Thursday, May 2, 2024

ਵਾਹਿਗੁਰੂ

spot_img
spot_img

ਪੰਜਾਬ ਵਿਧਾਨ ਸਭਾ ਭਲਾਈ ਕਮੇਟੀ ਹਰੇਕ ਜ਼ਿਲ੍ਹੇ ਦਾ ਕਰੇਗੀ ਦੌਰਾ: ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ

- Advertisement -

ਯੈੱਸ ਪੰਜਾਬ
ਮੋਗਾ, 18 ਅਗਸਤ, 2022 –
ਪੰਜਾਬ ਵਿਧਾਨ ਸਭਾ ਭਲਾਈ ਕਮੇਟੀ ਦੇ ਚੇਅਰਮੈਨ – ਕਮ – ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਲੋਕ ਹਿੱਤ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ ਜਾਂ ਨਹੀਂ, ਇਸ ਬਾਰੇ ਜ਼ਮੀਨੀ ਹਕੀਕਤ ਦਾ ਪਤਾ ਲਾਉਣ ਲਈ ਪੰਜਾਬ ਵਿਧਾਨ ਸਭਾ ਭਲਾਈ ਕਮੇਟੀ ਜਲਦ ਹੀ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰੇਗੀ। ਉਹ ਅੱਜ ਮੋਗਾ ਦੇ ਜ਼ਿਲ੍ਹਾ ਭਲਾਈ ਦਫ਼ਤਰ ਵਿਖੇ ਵੱਖ ਵੱਖ ਸਕੀਮਾਂ ਦਾ ਰਿਵਿਊ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ।

ਉਹਨਾਂ ਨਾਲ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸ੍ਰ ਜਗਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਭਲਾਈ ਅਫਸਰ ਸ਼੍ਰੀ ਰਜਿੰਦਰ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

ਅਧਿਕਾਰੀਆਂ ਨਾਲ ਗੱਲਬਾਤ ਕਰਨ ਦੌਰਾਨ ਉਹਨਾਂ ਕਿਹਾ ਕਿ ਇਹ ਸਾਡੇ ਸਿਸਟਮ ਦੀਆਂ ਕਮੀਆਂ ਹਨ ਕਿ ਸਰਕਾਰੀ ਪੱਧਰ ਉੱਤੇ ਸਕੀਮਾਂ ਤਾਂ ਬਹੁਤ ਬਣ ਜਾਂਦੀਆਂ ਹਨ ਪਰ ਉਹ ਜਾਂ ਤਾਂ ਲਾਗੂ ਨਹੀਂ ਹੋ ਪਾਉਂਦੀਆਂ ਜਾਂ ਫਿਰ ਉਹਨਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਨਹੀਂ ਪਹੁੰਚਦਾ। ਪ੍ਰਸ਼ਾਸ਼ਨ ਵੱਲੋਂ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚ ਨਹੀਂ ਕੀਤੀ ਜਾਂਦੀ। ਨਤੀਜਾ ਇਹ ਹੁੰਦਾ ਹੈ ਕਿ ਬਹੁਤੇ ਲੋਕ ਇਹਨਾਂ ਸਕੀਮਾਂ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਸਮੂਹ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਇਆ ਜਾਵੇ। ਇਸੇ ਕਰਕੇ ਹੀ ਪੰਜਾਬ ਵਿਧਾਨ ਸਭਾ ਭਲਾਈ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ ਉਹਨਾਂ ਨੇ ਫੈਸਲਾ ਕੀਤਾ ਹੈ ਕਿ ਉਹਨਾਂ ਦੀ ਅਗਵਾਈ ਵਾਲੀ 13 ਵਿਧਾਇਕਾਂ ਦੀ ਕਮੇਟੀ ਹਰੇਕ ਜ਼ਿਲ੍ਹੇ ਦਾ ਦੌਰਾ ਕਰੇਗੀ ਤਾਂ ਜੌ ਇਹਨਾਂ ਸਕੀਮਾਂ ਦਾ ਜ਼ਮੀਨੀ ਪੱਧਰ ਉੱਤੇ ਰਿਵਿਊ ਕੀਤਾ ਜਾ ਸਕੇ।

ਇਸ ਮੌਕੇ ਉਹਨਾਂ ਅਧਿਕਾਰੀਆਂ ਤੋਂ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਮੈਰਿਟ-ਕਮ-ਮੀਨਜ਼ ਵਜੀਫਾ ਸਕੀਮਾਂ, ਡਾ.ਅੰਬੇਡਕਰ ਫਾਊਂਡੇਸ਼ਨ, ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਸਿਹਤ ਸਹਾਇਤਾ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੇ ਗਰੀਬ ਲੋੜਵੰਦ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ, ਸ਼ਡਿਊਲਡ ਕਾਸਟਸ ਸਬ ਪਲਾਨ, ਸਪੈਸ਼ਲ ਸੈਂਟਰਲ ਅਸਿਸਟੈਂਸ ਸਕੀਮ, ਐਸ.ਸੀ.ਬੀ.ਸੀ. ਕਰਜ਼ਿਆਂ ਸਬੰਧੀ ਰਿਪੋਰਟ, ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ, ਲਘੂ ਅਤੇ ਮੀਡਿਅਮ ਸਕੇਲ ਕਰਜ਼ਿਆਂ ਦੀ ਸਕੀਮ, ਬੈਂਕ ਟਾਈਅਪ ਸਕੀਮ ਤਹਿਤ ਪ੍ਰਾਪਤ ਕੇਸ, ਪਾਸ ਕੇਸ, ਵਿਚਾਰ ਅਧੀਨ ਕੇਸ ਅਤੇ ਰੱਦ ਕੇਸ, ਕਿਤਾਬਾਂ ਦੀ ਵੰਡ, ਘਰ-ਘਰ ਰੋਜਗਾਰ ਸਕੀਮ, ਪੇਂਡੂ ਸਵੈ-ਰੋਜਗਾਰ ਸਿਖਲਾਈ, ਖਾਦੀ ਗ੍ਰਾਮ ਅਦਾਰੇ ਦੀ ਪ੍ਰਗਤੀ ਰਿਪੋਰਟ ਲਈ। ਅੰਤ ਉਹਨਾਂ ਹਦਾਇਤ ਕੀਤੀ ਕਿ ਅਧਿਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...