Monday, May 20, 2024

ਵਾਹਿਗੁਰੂ

spot_img
spot_img

ਪੰਜਾਬ ਵਲੋਂ ਸੂਬੇ ਵਿਚ ਸਾਂਝੇ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਕਨੇਡਾ ਅਤੇ ਯੂ.ਕੇ ਨਾਲ ਸਮਝੌਤੇ ਸਹੀਬੱਧ, 2020 ਤੋਂ ਹੋਣਗੇ ਕਾਰਜਸ਼ੀਲ: ਚੰਨੀ

- Advertisement -

ਚੰਡੀਗੜ, 6 ਦਸੰਬਰ, 2019:

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਾਂਝੇ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਕਨੇਡਾ ਅਤੇ ਯੂ.ਕੇ ਨਾਲ ਸਮਝਤੇ ਸਹੀਬੱਧ ਕੀਤੇ ਗਏ ਹਨ,ਇਹ ਪ੍ਰੋਜੈਕਟ ਅਗਲੇ ਸਾਲ ਸ਼ੁਰੂ ਹੋਣ ਜਾ ਰਹੇ ਹਨ।

ਇਸ ਸਬੰਧੀ ਐਲਾਨ ਅੱਜ ਇੱਥੇ ਪ੍ਰੋਗਰੈਸਿਵ ਪੰਜਾਬ ਨਿਵੇਸ ਸੰਮੇਲਨ ਦੌਰਾਨ ‘ਮੇਰਾ ਹੁਨਰ ਮੇਰੀ ਸ਼ਾਨ’ ਵਿਸ਼ੇ ‘ਤੇ ਕਰਵਾਏ ਗਏ ਸੈਸ਼ਨ ਦੌਰਾਨ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕੀਤਾ।

ਮੰਤਰੀ ਨੇ ਦੱਸਿਆ ਕਿ ਵਿਦੇਸ਼ੀ ਮਾਹਿਰ ਅੰਤਰਾਸ਼ਟਰੀ ਪੱਧਰ ਦੇ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਦੇਣਗੇ, ਜਦਕਿ ਬੁਨਿਆਦੀ ਢਾਂਚਾ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਇਆ ਜਾਵੇਗਾ।ੳੇੁਨਾਂ ਦੱਸਿਆ ਕਿ ਇਹ ਪ੍ਰੋਜੈਕਟ 2020 ਵਿਚ ਸ਼ੁਰੂ ਹੋਣ ਜਾ ਰਹੇ ਜਿਸ ਲਈ ਪਹਿਲਾਂ ਹੀ ਕਨੇਡਾ ਅਤੇ ਯੂ.ਕੇ ਨਾਲ ਸਮਝੌਤੇ ਸਹੀਬੱਧ ਕੀਤੇ ਜਾ ਚੁੱਕੇ ਹਨ।

ਮੰਤਰੀ ਨੇ ਦੱਸਿਆ ਕਿ ਵਿਸ਼ਵ ਪੱਧਰੀ ਉਦਯੋਗ ਦੀਆਂ ਲੋੜਾਂ ਦੇ ਅਨੁਸਾਰ ਹੁਨਰ ਵਿਕਾਸ ਦੀ ਸਿਖਲਾਈ ਨੌਜਵਾਨਾਂ ਨੂ ਦੇਣ ਲਈ ਅੰਤਰਾਸ਼ਟਰੀ ਪੱਧਰ ਦੀਆਂ ਵੱਡੀਆਂ ਕੰਪਨੀਆਂ ਨੇ ਪੰਜਾਬ ਨਾਲ ਮਿਲ ਕੇ ਸੂਬੇ ਵਿਚ ਹੁਨਰ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਹੱਥ ਵਧਾਇਆ ਹੈ।

ਉਨਾਂ ਕਿਹਾ ਕਿ ਦੁਨੀਆ ਭਰ ਦੇ ਉਦਯੋਗਾਂ ਲਈ ਹੁਨਰਮੰਦ ਮਨੁੱਖੀ ਵਸੀਲਿਆਂ ਦੀ ਵੱਡੀ ਘਾਟ ਹੈ ਅਤੇ ਵਿਸ਼ਵ ਪੱਧਰੀ ਉਦਯੋਗ ਦੀਆਂ ਲੋੜਾਂ ਅਨੁਸਾਰ ਮਿਆਰੀ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾ ਕੇ ਪੰਜਾਬ ਇਸ ਲੋੜ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ।ਉਨਾਂ ਨਾਲ ਹੀ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਮਿਅਰੀ ਤਕਨੀਕੀ ਸਿਖਲਾਈ ਅਤੇ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਨੇ ਕਈ ਵੱਡੇ ਕਦਮ ਉਠਾਏ ਹਨ।

ਉਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਮੋਜੂਦਾ ਅਤੇ ਭਵਿੱਖ ਦੇ ਉਦਯੋਗ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਤਕਨੀਕੀ ਸਿੱਖਿਆ ਅਤੇ ਬਹੁ ਮੰਤਵੀ ਕੋਰਸਾਂ ਦੇ ਸਿਲੇਬਸ ਵਿਚ ਵੱਡੇ ਬਵਦਲਾਅ ਕੀਤੇ ਹਨ।ਇਸ ਤੋਂ ਇਲਾਵਾ ਸੂਬੇ ਵਿਚ ਮਿਆਰੀ ਹੁਨਰ ਸਿਖਲਾਈ ਲਈ ਉਦਯੋਗ ਦੀ ਸ਼ਮੂਲੀਅਤ ਰਾਹੀਂ ੳਨਾਂ ਦੀਆਂ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾ ਰਹੀ ਹੈ।

ਇਸ ਮੌਕੇ ਮੰਤਰੀ ਨੇ ਸੂਬੇ ਦੇ ਉਦਯੋਗਿਕ ਘਰਾਨਿਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਉਦਯੋਗਾਂ ਦੇ ਅੰਦਰ ਹੀ ਹੁਨਰ ਵਿਕਾਸ ਕੇਂਦਰ ਅਤੇ ਸੈਂਟਰ ਫਾਰ ਐਕਸੀਲੈਂਸ ਸਥਾਪਿਤ ਕਰਨ ਤਾਂ ਜੋ ਉਨਾਂ ਦੀਆਂ ਲੋੜਾਂ ਅਨੁਸਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਜਾ ਸਕੇ। ਉਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਕਿ ਇਸ ਨਾਲ ਸਿਖਲਾਈ ਲਈ ਵਿਦਿਆਰਥੀਆਂ ਦੀਆਂ ਫੀਸਾਂ ਦਾ ਖਰਚਾ ਸਰਕਾਰ ਵਲੋਂ ਉਠਾਇਆ ਜਾਵੇਗਾ, ਜਿਸ ਕਾਰਨ ਉਦਯੋਗਾਂ ‘ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ ਬਲਕਿ ਉਦਯੋਗਾਂ ਨੂੰ ਮਿਆਰੀ ਹੁਨਰਮੰਦ ਕਾਮੇ ਮਿਲਣਗੇ।

ਸੈਸ਼ਨ ਵਿੱਚ ਹਿੱਸਾ ਲੈਣ ਵਾਲੇ ਪੈਨਲ ’ਚ ਐਨ. ਐਸ. ਡੀ. ਸੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਮਨੀਸ਼ ਕੁਮਾਰ, ਦਿ ਸ਼ੈਲਟਰ ਦੀ ਮੁੱਖ ਕਾਰਜਕਾਰੀ ਅਧਿਕਾਰੀ ਸਤਿੰਦਰ ਸੱਤੀ, ਸੈਕਟਰ ਸਕਿੱਲ ਕੌਂਸਲ ਬਿੳੂਟੀ ਐਂਡ ਵੈੱਲਨੈੱਸ ਦੀ ਮੁੱਖ ਕਾਰਜਕਾਰੀ ਅਧਿਕਾਰੀ ਮੋਨਿਕਾ, ਵਿਦਿਆਂਤਾ ਸਕਿੱਲ ਦੇ ਮੁੱਖ ਕਾਰਜਾਕਾਰੀ ਅਧਿਕਾਰੀ ਜੈ ਦੀਪ, ਸਕਿੱਲ ਮਿਸ਼ਨ ਪੰਜਾਬ ਦੇ ਸਲਾਹਕਾਰ ਸੰਦੀਪ ਕੌੜਾ ਅਤੇ ਸ਼ਾਹੀ ਐਕਸਪੋਰਟਸ ਪ੍ਰਾਈਵੇਟ ਲਿਮੀਟਿਡ ਦੇ ਡਾਇਰੈਕਟਰ ਜੇ. ਡੀ. ਗਿਰੀ ਸ਼ਾਮਲ ਸਨ।

ਪੈਨਲ ਮੈਂਬਰਾਂ ਨੇ ਰਾਸ਼ਟਰੀ ਹੁਨਰ ਵਿਕਾਸ ਕੌਂਸਲ ਦੇ ਰੋਲ, ਮੀਡੀਆ ਦੇ ਖੇਤਰ ਵਿੱਚ ਹੁਨਰ ਵਿਕਾਸ ਦੀ ਲੋੜ, ਮਹਿਲਾ ਸਸ਼ਕਤੀਕਰਨ ਵਿੱਚ ਹੁਨਰ ਦੀ ਭੁਮਿਕਾ ਅਤੇ ਵਿਦੇਸ਼ਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।

ਇਸ ਮੌਕੇ ਅਨੁਰਾਗ ਵਰਮਾ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ, ਰਾਹੁਲ ਤਿਵਾੜੀ ਸਕੱਤਰ ਰੋਜ਼ਗਾਰ ਜਨਰੇਸ਼ਨ ਅਤੇ ਮਿਸ਼ਨ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਤੇ ਰਵੀ ਭਗਤ ਸਕੱਤਰ ਪੰਜਾਬ ਮੰਡੀ ਬੋਰਡ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,115FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...