ਯੈੱਸ ਪੰਜਾਬ
ਕਪੂਰਥਲਾ, 24 ਜੁਲਾਈ, 2021 –
ਪੰਜਾਬ ਪੁਲਿਸ ਵਲੋਂ ਸਬ ਇੰਸਪੈਕਟਰਾਂ ਦੀ ਭਰਤੀ ਲਈ ਨੌਜਵਾਨਾਂ ਨੂੰ ਤਿਆਰੀ ਕਰਵਾਉਣ ਵਾਸਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਮੁਫਤ ਓਰੀਏਨਟੇਸ਼ਨ ਕਲਾਸਾਂ 26 ਜੁਲਾਈ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਜਿਲ੍ਹਾ ਰੋਜ਼ਗਾਰ ਬਿਊਰੋ ਦੀ ਮੁਖੀ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਸਬ ਇੰਸਪੈਕਟਰਾਂ ਦੀ ਭਰਤੀ ਲਈ ਮੁਫਤ ਕੋਚਿੰਗ 26 ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ,ਤਾਂ ਜੋ ਨੌਜਵਾਨ ਲੜਕੇ ਲੜਕੀਆਂ ਪੂਰੀ ਤਿਆਰੀ ਨਾਲ ਮੁਕਾਬਲੇ ਵਿਚ ਭਾਗ ਲੈ ਸਕਣ।
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਮੁਫਤ ਕੋਚਿੰਗ ਲਈ ਪਹਿਲੀ ਓਰੀਏਨਟੇਸ਼ਨ ਕਲਾਸ 26 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਤੋਂ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ , ਪੰਜਵੀਂ ਮੰਜਿਲ,ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਕਪੂਰਥਲਾ ਵਿਖੇ ਲੱਗੇਗੀ।
ਉਨ੍ਹਾਂ ਕਿਹਾ ਕਿ ਉਮੀਦਵਾਰ ਸਿੱਧਾ ਕਲਾਸ ਵਿਚ ਆ ਕੇ ਵੀ ਕੋਚਿੰਗ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ ਹੋਰ ਜਾਣਕਾਰੀ ਲਈ ਹੈਲਪਲਾਇਨ ਨੰਬਰ 98882-19247 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।