Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ: ਡੀ.ਜੀ.ਪੀ. ਦਿਨਕਰ ਗੁਪਤਾ

- Advertisement -

ਯੈੱਸ ਪੰਜਾਬ
ਚੰਡੀਗੜ, 26 ਫਰਵਰੀ, 2021 –
ਪੁਲਿਸ ਕਰਮਚਾਰੀਆਂ ਦੀ ਸਿਹਤ ਅਤੇ ਤੰਦਰੁਸਤੀ ਸਭ ਤੋਂ ਪਹਿਲੀ ਤਰਜੀਹ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ ਜ਼ਿਲਿਆਂ ਸਮੇਤ ਤਿੰਨ ਪੁਲਿਸ ਕਮਿਸ਼ਨਰੇਟਜ਼ (ਸੀ.ਪੀਜ਼) ਵਿੱਚ ਪੁਲਿਸ ਲਈ ਸਿਹਤ ਤੇ ਤੰਦਰੁਸਤੀ ਕੇਂਦਰ (ਐਚ.ਡਬਲਿਊ.ਸੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਕੇਂਦਰ ਸਾਰੇ ਹਥਿਆਰਬੰਦ ਪੁਲਿਸ ਅਤੇ ਪੁਲਿਸ ਸਿਖਲਾਈ ਕੇਂਦਰਾਂ ਵਿਚ ਵੀ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ।

ਇਨਾਂ ਐਚ.ਡਬਲਿਊ.ਸੀ. ਵਿੱਚ ਇਨਡੋਰ ਜਿਮ, ਆਊਟਡੋਰ ਜਿਮ, ਮੈਡੀਟੇਸ਼ਨ ਅਤੇ ਯੋਗਾ ਲਈ ਜਗਾ, ਫਿਜ਼ੀਓਥੈਰੇਪੀ ਸੈਂਟਰ ਅਤੇ ਕਾਉਂਸਲਿੰਗ ਲਈ ਰੂਮ ਹੋਣਗੇ ਤਾਂ ਜੋ ਪੁਲਿਸ ਕਰਮੀਆਂ ਨੂੰ ਸਿਹਤ ਸਬੰਧੀ ਕਾਊਂਸਲਿੰਗ ਅਤੇ ਢੁੱਕਵੀਂ ਰਾਇ ਪ੍ਰਦਾਨ ਕੀਤੀ ਜਾ ਸਕੇ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਕਰਮੀਆਂ ਵੱਲੋਂ ਤਣਾਅਪੂਰਨ ਸਥਿਤੀਆਂ ਵਿੱਚ ਕੰਮ ਕਰਨ ਨਾਲ ਉਨਾਂ ਨੂੰ ਥਕਾਵਟ, ਤਣਾਅ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ ਜੋ ਬਾਅਦ ਵਿੱਚ ਸਿਹਤ ਸਬੰਧੀ ਗੰਭੀਰ ਮੁੱਦਿਆਂ ਦਾ ਕਾਰਨ ਬਣ ਸਕਦੀਆਂ ਹਨ।

ਉਨਾਂ ਕਿਹਾ ਕਿ ਸਿਹਤ ਅਤੇ ਤੰਦਰੁਸਤੀ ਕੇਂਦਰ ਜਿੱਥੇ ਪੁਲਿਸ ਕਰਮਚਾਰੀਆਂ ਨੂੰ ਆਪਣੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵੱਲ ਧਿਆਨ ਦੇਣ ਪ੍ਰਤੀ ਉਤਸ਼ਾਹਿਤ ਕਰਨਗੇ ਉੱਥੇ ਹੀ ਸਿਹਤਮੰਦ ਜੀਵਨ ਲਈ ਉਨਾਂ ਨੂੰ ਸਿਹਤ ਸਬੰਧੀ ਢੁੱਕਵੀਂ ਰਾਇ ਪ੍ਰਦਾਨ ਵੀ ਕਰਨਗੇ।

ਪਹਿਲੇ ਪੜਾਅ ਵਿੱਚ ਐਚ.ਸੀ.ਡਬਲਿਊਜ਼ ਦੀ ਸਥਾਪਨਾ ਲਈ ਬਜਟ ’ਚੋਂ 2.97 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਸੀ.ਪੀ. ਲੁਧਿਆਣਾ ਅਤੇ ਸੀ.ਪੀ. ਅੰਮਿ੍ਰਤਸਰ ਸਮੇਤ 15 ਜ਼ਿਲਿਆਂ ਨੂੰ ਜਾਰੀ ਕਰ ਦਿੱਤੀ ਗਈ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਜ਼ਿਆਦਾਤਰ ਕੇਂਦਰ ਸੀ.ਪੀ. ਅੰਮਿ੍ਰਤਸਰ, ਜਿਲਾ ਤਰਨ ਤਾਰਨ, ਮਾਨਸਾ ਅਤੇ ਪਠਾਨਕੋਟ ਵਿੱਚ ਬਣ ਕੇ ਤਿਆਰ ਹੋ ਗਏ ਹਨ ਅਤੇ ਮਾਰਚ ਦੇ ਅੱਧ ਤੱਕ ਕਾਰਜਸ਼ੀਲ ਹੋਣ ਦੀ ਉਮੀਦ ਹੈ ਜਦੋਂਕਿ ਬਾਕੀ ਕੇਂਦਰਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।

ਉਨਾਂ ਕਿਹਾ ਕਿ ਅਜਿਹੇ ਸੈਂਟਰ ਸਥਾਪਤ ਕਰਨ ਲਈ ਦੂਜੇ ਪੜਾਅ ਵਿੱਚ ਬਾਕੀ ਜ਼ਿਲਿਆਂ, ਆਰਮਡ ਪੁਲਿਸ ਅਤੇ ਪੁਲਿਸ ਸਿਖਲਾਈ ਕੇਂਦਰਾਂ ਵਿੱਚ ਫੰਡਾਂ ਦੀ ਵੰਡ ਕੀਤੀ ਜਾਵੇਗੀ।

ਡੀਜੀਪੀ ਦਿਨਕਰ ਗੁਪਤਾ ਨੇ ਅੱਗੇ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਦੇ ਪ੍ਰੋਗਰਾਮਾਂ ਦੇ ਆਯੋਜਨ ਲਈ ਅਗਲੇ ਵਿੱਤੀ ਸਾਲ ਤੋਂ ਹਰੇਕ ਜ਼ਿਲੇ ਲਈ 2 ਲੱਖ ਰੁਪਏ ਸਾਲਾਨਾ ਦੀ ਰਾਸ਼ੀ ਵੀ ਰੱਖੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੰਜ ਤੋਂ ਸੱਤ ਦਿਨਾਂ ਦੇ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਮਨੋਰੋਗ ਮਾਹਿਰਾਂ ਸਮੇਤ ਸਿਹਤ ਪੇਸ਼ੇਵਰਾਂ ਦੁਆਰਾ ਕਰਵਾਏ ਜਾਣਗੇ ਜੋ ਬਿਹਤਰ ਸਿਹਤ ਲਈ ਪੁਲਿਸ ਕਰਮੀਆਂ ਨੂੰ ਜੀਵਨਸ਼ੈਲੀ ਵਿੱਚ ਤਬਦੀਲੀਆਂ ਲਿਆਉਣ ਲਈ ਸਰੀਰਕ ਕਸਰਤ, ਪੌਸ਼ਟਿਕ ਖੁਰਾਕ ਅਤੇ ਕਾਉਂਸਲਿੰਗ ਦੀ ਸਿਫ਼ਾਰਸ਼ ਕਰਨਗੇ।ਉਨਾਂ ਕਿਹਾ ਕਿ ਫਿਜ਼ੀਓਥੈਰੇਪੀ ਸੈਂਟਰ ਪੁਲਿਸ ਨੂੰ ਉਮਰ ਨਾਲ ਸਬੰਧਤ ਮਾਮੂਲੀ ਦਰਦ ਅਤੇ ਗੋਡਿਆਂ, ਜੋੜਾਂ, ਕਮਰ ਆਦਿ ਵਿੱਚ ਦਰਦ ਤੋਂ ਰਾਹਤ ਸਬੰਧੀ ਸਹੂਲਤਾਂ ਪ੍ਰਦਾਨ ਕਰਨਗੇ।

ਏਡੀਜੀਪੀ ਵੈਲਫੇਅਰ ਵੀ. ਨੀਰਜਾ ਨੇ ਕਿਹਾ ਕਿ ਸਾਰੇ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਕਪਤਾਨ ਪੁਲਿਸ ਨੂੰ ਸਿਹਤ ਅਤੇ ਵੈਲਨੈੱਸ ਪੋ੍ਰਗਰਾਮ ਦੀ ਲੋੜ ਵਾਲੇ ਪੁਲਿਸ ਕਰਮੀਆਂ ਦੀ ਪਛਾਣ ਕਰਨ ਲਈ ਐਸ.ਪੀ. ਹੈਡਕੁਆਟਰਜ਼ ਅਤੇ ਮੈਡੀਕਲ ਅਧਿਕਾਰੀਆਂ ਨਾਲ ਕਮੇਟੀ ਦਾ ਗਠਨ ਕਰਨ ਦੀ ਹਦਾਇਤ ਕਰ ਦਿੱਤੀ ਗਈ ਹੈ।

ਇਹ ਕਮੇਟੀ ਮਹੀਨਾਵਾਰ ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਤਿਆਰ ਕਰੇਗੀ ਅਤੇ ਇਨਾਂ ਦਾ ਆਯੋਜਨ ਕਰਵਾਏਗੀ । ਇਸ ਤੋਂ ਇਲਾਵਾ ਇਹ ਕਮੇਟੀ ਇਹ ਵੀ ਯਕੀਨੀ ਬਣਾਏਗੀ ਕਿ ਜ਼ਿਲੇ ਵਿੱਚ ਤਾਇਨਾਤ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਾਲ ਵਿੱਚ ਘੱਟੋ ਘੱਟ ਇੱਕ ਵਾਰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਸਕੇ।

ਇਸ ਦੌਰਾਨ ਡੀਜੀਪੀ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਐਚ.ਡਬਲਿਊ.ਸੀਜ਼ ਪੁਲਿਸ ਕਰਮੀਆਂ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਉਨਾਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾ ਕੇ ਰੱਖਣ ਲਈ ਮਦਦਗਾਰ ਸਾਬਤ ਹੋਣਗੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...