Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਵਿਚ ਮੀਟ ਦੇ ਮੰਡੀਕਰਨ ਨੂੰ ਪ੍ਰਫੂਲਤ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਮਈ, 2022:
ਪੰਜਾਬ ਵਿੱਚ ਮੀਟ ਦੇ ਮੰਡੀਕਰਣ ਨੂੰ ਪ੍ਰਫੁਲਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਇਸ ਧੰਦੇ ਨਾਲ ਜੁੜੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਮੀਟ ਵੇਚਣ ਲਈ ਹੋਰਨਾਂ ਸੂਬਿਆਂ ਵਿਚ ਨਾ ਜਾਣਾ ਪਵੇ।ਸੂਬੇ ਦੇ ਪਸ਼ੂ ਪਾਲਣ, ਡੇਅਰੀ ਪਾਲਣ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੋਲਟਰੀ, ਸੂਰ ਅਤੇ ਬੱਕਰੀ ਪਾਲਕਾਂ ਨੂੰ ਉਨਾਂ ਦੇ ਧੰਦਿਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਤੇ ਉਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਪੰਜਾਬ ਭਵਨ ਵਿਖੇ ਰੱਖੀ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ।

ਇਸ ਮੀਟਿੰਗ ਦੌਰਾਨ ਇਸ ਧੰਦੇ ਨਾਲ ਜੁੜੇ ਹੋਏ ਕਿਸਾਨਾਂ ਨੇ ਆਪਣੀ ਮੁਸ਼ਕਿਲਾਂ ਬਾਰੇ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਖੁੱਲ ਕੇ ਵਿਚਾਰਾਂ ਕੀਤੀਆਂ।ਸੂਰ ਪਾਲਕਾਂ ਦੀ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਵਿੱਚ ਪਿੱਗ ਪ੍ਰੋਸੈਸਿੰਗ ਪਲਾਂਟ ਜਾਂ ਫੂਡ ਪਾਰਕ ਲਗਾਇਆ ਜਾਵੇ, ਜਿਸ ਨਾਲ ਉਨਾਂ ਨੁੰ ਮੀਟ ਵੇਚਣ ਲਈ ਉਤਰ ਪੂਰਬ ਰਾਜਾਂ ਵਿੱਚ ਨਾ ਜਾਣਾ ਪਵੇ।ਉਨਾਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਸੂਰ ਪਾਲਕਾਂ ਨੰੂ ਫੰਡਿੰਗ ਸਮੇਂ ਸਮੇਂ ਸਿਰ ਦੁਆਈਆਂ ਜਾਣ ਅਤੇ ਬੈਕਾਂ ਤੋਂ ਕਰਜ਼ਾ ਲੈਣ ਲਈ ਸੁਖਾਲੀ ਵਿਧੀ ਬਣਾਈ ਜਾਵੇ।

ਕੁਲਦੀਪ ਧਾਲੀਵਾਲ ਨੇ ਪੋਲਟਰੀ, ਸੂਰ ਅਤੇ ਬੱਕਰੀ ਪਾਲਕਾਂ ਦੀਆਂ ਸਮੱਸਿਆਵਾਂ ਨੂੰ ਬੜੀ ਹਲੀਮੀ ਅਤੇ ਵਿਸਥਾਰ ਨਾਲ ਸੁਣਿਆ।ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਉਕਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣ।ਮੰਤਰੀ ਵੱਲੋਂ ਇਹ ਵੀ ਭਰੋਸਾ ਦਿਤਾ ਕਿ ਬੱਕਰੀ ਦੇ ਦੁੱਧ ਲਈ ਪੈਕਿੰਗ ਪਲਾਂਟ ਵੀ ਲਗਾਏ ਜਾਣ ਦੀ ਹਾਮੀ ਭਰੀ ਜਿਸ ਨਾਲ ਬੱਕਰੀ ਪਾਲਣ ਦੇ ਧੰਦੇ ਵਿਚ ਮੁਨਾਫੇ ਨੂੰ ਹੋਰ ਵਧਾਇਆ ਜਾ ਸਕਦਾ ਹੈ।

ਮੰਤਰੀ ਨੇ ਇਨਾਂ ਧੰਦਿਆਂ ਸਬੰਧੀ ਅਗਲੇ ਮਹੀਨੇ ਵਿੱਚ ਦੁਬਾਰਾ ਮੀਟਿੰਗ ਰੱਖਣ ਦਾ ਵੀ ਫੈਸਲਾ ਲਿਆ, ਤਾਂ ਜੋ ਇਸ ਮੀਟਿੰਗ ਵਿਚ ਲਏ ਗਏ ਫੈਸਲਿਆਂ ਦੀ ਪ੍ਰਗਤੀ ਰਿਪੋਰਟ ਅਤੇ ਰੋਡ ਮੈਪ ਬਾਰੇ ਖੁਲ ਕੇ ਵਿਚਾਰਾਂ ਕੀਤੀਆਂ ਜਾ ਸਕਣ।

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਡਾ. ਸੁਭਾਸ਼ ਚੰਦਰ ਅਤੇ ੳੱਪ ਕੁਲਪਤੀ ਗਡਵਾਸੂ ਡਾ. ਇੰਦਰਜੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰਾ ਅਫਸਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...