Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਵਿਚ ਕੋਵਿਡ ਤੋਂ ਬਚਾਅ ਦੀਆਂ ਸਾਵਧਾਨੀਆਂ ਨਾਲ ਕਣਕ ਦੀ ਖਰੀਦ ਸਨਿਚਰਵਾਰ 10 ਅਪ੍ਰੈਲ ਤੋਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਪ੍ਰੈਲ, 2021 –
ਕੋਵਿਡ ਮਹਾਂਮਾਰੀ ਦੇ ਦਰਮਿਆਨ ਭਲਕੇ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਤਾਂ ਕਿ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿਚ ਆਉਣ ਵਾਲੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਜਾ ਸਕੇ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਮੰਡੀ ਬੋਰਡ ਨੇ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਕਣਕ ਦੀ ਖਰੀਦ ਦੇ ਚੁਣੌਤੀਪੂਰਨ ਕਾਰਜ ਲਈ ਪੁਖਤਾ ਤਿਆਰੀਆਂ ਕੀਤੀਆਂ ਹਨ।

ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਖਰੀਦ ਕਾਰਜਾਂ ਨਾਲ ਜੁੜੀਆਂ ਸਾਰੀਆਂ ਧਿਰਾਂ ਨੂੰ ਕੋਵਿਡ ਦੇ ਸੁਰੱਖਿਆ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮੰਡੀਆਂ ਵਿਚੋਂ ਕਣਕ ਦੇ ਇਕ-ਇਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ, ਉਥੇ ਹੀ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਏਗੀ।

ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੀਟਾਈਜ਼ਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਸਾਲ 2021-22 ਦੇ ਹਾੜ੍ਹੀ ਮੰਡੀਕਰਨ ਸੀਜ਼ਨ ਲਈ ਖਰੀਦ ਕਾਰਜ ਸੁਚਾਰੂ ਬਣਾਉਣ ਲਈ ਢੁਕਵੇਂ ਬੰਦੋਬਸਤ ਕਰਨ ਵਾਸਤੇ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੀਟਾਈਜ਼ਰ ਦਾ ਵੀ ਇੰਤਜਾਮ ਕੀਤਾ ਹੈ।

ਲਾਲ ਸਿੰਘ ਨੇ ਅੱਗੇ ਕਿਹਾ ਕਿ ਮੰਡੀਆਂ ਵਿਚ ਭੀੜ-ਭੜੱਕਾ ਰੋਕਣ ਲਈ ਅਨਾਜ ਮੰਡੀਆਂ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਗਈ ਹੈ ਅਤੇ ਇਸ ਸੀਜ਼ਨ ਦੌਰਾਨ 130 ਲੱਖ ਮੀਟਰਕ ਟਨ ਕਣਕ ਖਰੀਦਣ ਦਾ ਟੀਚਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਪੜਾਅ ਵਾਰ ਮੰਡੀਆਂ ਵਿਚ ਲਿਆਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੋਵਿਡ ਦੀ ਰੋਕਥਾਮ ਲਈ ਸਾਰੇ ਇਹਤਿਆਦ ਵਰਤੇ ਜਾ ਸਕਣ।

ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਨੇ ਇਸ ਸੀਜ਼ਨ ਦੌਰਾਨ ਪੀਣ ਵਾਲਾ ਸਾਫ ਪਾਣੀ ਅਤੇ ਸਾਫ-ਸਫਾਈ ਤੋਂ ਇਲਾਵਾ ਪਾਸ ਜਾਰੀ ਕਰਨ ਲਈ ਰੂਪ-ਰੇਖਾ ਉਲੀਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਪਾਸ ਜਾਰੀ ਕੀਤੇ ਜਾਣਗੇ।

ਦੱਸਣਯੋਗ ਹੈ ਕਿ ਪਿਛਲੇ ਹਾੜ੍ਹੀ ਸੀਜ਼ਨ ਦੌਰਾਨ ਸੂਬਾ ਸਰਕਾਰ ਕੋਵਿਡ ਦੀਆਂ ਬੰਦਿਸ਼ਾਂ ਦੇ ਬਾਵਜੂਦ 127.13 ਲੱਖ ਮੀਟਰਕ ਟਨ ਕਣਕ ਦੀ ਸਫਲ ਖਰੀਦ ਕੀਤੀ ਸੀ ਅਤੇ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 17.51 ਲੱਖ ਪਾਸ ਕੀਤੇ ਗਏ ਸਨ।

ਲਾਲ ਸਿੰਘ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਤਰਜੀਹ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਸਿਹਤ ਸੁਰੱਖਿਆ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕਾਰਜਾਂ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦਰਮਿਆਨ ਸਮਾਜਿਕ ਦੂਰੀ ਬਣਾਈ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਵੱਲੋਂ ਨਿਭਾਈ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਭਾਵਨਾ, ਸੰਜੀਦਗੀ ਅਤੇ ਵਚਨਬੱਧਤਾ ਨਾਲ ਨਿਭਾਉਣ ਦੀ ਅਪੀਲ ਕੀਤੀ ਤਾਂ ਕਿ ਇਸ ਵਿਆਪਕ ਕਾਰਜ ਨੂੰ ਨੇਪਰੇ ਚਾੜਿਆ ਜਾ ਸਕੇ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...