Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦੋ ਨਵੇਂ ਮੈਂਬਰਾਂ ਜਸਕਿਰਨ ਸਿੰਘ ਤੇ ਡਾ. ਮਨਪ੍ਰੀਤ ਛਤਵਾਲ ਨੇ ਅਹੁਦੇ ਸੰਭਾਲੇ

- Advertisement -

ਯੈੱਸ ਪੰਜਾਬ
ਪਟਿਆਲਾ, 6 ਮਈ, 2021 –
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਬਣੇ ਦੋ ਮੈਂਬਰਾਂ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਸ. ਜਸਕਿਰਨ ਸਿੰਘ ਅਤੇ ਡਾ. ਮਨਪ੍ਰੀਤ ਛਤਵਾਲ ਨੇ 4 ਮਈ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਕੋਲੋਂ ਆਨਲਾਈਨ ਸਮਾਰੋਹ ਦੌਰਾਨ ਸਹੁੰ ਚੁਕਣ ਤੋਂ ਬਾਅਦ ਅੱਜ ਪੀ.ਪੀ.ਐਸ.ਸੀ. ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਆਪਣੇ ਅਹੁਦੇ ਸੰਭਾਲ ਲਏ ਹਨ।

ਇਸ ਮੌਕੇ ਸ. ਜਸਕਿਰਨ ਸਿੰਘ ਤੇ ਡਾ. ਮਨਪ੍ਰੀਤ ਛਤਵਾਲ ਨੇ ਕਿਹਾ ਕਿ ਉਹ ਆਪਣੇ ਸੰਵਿਧਾਨਕ ਅਹੁਦੇ ਦੀ ਮਾਣ ਮਰਿਆਦਾ ਕਾਇਮ ਰੱਖਦੇ ਹੋਏ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਲੈਫ. ਜਨਰਲ (ਸੇਵਾ ਮੁਕਤ) ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣਗੇ।

ਜਿਕਰਯੋਗ ਹੈ ਕਿ ਭਾਰਤੀ ਸੈਨਾ ਦੇ ਪਿਛੋਕੜ ਵਾਲੇ ਅਤੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਸ. ਜਸਕਿਰਨ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ, ਕਪੂਰਥਲਾ ਅਤੇ ਸੰਗਰੂਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾ ਨਿਭਾਈ ਬਾਅਦ ‘ਚ ਉਹ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਰਹੇ।

ਇਸ ਤੋਂ ਬਿਨ੍ਹਾਂ ਸ. ਜਸਕਿਰਨ ਸਿੰਘ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵੀ ਰਹੇ ਅਤੇ ਬਾਅਦ ‘ਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੈਜਿੰਗ ਡਾਇਰੈਕਟਰ ਵਜੋਂ ਸੇਵਾ ਮੁਕਤ ਹੋਏ।

ਉਹ ਪਟਿਆਲਾ ਦੇ ਮਾਡਰਨ ਸਕੂਲ, ਸਰਕਾਰੀ ਮਹਿੰਦਰਾ ਕਾਲਜ ਤੇ ਕਾਨੂੰਨ ਦੀ ਪੜ੍ਹਾਈ ‘ਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਵੀ ਰਹੇ ਹਨ। ਇਸੇ ਤਰ੍ਹਾਂ ਡਾ. ਮਨਪ੍ਰੀਤ ਛਤਵਾਲ ਪੇਸ਼ੇ ਵਜੋਂ ਡਾਕਟਰ ਹਨ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ‘ਚ ਬਤੌਰ ਪੀ.ਸੀ.ਐਮ.ਐਸ. ਡਾਕਟਰ ਸੇਵਾ ਨਿਭਾ ਚੁੱਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...