Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼; ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ ਗਿਫ਼ਤਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 31 ਜਨਵਰੀ, 2023:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ ‘ਚੋਂ ਚੱਲ ਰਹੇ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਦੋ ਜੇਲ੍ਹ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 5.31 ਲੱਖ ਫਾਰਮਾ ਓਪੀਓਡਜ਼ ਬਰਾਮਦ ਕੀਤੀਆਂ ਹਨ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਨੀ ਕੁਮਾਰ ਵਾਸੀ ਲੁਧਿਆਣਾ ਅਤੇ ਰਣਜੀਤ ਸਿੰਘ ਉਰਫ਼ ਰਿੰਕੂ ਵਾਸੀ ਲੁਧਿਆਣਾ ਵਜੋਂ ਹੋਈ ਹੈ, ਜਦਕਿ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਤਹਿਗੜ੍ਹ ਪੁਲਿਸ ਨੇ 23 ਜਨਵਰੀ 2023 ਨੂੰ ਵਿਸ਼ੇਸ਼ ਨਾਕਾਬੰਦੀ ਦੌਰਾਨ ਸੰਨੀ ਕੁਮਾਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 19590 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ।

ਐਸਐਸਪੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਦੇ ਨਿਰਦੇਸ਼ਾਂ ‘ਤੇ ਗਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ, ਜੋ ਕਿ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਮੋਬਾਈਲ ਫੋਨ ਰਾਹੀਂ ਉਸ ਨਾਲ ਸੰਪਰਕ ਕਰਦੇ ਸਨ।

ਇਸ ਸਬੰਧੀ ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਮੁਲਜ਼ਮ ਵੱਲੋਂ ਕੀਤੇ ਖੁਲਾਸੇ ਉਪਰੰਤ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਪੁਲਿਸ ਨੇ ਉਹਨਾ ਕੋਲੋਂ ਇੱਕ ਸੈਮਸੰਗ ਗੁਰੂ ਮੋਬਾਈਲ ਫੋਨ ਵੀ ਬਰਾਮਦ ਕੀਤਾ, ਜਿਸ ਦੀ ਵਰਤੋਂ ਉਹ ਜੇਲ੍ਹ ਵਿੱਚ ਕਰ ਰਹੇ ਸਨ।

ਡੀਆਈਜੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਰਣਜੀਤ ਰਿੰਕੂ ਰਾਹੀਂ ਸਨੀ ਨੂੰ ਫਾਰਮਾ ਡਰੱਗ ਸਪਲਾਈ ਕਰਵਾਈ ਸੀ ਅਤੇ ਪੁਲਿਸ ਵੱਲੋਂ ਸ਼ਨੀਵਾਰ ਨੂੰ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਰਣਜੀਤ ਰਿੰਕੂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਉਸ ਵੱਲੋਂ ਦੱਸੀਆਂ ਥਾਵਾਂ ਤੋਂ ਲੋਮੋਟਿਲ ਦੀਆਂ 3.60 ਲੱਖ ਗੋਲੀਆਂ ਅਤੇ ਟਰਾਮਾਡੋਲ ਦੀਆਂ 1.51 ਲੱਖ ਗੋਲੀਆਂ ਬਰਾਮਦ ਕੀਤੀਆਂ।

ਐਸਐਸਪੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਜ਼ਮ ਰਣਜੀਤ ਰਿੰਕੂ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਮੁੱਖ ਸਪਲਾਇਰ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫਆਈਆਰ ਨੰ. 15 ਮਿਤੀ 23.1.2023 ਨੂੰ ਥਾਣਾ ਗੋਬਿੰਦਗੜ੍ਹ, ਫ਼ਤਹਿਗੜ੍ਹ ਸਾਹਿਬ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 22ਸੀ ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ।

ਦੱਸਣਯੋਗ ਹੈ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਇਹ ਕਾਰਵਾਈ ਪੰਜਾਬ ਵਿੱਚ ਫਾਰਮਾਸਿਊਟੀਕਲ ਓਪੀਓਡਜ਼ ਦੀ ਸਪਲਾਈ ਚੇਨ ਅਤੇ ਗਠਜੋੜ ਨੂੰ ਤੋੜਨ ਦੀ ਕੋਸ਼ਿਸ਼ ਵਿੱਚ ਕੀਤੀਆਂ ਲਗਾਤਾਰ ਕਾਰਵਾਈਆਂ ਦਾ ਹਿੱਸਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...