Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਭਰ ਵਿੱਚ ਬਣਨਗੇ 750 ਸਟੇਡੀਅਮ, 2 ਅਕਤੂਬਰ ਨੂੰ ਕੈਪਟਨ ਅਮਰਿੰਦਰ ਕਰਨਗੇ ਯੋਜਨਾ ਦੀ ਸ਼ੁਰੂਆਤ

- Advertisement -

ਮੋਗਾ, 29 ਸਤੰਬਰ, 2020:

ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਭਰ ਵਿੱਚ 750 ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਪਿੰਡਾਂ ਵਿੱਚ ਵੀ 25 ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾਵੇਗਾ।

ਇਹਨਾਂ ਖੇਡ ਸਟੇਡੀਅਮਾਂ ਦੇ ਨਿਰਮਾਣ ਸਬੰਧੀ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਤੀ 2 ਅਕਤੂਬਰ ਤੋਂ ਕੀਤੀ ਜਾ ਰਹੀ ਹੈ। ਪਹਿਲੇ ਗੇੜ ਵਿੱਚ ਸੂਬੇ ਵਿੱਚ 150 ਅਤੇ ਜ਼ਿਲ੍ਹਾ ਮੋਗਾ ਵਿੱਚ 5 ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾਅ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਹ ਲਾਂਚਿੰਗ ਸਮਾਰਟ ਫੋਨ ਅਤੇ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਤਰ੍ਹਾਂ ਹੀ ਵੀਡੀਉ ਕਾਨਫਰੰਸਿੰਗ ਜ਼ਰੀਏ ਹੋਵੇਗੀ। ਜਿਹੜੇ ਪਿੰਡਾਂ ਵਿੱਚ ਨਵੇਂ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਥੇ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਇਹ ਯੋਜਨਾ ਲਾਂਚ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਵੀ ਪ੍ਰਬੰਧ ਕੀਤੇ ਜਾਣਗੇ। ਇਹਨਾਂ ਸਮਾਗਮਾਂ ਦੌਰਾਨ ਕੋਵਿੜ 19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਸਾਰੀਆਂ ਹਦਾੲਿਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਜਿਹੜੇ ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਮਿਤੀ 2 ਅਕਤੂਬਰ ਨੂੰ ਰੱਖਿਆ ਜਾਣਾ ਹੈ, ਉਹਨਾਂ ਵਿੱਚ ਪਿੰਡ ਜੀਤਾ ਸਿੰਘ ਵਾਲਾ (ਬਲਾਕ ਬਾਘਾਪੁਰਾਣਾ), ਤੋਤਾ ਸਿੰਘ ਵਾਲਾ (ਬਲਾਕ ਕੋਟ ਇਸੇ ਖਾਂ), ਰਾਮੂਵਾਲਾ ਹਰਚੋਕਾ (ਬਲਾਕ ਮੋਗਾ 1), ਖੋਸਾ ਪਾਂਡੋ (ਬਲਾਕ ਮੋਗਾ 2) ਅਤੇ ਰੌਂਤਾ (ਬਲਾਕ ਨਿਹਾਲ ਸਿੰਘ ਵਾਲਾ) ਸ਼ਾਮਿਲ ਹਨ।

ਪਿੰਡ ਰਾਮੂਵਾਲਾ ਹਰਚੋਕਾ ਤੇ ਖੋਸਾ ਪਾਂਡੋ ਵਿੱਚ ਇਹ ਸਟੇਡੀਅਮ 4-4 ਏਕੜ ਵਿੱਚ ਜਦਕਿ ਪਿੰਡ ਜੀਤਾ ਸਿੰਘ ਵਾਲਾ, ਤੋਤਾ ਸਿੰਘ ਵਾਲਾ ਅਤੇ ਰੌਂਤਾ ਵਿੱਚ 1-1 ਏਕੜ ਵਿੱਚ ਬਣਨਗੇ। ਇਹਨਾਂ ਖੇਡ ਸਟੇਡੀਅਮਾਂ ਉਤੇ ਕਰੀਬ 57.17 ਲੱਖ ਰੁਪਏ ਦੀ ਲਾਗਤ ਆਵੇਗੀ। ਉਹਨਾਂ ਦੱਸਿਆ ਕਿ ਇਹਨਾਂ ਖੇਡ ਸਟੇਡੀਅਮਾਂ ਦਾ ਕੰਮ ਪਹਿਲਾਂ ਹੀ ਸ਼ੁਰੂ ਕਰਵਾ ਦਿੱਤਾ ਗਿਆ ਸੀ, ਜੌ ਕਿ ਪੂਰੇ ਜੋਰਾਂ ਉਤੇ ਜਾਰੀ ਹੈ।

ਸ਼੍ਰੀ ਹੰਸ ਨੇ ਕਿਹਾ ਕਿ ਇਸ ਯੋਜਨਾ ਦੇ ਪੂਰੀ ਤਰ੍ਹਾਂ ਲਾਗੂ ਹੋਣ ਨਾਲ ਜ਼ਿਲ੍ਹਾ ਮੋਗਾ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ, ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧੇਗਾ। ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਇਹਨਾਂ ਖੇਡ ਸਟੇਡੀਅਮਾਂ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਕਿਹਾ ਕਿ ਉਹ ਇਹਨਾਂ ਖੇਡ ਸਟੇਡੀਅਮਾਂ ਦਾ ਭਰਪੂਰ ਲਾਹਾ ਲੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਸੁਭਾਸ਼ ਚੰਦਰ ਵੀ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...