Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਵਲੋਂ ਸੰਵੇਦਨਸ਼ੀਲ ਖੇਤਰਾਂ ’ਚ ਗੈਰ-ਕਾਨੂੰਨੀ ਗਤੀਵਿਧੀਆਂ ਤੇ ਨਜ਼ਰ ਰੱਖਣ ਲਈ ਕੀਤੀ ਜਾ ਰਹੀ ਹੈ ਡਰੋਨ ਦੀ ਵਰਤੋਂ, ਚਲਾਏ ਜਾ ਰਹੇ ਹਨ ਕੌਂਬਿੰਗ ਆਪ੍ਰੇਸ਼ਨ

- Advertisement -

ਯੈੱਸ ਪੰਜਾਬ
ਚੰਡੀਗੜ, 17 ਜਨਵਰੀ, 2022 –
ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਮੁਕਤ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਖਾਸ ਤੌਰ ‘ਤੇ ਸਰਹੱਦੀ ਜ਼ਿਲਿਆਂ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲਗਦੇ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਵਿੱਚ ਹੋਰ ਤੇਜੀ ਲਿਆਂਦੀ ਹੈ ਤਾਂ ਜੋ ਸ਼ੱਕੀ/ਸੰਵੇਦਨਸ਼ੀਲ ਖੇਤਰਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਸਕੇ ।

ਇਸ ਕਾਰਵਾਈ ਵਿੱਚ ਬੀਐਸਐਫ , ਪੀਏਪੀ, ਸੀਆਈਡੀ ਯੂਨਿਟਾਂ, ਵਿਸ਼ੇਸ਼ ਸ਼ਾਖਾ, ਆਬਕਾਰੀ ਅਤੇ ਕਰ ਵਿਭਾਗ ਅਤੇ ਡੌਗ ਸਕੁਐਡ ਅਤੇ ਐਂਟੀ ਸਾਬੋਤਾਜ ਟੀਮਾਂ ਵੱਲੋਂ ਸਹਾਇਤਾ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ -ਕਮ-ਸਟੇਟ ਪੁਲਿਸ ਨੋਡਲ ਅਫਸਰ (ਐਸ.ਪੀ.ਐਨ.ਓ) ਈਸ਼ਵਰ ਸਿੰਘ ਨੇ ਦੱਸਿਆ ਕਿ ਰਵਾਇਤੀ ਤਲਾਸ਼ੀ ਅਭਿਆਨ ਚਲਾਉਣ ਤੋਂ ਇਲਾਵਾ, ਪੰਜਾਬ ਪੁਲਿਸ ਵੱਲੋਂ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਨਾਲ-ਲਗਦੇ ਔਖੀ ਪਹੁੰਚ ਵਾਲੇ ਮੰਡ ਦੇ ਖੇਤਰਾਂ ਨੂੰ ਕਵਰ ਕਰਨ ਲਈ ਹਵਾਈ ਸਰਵੇਖਣ ਕਰਨ ਲਈ ਡਰੋਨਾਂ ਦੀ ਤਾਇਨਾਤੀ ਕਰਕੇ ਤਕਨਾਲੋਜੀ ਅਧਾਰਤ ਪੁਲਿਸਿੰਗ ਦਾ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਥਾਵਾਂ ਜਿਵੇਂ ਕੱਚੀਆਂ ਸੜਕਾਂ (ਪਗਡੰਡੀ), ਟਿਊਬਵੈੱਲ, ਤਾਜੇ ਪੁੱਟੇ ਗਏ ਖੇਤਰ, ਖੇਤਾਂ ਵਿਚਲੇ ਪੱਧਰ ਕੀਤੀਆਂ ਥਾਵਾਂ, ਪਿੰਡਾਂ ਦੇ ਬਾਹਰ ਸਥਿਤ ਡੇਰੇ/ਗੁਜਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਜਿਕਰਯੋਗ ਹੈ ਕਿ ਡੀਜੀਪੀ ਪੰਜਾਬ ਨੇ ਸ਼ਨੀਵਾਰ ਨੂੰ ਐਸ.ਪੀ.ਐਨ.ਓ ਦੇ ਨਾਲ ਰਾਜ ਦੇ ਸੀਪੀਜ਼/ਐਸਐਸਪੀਜ, ਨਾਲ ਲੱਗਦੇ ਵੱਖ ਵੱਖ ਰਾਜਾਂ ਦੀ ਪੁਲਿਸ ਅਤੇ ਖੁਫੀਆ ਏਜੰਸੀਆਂ ਨਾਲ ਸੂਬੇ ਵਿੱਚ ਨਸ਼ਿਆਂ ਦੀ ਆਮਦ ਨੂੰ ਰੋਕਣ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਸੀ । ਮੀਟਿੰਗ ਦੌਰਾਨ ਡੀਜੀਪੀ ਨੇ ਰਾਜ ਦੇ ਸਾਰੇ ਸੀਪੀਜ/ਐਸਐਸਪੀਜ਼ ਨੂੰ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਅਤੇ ਲੁੱਟ-ਖੋਹ ਪ੍ਰਤੀ ਜੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਲਈ ਸਪੱਸ਼ਟ ਨਿਰਦੇਸ਼ ਦਿੱਤੇ ਸਨ।

ਐਸ.ਪੀ.ਐਨ.ਓ ਈਸ਼ਵਰ ਸਿੰਘ ਨੇ ਕਿਹਾ ਕਿ ਮੀਟਿੰਗ ਰਾਹੀਂ ਪੂਰੀ ਪੁਲਿਸ ਇੱਕਜੁਟ ਹੋ ਗਈ ਹੈ ਅਤੇ ਸੂਬੇ ਵਿੱਚ ਨਜਾਇਜ਼ ਸ਼ਰਾਬ ਅਤੇ ਨਸ਼ਿਆਂ ਦੀ ਬਰਾਮਦਗੀ ਦੇ ਨਾਲ ਇਹ ਚੰਗਾ ਤਾਲਮੇਲ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ।

ਉਨਾਂ ਕਿਹਾ ਕਿ ਹਰੇਕ ਜ਼ਿਲੇ ਵਿੱਚ ਸਾਂਝੀਆਂ ਟਾਸਕ ਫੋਰਸਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਚੋਣਾਂ ਦੌਰਾਨ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਸੋਮਵਾਰ ਨੂੰ ਹੀ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ 1100 ਕਿਲੋ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਬਟਾਲਾ ਪੁਲਿਸ ਨੇ ਛਾਪੇਮਾਰੀ ਦੌਰਾਨ 620 ਕਿਲੋ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...