Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਵੱਲੋਂ 1980 ਤੇ 1990 ਦਹਾਕੇ ਤੋਂ ਫ਼ਰਾਰ 186 ਭਗੌੜੇ 6 ਹਫ਼ਤਿਆਂ ਵਿੱਚ ਕਾਬੂ: ਸੁਖ਼ਚੈਨ ਸਿੰਘ ਗਿੱਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਅਗਸਤ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ 7ਵੇਂ ਹਫ਼ਤੇ ਵਿੱਚ ਦਾਖਲ ਹੋਣ ਨਾਲ ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਦੌਰਾਨ ਅਜਿਹੇ 45 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨਾਲ ਭਗੌੜਿਆਂ ਦੀਆਂ ਹਫ਼ਤਾਵਾਰੀ ਗ੍ਰਿਫ਼ਤਾਰੀਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਦੱਸਣਯੋਗ ਹੈ ਕਿ 5 ਜੁਲਾਈ, 2022 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਕੁੱਲ 186 ਭਗੌੜੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 46 ਅਪਰਾਧੀ ਸੂਬੇ ਤੋਂ ਬਾਹਰੋਂ ਕਾਬੂ ਕੀਤੇ ਗਏ ਹਨ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਐਨਡੀਪੀਐਸ ਐਕਟ ਤਹਿਤ ਉਨ੍ਹਾਂ ਭਗੌੜਿਆਂ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ 1980 ਅਤੇ 1990 ਦੇ ਦਹਾਕੇ ਤੋਂ ਗ੍ਰਿਫਤਾਰੀ ਤੋਂ ਬਚ ਰਹੇ ਸਨ।

ਉਨ੍ਹਾਂ ਉਦਾਹਰਣਾਂ ਦਿੰਦਿਆਂ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਕਾਕੂ ਵਾਸੀ ਕੋਟਲਾ ਹੁਸ਼ਿਆਰਪੁਰ, ਜਿਸ ਨੂੰ ਨਵੰਬਰ 1985 ਵਿੱਚ ਭਗੌੜਾ ਐਲਾਨਿਆ ਗਿਆ ਸੀ, ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ, 1988 ਤੋਂ ਭਗੌੜੇ ਅਮਰਜੀਤ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅਤੇ 1989 ਵਿੱਚ ਭਗੌੜਾ ਐਲਾਨੇ ਗਏ ਮਹਿੰਦਰ ਸਿੰਘ ਵਾਸੀ ਡਬਲਖੇੜੀ, ਹਰਿਆਣਾ ਨੂੰ ਸੰਗਰੂਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ, 1990 ਦੇ ਦਹਾਕੇ ਤੋਂ ਫਰਾਰ ਘੱਟੋ-ਘੱਟ ਤਿੰਨ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ਿਆਂ ਬਾਰੇ ਹਫਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 251 ਐਫਆਈਆਰਜ਼, ਜਿਨ੍ਹਾਂ ਵਿੱਚ 22 ਵਪਾਰਕ ਮਾਮਲੇ ਵੀ ਸ਼ਾਮਲ ਹਨ ਦਰਜ ਕਰਕੇ 335 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਘੇਰਾਬੰਦੀ ਕਰਕੇ 9.76 ਕਿਲੋ ਹੈਰੋਇਨ, 8.68 ਕਿਲੋ ਅਫੀਮ, 11.56 ਕਿਲੋ ਗਾਂਜਾ, 9 ਕੁਇੰਟਲ ਭੁੱਕੀ, 49 ਹਜਾਰ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 40.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ/ਸਪਲਾਇਅਰਾਂ ‘ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਪਹਿਲਾਂ ਹੀ ਨਸ਼ਿਆਂ ਦੇ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਸੀ.ਪੀਜ਼./ਐਸ.ਐਸ.ਪੀਜ਼ ਵੱਲੋਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਵਿਰੁੱਧ ਜਨਤਕ ਮੀਟਿੰਗਾਂ, ਨਸ਼ਾ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸੈਮੀਨਾਰ, ਵਿਧਾਇਕਾਂ, ਸਰਪੰਚਾਂ ਅਤੇ ਕੌਂਸਲਰਾਂ ਨਾਲ ਸਾਂਝੀ ਮੀਟਿੰਗਾਂ ਕਰਨ ਤੋਂ ਇਲਾਵਾ ਗੈਰ-ਸਰਕਾਰੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸ਼ਾਮਲ ਕਰਨ ਸਮੇਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...