Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਪੈਂਡਿੰਗ ਸ਼ਿਕਾਇਤਾਂ ਦਾ ਹੱਲ ਕਰਨ ਲਈ ਕਿਹਾ

- Advertisement -

ਯੈੱਸ ਪੰਜਾਬ
ਜਲੰਧਰ, 23 ਜੂਨ, 2021 –
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮਹਿਲਾਵਾਂ ਵੱਲੋਂ ਦਾਇਰ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਨੂੰ ਸਰਵਓਚ ਤਰਜੀਹ ਦੇ ਉਦੇਸ਼ ਨਾਲ ਅੱਜ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਮੁੱਚੀਆਂ ਪੈਂਡਿੰਗ ਸ਼ਿਕਾਇਤਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਚੇਅਰਪਰਸਨ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਅਤੇ ਜਲੰਧਰ, ਐਸ.ਬੀ.ਐੱਸ. ਨਗਰ, ਕਪੂਰਥਲਾ ਤੇ ਹੁਸ਼ਿਆਰਪੁਰ ਸਮੇਤ ਚਾਰ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਪੈਂਡਿੰਗ ਮਾਮਲਿਆਂ ਵਿਚ ਹੋਈ ਪ੍ਰਗਤੀ ਦੀ ਸਮੀਖਿਆ ਕਰਦਿਆਂ ਮਹਿਲਾਵਾਂ ਦੀਆਂ ਅਜਿਹੀਆਂ ਪੈਂਡਿੰਗ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀਆਂ ਵੱਲੋਂ ਕੀਤੇ ਯਤਨਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਸ਼੍ਰੀਮਤੀ ਗੁਲਾਟੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਲੋੜੀਂਦੀ ਕਾਰਵਾਈ ਲਈ ਸਬੰਧਤ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ 127 ਸ਼ਿਕਾਇਤਾਂ ਭੇਜੀਆਂ ਗਈਆਂ ਹਨ, ਜਿਨ੍ਹਾਂ ਵਿੱਚ 46 ਜਲੰਧਰ ਸ਼ਹਿਰ, 9 ਜਲੰਧਰ ਦਿਹਾਤੀ, 54 ਕਪੂਰਥਲਾ, ਦੋ ਐਸਬੀਐਸ ਨਗਰ ਅਤੇ 16 ਸ਼ਿਕਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਭੇਜੀਆਂ ਗਈਆਂ ਹਨ।

ਇਸੇ ਤਰ੍ਹਾਂ ਇਨ੍ਹਾਂ ਪੰਜ ਪੁਲਿਸ ਜ਼ਿਲ੍ਹਿਆਂ ਵਿਚ 1864 ਸ਼ਿਕਾਇਤਾਂ ਸਿੱਧੇ ਤੌਰ ‘ਤੇ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਜਲੰਧਰ ਸ਼ਹਿਰ ਵਿਚ 787, ਜਲੰਧਰ ਦਿਹਾਤੀ ਵਿਚ 174, ਕਪੂਰਥਲਾ ਵਿਚ 428, ਐਸਬੀਐਸ ਨਗਰ ਵਿਚ 285 ਅਤੇ ਹੁਸ਼ਿਆਰਪੁਰ ਵਿਚ 190 ਸ਼ਿਕਾਇਤਾਂ ਸ਼ਾਮਲ ਹਨ।

ਚੇਅਰਪਰਸਨ ਨੇ ਅੱਗੇ ਦੱਸਿਆ ਕਿ ਚਾਰੇ ਜ਼ਿਲ੍ਹਿਆਂ ਵੱਲੋਂ ਇਨ੍ਹਾਂ ਸ਼ਿਕਾਇਤਾਂ ਵਿਚੋਂ ਕਈਆਂ ਦਾ ਨਿਰਧਾਰਤ ਸਮੇਂ ਦੇ ਅੰਦਰ ਹੱਲ ਕਰਕੇ ਸਕਾਰਾਤਮਕ ਪ੍ਰਤੀਕਿਰਿਆ ਦਿਖਾਈ ਗਈ ਹੈ, ਹਾਲਾਂਕਿ ਇਸ ਪੈਂਡੈਂਸੀ ਨੂੰ ਸਿਫ਼ਰ ਤੱਕ ਲਿਜਾਣ ਲਈ ਵਧੇਰੇ ਕੋਸ਼ਿਸ਼ਾਂ ਦੀ ਲੋੜ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਸਾਰੇ ਕੇਸਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਹੱਲ ਕਰਨ ਲਈ ਕਿਹਾ ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਨਿਆਂ ਮਿਲਣਾ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਮਹਿਲਾਵਾਂ ਨੂੰ ਆਪਣੇ ਨਾਲ ਕਿਸੇ ਵੀ ਕਿਸਮ ਦੀ ਬੇਇਨਸਾਫੀ ਹੋਣ ‘ਤੇ ਕਮਿਸ਼ਨ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਸਿਹਤ ਸੰਕਟ ਦੌਰਾਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਿਕਾਇਤਾਂ ਦੇ ਵੱਧ ਤੋਂ ਵੱਧ ਨਿਪਟਾਰੇ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਮੀਟਿੰਗ ਤੋਂ ਬਾਅਦ ਕੁਝ ਪੀੜਤਾਂ ਨਾਲ ਮੁਲਾਕਾਤ ਵੀ ਕੀਤੀ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਦਕਿ ਸਬੰਧਤ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...