Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ

- Advertisement -

ਯੈੱਸ ਪੰਜਾਬ
ਚੰਡੀਗੜ, 3 ਫਰਵਰੀ, 2023:
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸੀ ਮੁਹਿੰਮ (ਸੀ.ਏ.ਐਸ.ਓ.) ਚਲਾਈ।

ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਤਾਰ-ਤਾਰ ਕਰਨਾ ਸੀ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਿਸ ਮੁਲਾਜਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ ’ਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।

ਉਨਾਂ ਕਿਹਾ ਕਿ ਇਸ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ (ਸੀ.ਏ.ਐਸ.ਓ.) ਦੀ ਯੋਜਨਾ , ਹਾਲ ਹੀ ਵਿੱਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ, ਬਣਾਈ ਗਈ ਸੀ । ਇਸ ਤੋਂ ਇਲਾਵਾ ਉਕਤ ਕਵਾਇਦ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ।

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਉਨਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਅਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗਿ੍ਰਫਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਉਕਤ ਦੋਸ਼ੀਆਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ 510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...