Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਨੇ 916 ਵੱਡੀਆਂ ਮੱਛੀਆਂ ਸਮੇਤ 5824 ਤਸਕਰਾਂ ਨੂੰ ਕੀਤਾ ਗ੍ਰਿਫਤਾਰ; 350.5 ਕਿਲੋ ਹੈਰੋਇਨ ਬਰਾਮਦ

- Advertisement -

ਯੈੱਸ ਪੰਜਾਬ
ਚੰਡੀਗੜ, 4 ਅਕਤੂਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਪੁਲਿਸ ਨੇ ਕੁੱਲ 4444 ਐਫਆਈਆਰ ਦਰਜ ਕੀਤੀਆਂ ਹਨ,ਜਿਨਾਂ ਵਿੱਚੋਂ 461 ਵਪਾਰਕ ਮਾਤਰਾ ਨਾਲ ਸਬੰਧਤ ਹਨ।

ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਉਣ ਦੇ ਨਾਲ-ਨਾਲ ਰਾਜ ਭਰ ਵਿੱਚ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾਕੇ 203 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ ਤਿੰਨ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 350.5 ਕਿਲੋਗ੍ਰਾਮ ਹੋ ਗਈ ਹੈ।

ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 251 ਕਿਲੋ ਅਫੀਮ, 178 ਕਿਲੋ ਗਾਂਜਾ, 261 ਕੁਇੰਟਲ ਭੁੱਕੀ ਅਤੇ 21.76 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਆਇਡ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਤਿੰਨ ਮਹੀਨਿਆਂ ਵਿੱਚ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 4.15 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਹਫਤਾਵਾਰੀ ਅਪਡੇਟ ਦਿੰਦੇ ਹੋਏ ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਹਫਤੇ ਪੁਲਿਸ ਨੇ 293 ਐਫ.ਆਈ.ਆਰ., ਜਿਨਾਂ ਵਿਚੋਂ 30 ਮਾਮਲੇ ਵਪਾਰਕ ਮਾਤਰਾ ਨਾਲ ਸਬੰਧਤ ਸਨ, ਦਰਜ ਕਰਕੇ 392 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਅਤੇ 8 ਕਿਲੋ ਹੈਰੋਇਨ, 30 ਕਿਲੋ ਅਫੀਮ, 10 ਕਿਲੋ ਗਾਂਜਾ, 6 ਕੁਇੰਟਲ ਭੁੱਕੀ ਅਤੇ 3878 ਗੋਲੀਆਂ/ਕੈਪਸੂਲ/ਟੀਕੇ /ਫਾਰਮਾ ਓਪੀਆਇਡ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ।

ਉਨਾਂ ਕਿਹਾ ਕਿ ਇਸ ਹਫਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 19 ਹੋਰ ਭਗੌੜੇ ਗਿ੍ਰਫਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਤੋਂ ਪੀ.ਓਜ/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਸੁਰੂ ਹੋਣ ਤੋਂ ਬਾਅਦ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 342 ਤੱਕ ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ।

ਡੀਜੀਪੀ ਨੇ ਸਾਰੇ ਸੀ.ਪੀ.ਜ/ਐਸ.ਐਸ.ਪੀ.ਜ. ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਉਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਸਾਰੇ ਵੱਡੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਵੱਲੋਂ ਨਜਾਇਜ ਢੰਗ ਨਾਲ ਜੁਟਾਏ ਇਸ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...