Tuesday, October 1, 2024
spot_img
spot_img
spot_img
spot_img
spot_img

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਦੇ ਵੂਮੈੱਨ ਸੈੱਲਾਂ ਦਾ ਦੌਰਾ ਕੀਤਾ ਜਾਵੇਗਾ: ਰਾਜ ਲਾਲੀ ਗਿੱਲ

ਯੈੱਸ ਪੰਜਾਬ
ਚੰਡੀਗੜ੍ਹ, 11 ਜੁਲਾਈ, 2024

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ ਦੇ ਸਾਰੇ ਮਹਿਲਾ ਸੈੱਲਾਂ ਦਾ ਸੂਬਾ ਵਿਆਪੀ ਦੌਰਾ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਵੂਮੈਨ ਸੈੱਲ, ਫੇਜ਼ -8, ਮੁਹਾਲੀ ਦੇ ਦੌਰੇ ਦੌਰਾਨ ਕੀਤਾ।

ਸ੍ਰੀਮਤੀ ਗਿੱਲ ਨੇ ਆਪਣੇ ਦੌਰੇ ਦੌਰਾਨ ਮਹਿਲਾ ਸੈੱਲ ਦੇ ਸਟਾਫ਼ ਨਾਲ ਵੱਖ-ਵੱਖ ਕੇਸਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਰੋਜ਼ਾਨਾ ਦੀਆਂ ਰਿਪੋਰਟਾਂ ਦਾ ਡਾਟਾ ਇਕੱਤਰ ਕੀਤਾ ਅਤੇ ਸੈੱਲ ਦੇ ਬਾਹਰ ਉਡੀਕ ਕਰ ਰਹੇ ਸ਼ਿਕਾਇਤਕਰਤਾਵਾਂ ਨਾਲ ਗੱਲਬਾਤ ਕੀਤੀ।

ਇਸ ਤੋਂ ਇਲਾਵਾ, ਸ੍ਰੀਮਤੀ ਗਿੱਲ ਨੇ ਸਾਂਝ ਕੇਂਦਰ ਦਾ ਦੌਰਾ ਕੀਤਾ ਅਤੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਦੌਰਿਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹਨਾਂ ਸੁਵਿਧਾਵਾਂ ਕੋਲ ਕੇਸਾਂ ਅਤੇ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰੇ ਲਈ ਢੁਕਵੇਂ ਢੰਗ ਉਪਲੱਬਧ ਹਨ।

ਸ੍ਰੀਮਤੀ ਗਿੱਲ ਨੇ ਕਿਹਾ ਕਿ ਅਸੀਂ ਸੂਬੇ ਭਰ ਵਿੱਚ ਮਹਿਲਾਵਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਐਲਾਨ ਕੀਤਾ ਕਿ ਸੂਬਾ ਵਿਆਪੀ ਦੌਰੇ ਜਲਦ ਹੀ ਸ਼ੁਰੂ ਕੀਤੇ ਜਾਣਗੇ ਜਿਸ ਵਿੱਚ ਹਰੇਕ ਮਹਿਲਾ ਸੈੱਲ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਮੁੱਖ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਕਮਿਸ਼ਨ ਦਾ ਉਦੇਸ਼ ਸੂਬੇ ਵਿੱਚ ਮਹਿਲਾਵਾਂ ਦੀ ਸੁਰੱਖਿਆ ਅਤੇ ਸ਼ਕਤੀਕਰਨ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ