Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਵਿਚ ਅਕਾਲੀ-ਬਸਪਾ ਗਠਜੋੜ ਸਰਕਾਰ ਬਣਨ ’ਤੇ ਟਰੱਕ ਯੂਨੀਅਨਾਂ ਬਹਾਲ ਕੀਤੀਆਂ ਜਾਣਗੀਆਂ: ਸੁਖਬੀਰ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਉਹ ਸਾਰੀਆਂ ਟਰੱਕ ਯੂਨੀਅਨਾਂ ਬਹਾਲ ਕੀਤੀਆਂ ਜਾਣਗੀਆਂ ਜੋ ਕਾਂਗਰਸ ਸਰਕਾਰ ਨੇ ਭੰਗ ਕੀਤੀਆਂ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਬਿਆਨ ਪੰਜਾਬ ਏਕਤਾ ਟਰਾਂਸਪੋਰਟ ਸੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜੂ, ਜੋ ਕਿ ਕਾਂਗਰਸ ਦੇ ਸੀਨੀਅਰ ਅਹੁਦੇਦਾਰ ਸਨ, ਨੂੰ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿਚ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਵੇਲੇ ਦਿੱਤਾ। ਉਹਨਾਂ ਦੇ ਨਾਲ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਣਾਈ ਮੌਜੂਦਾ ਵਿਵਸਥਾ ਦੇ ਨਾਲ ਸਿੰਡੀਕੇਟ ਬਣ ਗਈਆਂ ਸਨ। ਉਹਨਾਂ ਕਿਹਾ ਕਿ ਟਰੱਕ ਯੂਨੀਅਨਾਂ ਬਹਾਲ ਕਰਨ ਮਗਰੋਂ ਅਸੀਂ ਵਿਸ਼ੇਸ਼ ਕਮੇਟੀਆਂ ਦਾ ਗਠਨ ਕਰਾਂਗੇ ਤਾਂ ਜੋ ਵਾਜਬ ਰੇਟ ਤੈਅ ਕੀਤੇ ਜਾ ਸਕਣ ਜਿਸ ਨਾਲ ਟਰੱਕ ਅਪਰੇਟਰਾਂ ਦੇ ਨਾਲ ਨਾਲ ਵਪਾਰ ਤੇ ਉਦਯੋਗ ਦੇ ਹਿੱਤ ਵੀ ਸੁਰੱਖਿਅਤ ਰਹਿਣ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਸਰਕਾਰ ਟਰੱਕ ਅਪਰੇਟਰਾਂ ਨੁੰ ਸਵਿਕਰ ਵੀ ਪ੍ਰਦਾਨ ਕਰੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੜਕ ’ਤੇ ਕਿਸੇ ਨੂੰ ਰੋਕਿਆ ਨਾ ਜਾ ਸਕੇ।

ਉਹਨਾਂ ਨੇ ਰਾਜਿੰਦਰ ਰਾਜੂ ਨੁੰ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਐਲਾਨ ਵੀ ਕੀਤਾ।

ਪ੍ਰੋ. ਚੰਦੂਮਾਜਰਾ ਨੇ ਇਸ ਮੌਕੇ ਐਲਾਨ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 40 ਹਜ਼ਾਰ ਟਰੱਕ ਅਤੇ 55000 ਟੈਕਸੀਆਂ ਕਬਾੜ ਵਿਚ ਵਿਕ ਗਈਆਂ ਹਨ। ਉਹਨਾਂ ਕਿਹਾ ਕਿ ਹਜ਼ਾਰਾਂ ਟਰੱਕ ਤੇ ਟੈਕਸੀ ਡਰਾਈਵਰ ਕੰਮ ਤੋਂ ਵਹੂਣੇ ਹੋ ਗੲੈ ਹਨ ਅਤੇ ਉਹਨਾਂ ਨੁੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ ਤੇ ਉਹਨਾਂ ਨੇ ਕਾਂਗਰਸ ਸਰਕਾਰ ਵੱਲੋਂ ਇਹਨਾਂ ਦੀ ਸਾਰ ਨਾ ਲੈਣ ਦੀ ਵੀ ਨਿਖੇਧੀ ਕੀਤੀ।

ਇਸ ਮੌਕੇ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਫਾਜ਼ਿਲਕਾ ਅਤੇ ਗੁਰਬਿੰਦਰ ਸਿੰਘ ਬਿੰਦਰ ਮਨੀਲਾ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...