Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਪ੍ਰੈਸ ਕਲੱਬ ਦੀ ਨਵੀਂ ਟੀਮ ਨੇ ਜਿੰਮੇਵਾਰੀ ਸੰਭਾਲੀ, ਪੱਤਰਕਾਰਾਂ ਨੂੰ ਜਲਦ ਹੀ ਬੈਠਣ ਨੂੰ ਮਿਲੇਗੀ ਆਧੁਨਿਕ ਲਾਇਬ੍ਰੇਰੀ

- Advertisement -

ਯੈੱਸ ਪੰਜਾਬ
ਜਲੰਧਰ, 18 ਅਕਤੂਬਰ, 2021 –
ਪੰਜਾਬ ਪ੍ਰੈੱਸ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਪਹਿਲੀ ਮੀਟਿੰਗ ਅੱਜ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਾਰੇ ਅਹੁਦੇਦਾਰਾਂ ਨੇ ਸਤਨਾਮ ਸਿੰਘ ਮਾਣਕ ਨੂੰ ਪ੍ਰਧਾਨ ਬਣਨ ਉਪਰ ਵਧਾਈ ਦਿੱਤੀ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਨੇ ਕਲੱਬ ਦੀ ਕਾਰਜ-ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਉਤੇ ਵਿਚਾਰ ਚਰਚਾ ਕੀਤੀ।

ਮੀਟਿੰਗ ਵਿਚ ਕਲੱਬ ਦੇ ਮੈਂਬਰਾਂ ਅਤੇ ਫ਼ੀਲਡ ਦੇ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਾਇਬਰੇਰੀ ਦਾ ਨਵੀਨੀਕਰਨ ਕਰਵਾ ਕੇ ਜਲਦ ਹੀ ਇਸਨੂੰ ਖੋਲ੍ਹਣ ਦੀ ਸਹਿਮਤੀ ਪ੍ਰਗਟਾਈ। ਇਸ ਦੇ ਇਲਾਵਾ ਅੱਜ ਹੋਈ ਮੀਟਿੰਗ ਵਿੱਚ ਕਲੱਬ ਦੀ ਬਿਹਤਰੀ ਲਈ ਹੇਠ ਲਿਖੇ ਫ਼ੈਸਲੇ ਕੀਤੇ:-

* ਕਲੱਬ ਦੀ ਲਾਇਬ੍ਰੇਰੀ ਮੈਂਬਰਾਂ ਦੇ ਪੜ੍ਹਨ-ਲਿਖਣ ਲਈ ਜਲਦ ਤੋਂ ਜਲਦ ਖੋਲ੍ਹੀ ਜਾਵੇਗੀ।

* ਲਾਇਬ੍ਰੇਰੀ ਦੇ ਨਵੀਨੀਕਰਨ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਵਾ ਕੇ ਉਸ ਨੂੰ ਪੂਰਾ ਕੀਤਾ ਜਾਵੇਗਾ।

* ਲਾਇਬ੍ਰੇਰੀ ਦੀਆਂ ਕਿਤਾਬਾਂ ਦੇ ਰੱਖ-ਰਖਾਅ ਨੂੰ ਹੋਰ ਬਿਹਤਰ ਬਣਾਉਣ ਦੇ ਲਈ ਨਵੀਆਂ ਅਲਮਾਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ।

* ਕਿਤਾਬਾਂ ਦੀ ਸਾਂਭ ਸੰਭਾਲ ਅਤੇ ਸੁਰੱਖਿਆ ਵਾਸਤੇ ਹੋਰ ਬਿਹਤਰ ਕਦਮ ਚੁੱਕੇ ਜਾਣਗੇ।

ਇਸ ਮੀਟਿੰਗ ਵਿਚ ਕਲੱਬ ਦੇ ਜਨਰਲ ਸਕੱਤਰ ਮਨੋਜ ਤ੍ਰਿਪਾਠੀ, ਸੀਨੀਅਰ ਮੀਤ-ਪ੍ਰਧਾਨ ਪਾਲ ਸਿੰਘ ਨੌਲੀ, ਮੀਤ ਪ੍ਰਧਾਨ ਰਾਜੇਸ਼ ਸ਼ਰਮਾ (ਟਿੰਕੂ) ਅਤੇ ਪੰਕਜ ਰਾਏ, ਜਾਇੰਟ ਸਕੱਤਰ ਤਜਿੰਦਰ ਕੌਰ ਅਤੇ ਖਜ਼ਾਨਚੀ ਸ਼ਿਵ ਸ਼ਰਮਾ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...