦੇ ਰਣਜੀਤ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਰੱਖਿਆ ਗਿਆ ਸੀ। ਅਗਵਾਹਕਾਰਾਂ ਵਲੋਂ ਲੜਕੇ ਦੇ ਮਾਪਿਆਂ ਤੋਂ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ।

ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ ਕਾਦਿਆਨ (25) ਵਾਸੀ ਪਿੰਡ ਜੱਟਲ, ਪਾਣੀਪਤ, ਹਰਿਆਣਾ , ਅਜੈ (22) ਵਾਸੀ ਪਿੰਡ ਆਬੂਦ, ਸਿਰਸਾ ਹਰਿਆਣਾ ਅਤੇ ਰਾਖੀ ਵਾਸੀ ਪਿੰਡ ਬਰੋਲੀ, ਸੋਨੀਪਤ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਦੋਸ਼ੀਆਂ ਕੋਲੋਂ ਇੱਕ ਹੌਂਡਾ ਸਿਟੀ ਕਾਰ, ਪੰਜ ਮੋਬਾਈਲ ਫੋਨ ਅਤੇ ਇੱਕ .32 ਬੋਰ ਦਾ ਪਿਸਤੌਲ ਸਮੇਤ 9 ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀ.ਆਈ.ਜੀ. ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਨੂੰ ਹਿਤੇਸ਼ ਦੇ ਮਾਪਿਆਂ ਤੋਂ ਸ਼ਿਕਾਇਤ ਮਿਲੀ ਸੀ ਕਿ ਉਨਾਂ ਦਾ ਪੁੱਤਰ ਲਾਪਤਾ ਹੋ ਗਿਆ ਹੈ ਅਤੇ ਅਗਵਾਕਾਰ ਉਨਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਹਨ। ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਸਦਰ ਖਰੜ ਵਿਖੇ ਆਈ.ਪੀ.ਸੀ. ਦੀ ਧਾਰਾ 364-ਏ ਅਤੇ 365 ਦੇ ਤਹਿਤ ਐਫ.ਆਈ.ਆਰ. ਦਰਜ ਕਰ ਕੇ ਤੁਰੰਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਅਤੇ ਖੁਫੀਆ ਏਜੰਸੀ ਦੀ ਮਦਦ ਨਾਲ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।

ਉਨਾਂ ਦੱਸਿਆ ਕਿ ਡੀਐਸਪੀ ਗੁਰਸ਼ੇਰ ਸਿੰਘ, ਇੰਚਾਰਜ ਸੀ.ਆਈ.ਏ. ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਿੱਚ ਸੀ.ਆਈ.ਏ. ਕੁਰੂਕਸ਼ੇਤਰ ਦੀਆਂ ਟੀਮਾਂ ਵੱਲੋਂ ਸ਼ੁੱਕਰਵਾਰ ਤੜਕੇ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਕੇ ਪੀੜਤ ਨੂੰ ਬਾ-ਹਿਫਾਜ਼ਤ ਬਚਾ ਲਿਆ ਗਿਆ। ਉਨਾਂ ਕਿਹਾ ਕਿ ਜ਼ਿਲਾ ਪੁਲਿਸ ਅੰਬਾਲਾ, ਹਰਿਦੁਆਰ ਅਤੇ ਗਾਜ਼ੀਆਬਾਦ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨਾਂ ਨੂੰ ਫੜਨ ਲਈ ਪੂਰੀ ਮੁਸਤੈਦੀ ਨਾਲ ਕਾਰਜਸ਼ੀਲ ਸੀ।

ਮੋਹਾਲੀ ਦੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਲੜਕੀ ਰਾਖੀ ਨੇ ਸੋਸ਼ਲ ਮੀਡੀਆ ‘ਤੇ ਫਰਜ਼ੀ ਪ੍ਰੋਫਾਈਲ ਬਣਾ ਕੇ ਉਸ ਨਾਲ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਦੋਸਤੀ ਕਰਨ ਤੋਂ ਬਾਅਦ ਉਸ ਨੂੰ ਮਿਲਣ ਦਾ ਲਾਲਚ ਦਿੱਤਾ। “ਮਿਲਣ ਤੋਂ ਬਾਅਦ, ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੀੜਤ ਨੂੰ ਅਗਵਾ ਕਰ ਲਿਆ ਅਤੇ ਉਸ ਨੂੰ ਛੱਡਣ ਲਈ ਉਸਦੇ ਮਾਪਿਆਂ ਤੋਂ ਫਿਰੌਤੀ ਦੀ ਮੰਗ ਕੀਤੀ ’’ । ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...