Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਬੀਜ ਘੋਟਾਲੇ ਦਾ ਦੋਸ਼ੀ, ਕਰਨਾਲ ਐਗਰੀ ਸੀਡਜ਼ ਦਾ ਮਾਲਕ, ਲੱਕੀ ਢਿੱਲੋਂ ਗ੍ਰਿਫ਼ਤਾਰ: ਡੀ.ਜੀ.ਪੀ. ਗੁਪਤਾ

- Advertisement -

ਚੰਡੀਗੜ, 3 ਜੂਨ, 2020 –
ਝੋਨੇ ਦੇ ਬੀਜ ਘੁਟਾਲੇ `ਚ ਸ਼ਾਮਲ ਵਿਅਕਤੀਆਂ ਤੇ ਵੱਡੇ ਪੱਧਰ `ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਹੁਣ ਤੱਕ ਇਸ ਮਾਮਲੇ ਨਾਲ ਸਬੰਧਤ ਤਿੰਨ ਵਿਅਕਤੀ ਪੁਲੀਸ ਦੀ ਹਿਰਾਸਤ ਵਿੱਚ ਹਨ।

ਡੇਰਾ ਬਾਬਾ ਨਾਨਕ ਬਟਾਲਾ ਦੇ ਕਰਨਾਲ ਐਗਰੀ ਸੀਡਜ਼ ਦੇ ਮਾਲਕ ਲਖਵਿੰਦਰ ਸਿੰਘ ਉਰਫ ਲੱਕੀ ਢਿੱਲੋਂ ਨੂੰ ਬੀਤੇ ਦਿਨੀਂ ਡੀ.ਜੀ.ਪੀ ਦਿਨਕਰ ਗੁਪਤਾ ਦੁਆਰਾ ਗਠਿਤ ਰਾਜ ਪੱਧਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬੀਜ ਘੁਟਾਲੇ ਦੀ ਤਹਿ ਤੱਕ ਜਾਣ ਲਈ ਗ੍ਰਿਫ਼ਤਾਰ ਕੀਤਾ ਸੀ ਜਿਸ ਵਿੱਚ ਝੋਨੇ ਦੀਆਂ ਨਵੀਆਂ ਕਿਸਮਾਂ ਦੇ ਗੈਰ ਪ੍ਰਮਾਣਿਤ ਬੀਜ ਜੋ ਪੀ.ਏ.ਯੂ. ਲੁਧਿਆਣਾ ਦੁਆਰਾ ਟੈਸਟ ਕੀਤੇ / ਉਗਾਏ ਜਾ ਰਹੇ ਹਨ, ਦੀ ਕਥਿਤ ਤੌਰ `ਤੇ ਵੇਚੇ ਜਾ ਰਹੇ ਸਨ।

ਗੁਪਤਾ ਨੇ ਖੁਲਾਸਾ ਕੀਤਾ ਕਿ ਲੱਕੀ ਢਿੱਲੋਂ ਨੇ ਕੁਝ ਕਿਸਾਨਾਂ ਤੋਂ ਅਣਅਧਿਕਾਰਤ ਤੌਰ ਤੇ ਪੀਆਰ -128 ਅਤੇ ਪੀਆਰ -129 ਬੀਜ ਕਿਸਮਾਂ ਖਰੀਦੀਆਂ ਸਨ ਜਿਨ੍ਹਾਂ ਨੂੰ ਪੀਏਯੂ ਦੁਆਰਾ ਅਜ਼ਮਾਇਸ਼ ਦੇ ਅਧਾਰ ਤੇ ਬੀਜ ਦਿੱਤੇ ਗਏ ਸਨ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਢਿੱਲੋਂ ਨੇ ਇਹ ਬੀਜ ਲੁਧਿਆਣਾ ਦੀ ਬਰਾੜ ਸੀਡਜ਼ ਕੰਪਨੀ ਨੂੰ ਸਪਲਾਈ ਕੀਤੇ ਸਨ ਜਿਸਦਾ ਮਾਲਕ ਹਰਵਿੰਦਰ ਸਿੰਘ ਉਰਫ ਕਾਕਾ ਬਰਾੜ ਇਸ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਪਹਿਲਾ ਵਿਅਕਤੀ ਸੀ।

ਇਸੇ ਦੌਰਾਨ ਬਰਾੜ ਅਤੇ ਦੂਸਰਾ ਦੋਸ਼ੀ ਬਲਜਿੰਦਰ ਸਿੰਘ ਉਰਫ ਬਾਲੀਆਂ, ਜਿਸ ਨੂੰ ਬੀਤੇ ਕੱਲ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਹੋਰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਐਸਆਈਟੀ ਨੇ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਹੈ, ਜਿਥੇ ਦੋਵਾਂ ਨੂੰ ਅੱਜ ਪੇਸ਼ ਕੀਤਾ ਗਿਆ ਸੀ, ਤਾਂ ਜੋ ਇਸ ਕੇਸ ਦੀ ਹੋਰ ਜਾਂਚ ਕੀਤੀ ਜਾ ਸਕੇ ਅਤੇ ਘੁਟਾਲੇ ਵਿੱਚ ਸ਼ਾਮਲ ਹੋਰ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਬਲਜਿੰਦਰ ਸਿੰਘ ਪੀਏਯੂ ਦੁਆਰਾ ਬਣਾਈ ਗਈ ਫਾਰਮਰਜ਼ ਐਸੋਸੀਏਸ਼ਨ ਦਾ ਮੈਂਬਰ ਵੀ ਹੈ ਜੋ ਕਿਸਾਨਾਂ ਨੂੰ ਨਵੇਂ ਬੀਜਾਂ ਅਤੇ ਤਕਨੀਕਾਂ ਬਾਰੇ ਜਾਣਕਾਰੀ ਦਿੰਦੀ ਹੈ। ਪੀਏਯੂ ਨੇ ਉਸਨੂੰ ਅਜਮਾਇਸ਼ ਦੇ ਅਧਾਰ ‘ਤੇ ਨਤੀਜਿਆਂ ਦਾ ਮੁਲਾਂਕਣ ਕਰਨ ਲਈ ਪਿਛਲੇ ਸਾਲ ਝੋਨੇ ਦੇ ਬੀਜ ਦਾ ਨਵਾਂ ਵਿਕਸਤ ਪੀਆਰ 128 ਅਤੇ ਪੀਆਰ 129 ਬਿਜਾਈ ਲਈ ਦਿੱਤਾ ਸੀ। ਪਰ ਉਸਨੇ ਬੀਜੀ ਫਸਲਾਂ ਦਾ ਵਾਧੂ ਉਤਪਾਦਨ ਬੀਜ ਤਿਆਰ ਕਰਨ ਲਈ ਇਸਤੇਮਾਲ ਕੀਤਾ ਅਤੇ ਉਸ ਬੀਜ ਨੂੰ ਬਿਨਾਂ ਕਿਸੇ ਅਧਿਕਾਰ ਤੋਂ ਅੱਗੇ ਵੇਚ ਦਿੱਤਾ।

ਝੋਨੇ ਦਾ ਇਹ ਪਰਖ ਅਧੀਨ ਬੀਜ ਪੀਏਯੂ ਦੁਆਰਾ ਵਿਕਸਤ ਕੀਤਾ ਗਿਆ ਹੈ ਅਤੇ ਸੀਮਤ ਮਾਤਰਾ ਵਿੱਚ ਸਿੱਧੇ ਤੌਰ ‘ਤੇ ਕਿਸਾਨਾਂ ਨੂੰ ਵੇਚਿਆ ਗਿਆ ਸੀ। ਪਰ ਅਜੇ ਤੱਕ ਕਿਸੇ ਵੀ ਡੀਲਰ ਨੂੰ ਪੀਏਯੂ ਦੇ ਸਪੱਸ਼ਟ ਅਧਿਕਾਰ ਤੋਂ ਬਿਨਾਂ ਵਪਾਰਕ ਪੱਧਰ ‘ਤੇ ਇਨ੍ਹਾਂ ਬੀਜਾਂ ਨੂੰ ਵੇਚਣ ਦਾ ਅਧਿਕਾਰ ਨਹੀਂ ਦਿੱਤਾ ਸੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...