Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ, 22 ਪਿਸਤੌਲਾਂ, ਗੋਲੀ ਸਿੱਕਾ, 934 ਗ੍ਰਾਮ ਹੈਰੋਇਨ ਬਰਾਮਦ

- Advertisement -

ਯੈੱਸ ਪੰਜਾਬ
ਚੰਡੀਗੜ/ਤਰਨ ਤਾਰਨ, 20 ਅਕਤੂਬਰ, 2021 –
ਪੰਜਾਬ ਪੁਲਿਸ ਨੇ ਇੱਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨ ਤਾਰਨ ਨਾਲ ਲਗਦੀ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਤੋਂ ਇਲਾਵਾ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਸੀਮਾਂ ਸੁਰੱਖਿਆ ਬਲ (ਬੀਐਸਐਫ) ਅਤੇ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਵੱਲੋਂ ਸਾਂਝੇ ਤੌਰ ‘ਤੇ ਬੀਓਪੀ ਮਿਆਂਵਾਲੀ ਹਿੱਥਾਰ, ਖੇਮਕਰਨ ਸੈਕਟਰ ਦੇ ਖੇਤਰ ਵਿੱਚ ਕੀਤੀ ਗਈ ਸੀ।

ਕਾਰਜਕਾਰੀ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਪਾਕਿ ਸਰਹੱਦ ’ਤੇ ਸਰਗਰਮ ਕੁਝ ਤਸਕਰਾਂ ਨੇ ਹਥਿਆਰਾਂ ਅਤੇ ਹੈਰੋਇਨ ਦੀ ਵੱਡੀ ਖੇਪ ਛੁਪਾਈ ਹੋਈ ਸੀ, ਜਿਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ ਅਤੇ ਬੀਐਸਐਫ ਅਧਿਕਾਰੀਆਂ ਨਾਲ ਤਲਾਸ਼ੀ ਮੁਹਿੰਮ ਦੀ ਯੋਜਨਾ ਬਣਾਈ ਗਈ ਸੀ।

ਉਨਾਂ ਦੱਸਿਆ ਕਿ ਸਾਂਝੀ ਕਾਰਾਵਈ ਦੌਰਾਨ ਟੀਮਾਂ ਨੇ 22 ਪਿਸਤੌਲਾਂ (ਜਿਨਾਂ ਵਿੱਚੋਂ ਜਿਆਦਾਤਰ .30 ਬੋਰ ਸਟਾਰ ਮਾਰਕ), 44 ਮੈਗਜ਼ੀਨਾਂ ਅਤੇ 100 ਜਿੰਦਾ ਕਾਰਤੂਸਾਂ ਤੋਂ ਇਲਾਵਾ 934 ਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਜੋ ਕਿ ਝੋਨੇ ਦੇ ਖੇਤ ਵਿੱਚ ਕਾਲੇ ਰੰਗ ਦੇ ਕਿੱਟ ਬੈਗ ਵਿੱਚ ਲੁਕਾਇਆ ਹੋਇਆ ਸੀ।

ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਪੱਸ਼ਟ ਤੌਰ ’ਤੇ ਸਾਹਮਣੇ ਆਈ ਹੈ ਕਿ ਤਸਕਰੀ ਦਾ ਢੰਗ ਪਾਕਿਸਤਾਨੀ ਤਸਕਰਾਂ ਵਲੋਂ ਜ਼ਿਆਦਾਤਰ ਵਰਤੇ ਜਾਂਦੇ ਢੰਗ ਨਾਲ ਮੇਲ ਖਾਂਦਾ ਹੈ। ਉਨਾਂ ਦੁਆਰਾ ਇਹ ਖੇਪ ਸਰਹੱਦ ਤੋਂ ਪਾਰ ਭਾਰਤੀ ਖੇਤਰ ਵਿੱਚ ਰੱਖੀ ਗਈ ਸੀ ਅਤੇ ਇਸਨੂੰ ਉਨਾਂ ਦੇ ਭਾਰਤੀ ਸਾਥੀਆਂ ਵਲੋਂ ਬਰਾਮਦ ਕੀਤਾ ਜਾਣਾ ਸੀ।

ਡੀਜੀਪੀ ਨੇ ਦੱਸਿਆ ਕਿ ਆਈਪੀਸੀ ਦੀ ਧਾਰਾ 511, ਐਨਡੀਪੀਐਸ ਐਕਟ ਦੀ ਧਾਰਾ 21, 28, 29, ਆਰਮਜ਼ ਐਕਟ ਦੀ ਧਾਰਾ 25 ਅਤੇ ਵਿੱਤ ਐਕਟ ਦੀ ਧਾਰਾ 14 ਅਧੀਨ ਪੁਲਿਸ ਥਾਣਾ ਐਸਐਸਓਸੀ ਅੰਮਿ੍ਰਤਸਰ ਵਿਖੇ ਐਫਆਈਆਰ ਨੰਬਰ 19 ਮਿਤੀ 19.10.2021 ਨੂੰ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪਾਕਿ ਸਬੰਧਤ ਤਸਕਰਾਂ ਦੇ ਨਾਲ-ਨਾਲ ਇਸ ਖੇਪ ਨੂੰ ਚੁੱਕਣ ਵਾਲੇ ਉਨਾਂ ਦੇ ਭਾਰਤੀ ਸਬੰਧਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ , ਜਦੋਂ ਦੇਸ਼ ਵਿਰੋਧੀ ਅਨਸਰਾਂ ਨੇ ਸਰਹੱਦ ਪਾਰੋਂ ਵੱਖ-ਵੱਖ ਚੈਨਲਾਂ ਰਾਹੀਂ ਅਜਿਹੀਆਂ ਖੇਪਾਂ ਨੂੰ ਭੇਜਣ ਦੀ ਕੋਸ਼ਿਸ਼ ਕੀਤੀ ਹੈ। ਪਹਿਲਾਂ ਵੀ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਵੱਖ-ਵੱਖ ਦੋਸ਼ੀਆਂ ਤੋਂ ਗੈਰਕਾਨੂੰਨੀ ਹਥਿਆਰਾਂ ਦੇ ਵੱਡੇ ਭੰਡਾਰ ਬਰਾਮਦ ਕੀਤੇ ਗਏ ਹਨ, ਜੋ ਕਿ ਰਾਜ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨਾ ਚਾਹੁੰਦੇ ਸਨ।

10.06.2021 ਨੂੰ ਜਗਜੀਤ ਸਿੰਘ ਉਰਫ ਜੱਗੂ ਪੁੱਤਰ ਪਰਮਜੀਤ ਸਿੰਘ ਵਾਸੀ ਪੁਰੀਆਂ ਕਲਾਂ ਥਾਣਾ ਸਦਰ ਬਟਾਲਾ, ਪੁਲਿਸ ਜਿਲਾ ਬਟਾਲਾ ਤੋਂ 48 ਪਿਸਤੌਲਾਂ ਦੀ ਖੇਪ ਬਰਾਮਦ ਹੋਈ। ਇੱਕ ਹੋਰ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਬਰਵਾਨੀ, ਐਮਪੀ ਤੋਂ 39 ਪਿਸਤੌਲ ਬਰਾਮਦ ਕੀਤੇ ਸਨ ਜੋ ਕਿ ਰਾਜ ਵਿੱਚ ਗੈਰਸਮਾਜਿਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...