Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਵਿਧਾਨ ਸਭਾ ਦੇ ਰਹਿੰਦੇ ਮੌਨਸੂਨ ਇਜਲਾਸ ਨੂੰ ਤੁਰੰਤ ਸੱਦਣ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ, 23 ਸਤੰਬਰ, 2021 –
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਾਰੇ ਰਹਿੰਦੇ ਅਤੇ ਲੋਕ ਹਿਤੈਸ਼ੀ ਮੁਦਿਆਂ ਬਾਰੇ ਪੰਜਾਬ ਦੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਤੋਂ ਵਿਧਾਨ ਸਭਾ ਦਾ ਰਹਿੰਦਾ ਮੌਨਸੂਨ ਇਜਲਾਸ ਤੁਰੰਤ ਸੱਦਣ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਲੋਕਾਂ ਨਾਲ ਜੁੜੇ ਮੁਦਿਆਂ ‘ਤੇ ਨਿਰਣਾਇਕ ਚਰਚਾ ਲਈ ਪੰਜਾਬ ਵਿਧਾਨ ਸਭਾ ਦਾ 15 ਦਿਨਾਂ ਦਾ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 3 ਸਤੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ, ਜਿਸ ਨੂੰ ਤਕਨੀਕੀ ਜਾਂ ਸੰਵਿਧਾਨਕ ਤੌਰ ‘ਤੇ ਮੌਨਸੂਨ ਇਜਲਾਸ ਨਾਲ ਨਹੀਂ ਜੋੜਿਆ ਜਾ ਸਕਦਾ।

ਇਸ ਦਿਨ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੋਈ ਬਿਜਨਸ ਐਡਵਾਇਜ਼ਰੀ ਕਮੇਟੀ (ਬੀ.ਏ.ਸੀ) ਦੀ ਬੈਠਕ ਵਿੱਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਸ਼ਵਾਸ਼ ਦਿਵਾਇਆ ਸੀ ਕਿ 15-20 ਦਿਨਾਂ ਵਿੱਚ ਇਜਲਾਸ ਫਿਰ ਤੋਂ ਬੁਲਾਇਆ ਜਾਵੇਗਾ, ਜਿਸ ਵਿੱਚ ਸਾਰੇ ਰਹਿੰਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਪਰ 20 ਦਿਨਾਂ ਤੋਂ ਜ਼ਿਆਦਾ ਦਿਨ ਬੀਤ ਜਾਣ ਬਾਅਦ ਵੀ ਇਜਲਾਸ ਨਹੀਂ ਬੁਲਾਇਆ ਗਿਆ। ਇਸ ਲਈ ਸਰਕਾਰ ਨੂੰ ਤੁਰੰਤ 15 ਦਿਨਾਂ ਦਾ ਇਜਲਾਸ ਬੁਲਾਉਣਾ ਚਾਹੀਦਾ ਹੈ।

ਚੀਮਾ ਨੇ ਕਿਹਾ, ”ਉਦਯੋਗ ਬਾਹਰ ਜਾ ਰਹੇ ਹਨ, ਨਕਲੀ ਦਵਾਈਆਂ ਨਾਲ ਫ਼ਸਲਾਂ ਬਰਬਾਦ ਹੋ ਰਹੀਆਂ ਹਨ ਅਤੇ ਖਾਦ ਦੀਆਂ ਵਧਦੀਆਂ ਕੀਮਤਾਂ ਸਮੇਤ ਬਹੁਤ ਸਾਰੇ ਮੁਦੇ ਹਨ। ਇਨਾਂ ਸਾਰੇ ਮੁਦਿਆਂ ਨੂੰ ਹੱਲ ਕਰਨ ਲਈ ਸਾਂਝੀ ਵਿਚਾਰ ਚਰਚਾ ਲਈ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਣਾ ਚਾਹੀਦਾ ਹੈ।”

ਉਨਾਂ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਅਤੇ ਖੇਤੀ ਸੰਕਟ ਦੇ ਸਦੀਵੀ ਹੱਲ ਲਈ ਵਿਸ਼ੇਸ਼ ਤੌਰ ‘ਤੇ ਦੋ ਦਿਨ ਰਾਖਵੇਂ ਕੀਤੇ ਜਾਣੇ ਚਾਹੀਦੇ ਹਨ। ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਅਤੇ ਬਿਜਲੀ ਮਾਫ਼ੀਆ ਤੋਂ ਬਚਾਉਣ ਲਈ ਪਿਛਲੀ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤੇ (ਪੀਪੀਏ) ਇਸ ਇਜਲਾਸ ਦੌਰਾਨ ਰੱਦ ਕੀਤੇ ਜਾਣੇ ਚਾਹੀਦੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਵਿਧਾਨ ਸਭਾ ਵਿੱਚ ਕਿਸਾਨਾਂ, ਮਜ਼ਦੂਰਾਂ, ਵਾਪਾਰੀਆਂ, ਕਰਮਚਾਰੀਆਂ ਅਤੇ ਬੇਰੋਜ਼ਗਾਰਾਂ ਨਾਲ ਜੁੜੇ ਮੁਦਿਆਂ ‘ਤੇ ਚਰਚਾ ਕਰਾਉਣ ਦੀ ਜ਼ਰੂਰਤ ਹੈ, ਕਿਉਂਕਿ ਇਹ ਰਹਿੰਦਾ ਮੌਨਸੂਨ ਇਜਲਾਸ ਮੌਜ਼ੂਦਾ ਸਰਕਾਰ ਦਾ ਆਖ਼ਰੀ ਇਜਲਾਸ ਹੋਵੇਗਾ।

ਉਨਾਂ ਅੱਗੇ ਕਿਹਾ ਕਿ ਇਸ ਇਜਲਾਸ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰੈਸ ਨੂੰ ਵਿਧਾਨ ਸਭਾ ਦੇ ਅਹਾਤੇ ਵਿੱਚ ਆਉਣ ਦੀ ਆਗਿਆ ਦੇਣੀ ਚਾਹੀਦੀ ਹੈ। ਪਿਛਲੇ ਲੰਮੇਂ ਸਮੇਂ ਤੋਂ ਪੱਤਰਕਾਰਾਂ ਨੂੰ ਕੋਵਿਡ ਨਿਯਮਾਂ ਦਾ ਹਵਾਲਾ ਦੇ ਕੇ ਵਿਧਾਨ ਸਭਾ ਦੇ ਅਹਾਤੇ ਵਿੱਚ ਆਉਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਰੂਪ ਵਿੱਚ ਉਨਾਂ ਦੇ ਕਾਰਜਕਾਲ ਦੀ ਯਾਦ ਦਿਵਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ,”ਜਦੋਂ ਚੰਨੀ ਵਿਰੋਧੀ ਧਿਰ ਦੇ ਨੇਤਾ ਸਨ, ਤਾਂ ਉਹ ਖ਼ੁਦ ਤਤਕਾਲੀ ਬਾਦਲ ਸਰਕਾਰ ਤੋਂ ਲੰਮੇ ਇਜਲਾਸ ਦੀ ਮੰਗ ਕਰਿਆ ਕਰਦੇ ਸਨ।

ਇਸ ਲਈ ਉਨਾਂ ਨੂੰ ਵੀ ਰਹਿੰਦੇ ਮੌਨਸੂਨ ਇਜਲਾਸ ਨੂੰ ਘੱਟ ਤੋਂ ਘੱਟ 15 ਦਿਨ ਲਈ ਬੁਲਾਉਣਾ ਚਾਹੀਦਾ ਹੈ।” ਆਪ ਆਗੂ ਨੇ ਕਿਹਾ ਪੰਜਾਬ ਅਤੇ ਪੰਜਾਬ ਵਾਸੀ ਪ੍ਰੇਸ਼ਾਨ ਹਨ ਕਿਉਂਕਿ ਸੂਬੇ ਵਿੱਚ ਮਾਫੀਆ ਰਾਜ ਸਿਖ਼ਰ ‘ਤੇ ਹੈ ਅਤੇ ਨੌਜਵਾਨ ਨਸ਼ਿਆਂ ਦੇ ਜਾਲ ਵਿੱਚ ਫਸੇ ਹੋਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...