Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਵਿਧਾਨ ਸਭਾ ਵਿਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬੇਅਦਬੀਆਂ ਤੇ ਗੋਲੀ ਕਾਂਡ ਪ੍ਰਤੀ ਚਰਚਾ ਦੀ ਮੰਗ ਨੂੰ ਨਕਾਰਨਾ ਮੰਦਭਾਗਾ: ਪੰਥਕ ਤਾਲਮੇਲ ਸੰਗਠਨ

- Advertisement -

ਯੈੱਸ ਪੰਜਾਬ
1 ਜੁਲਾਈ, 2022 –
ਸਿੱਖੀ ਸਿਧਾਂਤ ਨੂੰ ਸਮਰਪਿਤ ਸੰਸਥਾਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਪੰਜਾਬ ਵਿਧਾਨ ਸਭਾ ਵਿਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਗੋਲੀ ਕਾਂਡ ਸਬੰਧੀ ਚਰਚਾ ਕਰਵਾਏ ਜਾਣ ਦੀ ਕੀਤੀ ਮੰਗ ਦੀ ਸਰਾਹਨਾ ਕਰਦਿਆਂ ਵਿਧਾਨ ਸਭਾ ਦੀ ਨਾਂਹ-ਪੱਖੀ ਪਹੁੰਚ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰ ਕਮੇਟੀ ਵਲੋਂ ਕਿਹਾ ਕਿ ਭਾਰੀ ਅਫ਼ਸੋਸ ਹੈ ਕਿ ਨਿਆਂ ਦਿਵਾਉਣ ਦੇ ਵਾਅਦੇ ਤੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਵਿਧਾਨ ਸਭਾ ਵਿਚ ਇਸ ਮੁੱਦੇ ਨੂੰ ਮੁੱਢੋਂ ਹੀ ਅਣਗੌਲਿਆ ਕੀਤਾ ਹੈ।

ਬੇਅਦਬੀ ਮਾਮਲਿਆਂ ਵਿਚ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਰੱਖੀ ਚਰਚਾ ਦੀ ਮੰਗ ਨੂੰ ਮੰਨਿਆ ਜਾਣਾ ਚਾਹੀਦਾ ਸੀ। ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਦੇ ਵਫ਼ਦ ਵਲੋਂ ਬਹਿਬਲ ਕਲਾਂ ਮੋਰਚੇ ਵਿਚ ਪੁੱਜ ਕੇ 10 ਜੁਲਾਈ ਤੱਕ ਰਿਪੋਰਟ ਦੇਣ ਦੇ ਦਿੱਤੇ ਸਮੇਂ ਸਬੰਧੀ ਕੋਈ ਭਰੋਸਾ ਦਿੱਤਾ ਜਾਣਾ ਚਾਹੀਦਾ ਸੀ। ਪੰਜਾਬ ਸਰਕਾਰ ਦੀ ਇਸ ਮਸਲੇ’ਤੇ ਕਾਰਗੁਜ਼ਾਰੀ ਦੀ ਦਿਸ਼ਾ ਤੇ ਦਸ਼ਾ ਜਨਤਕ ਕਰਨੀ ਬਣਦੀ ਸੀ।

ਪਰ ਬੇਹੱਦ ਦੁੱਖਦ ਤੇ ਸੰਵੇਦਨਸ਼ੀਲ ਮਸਲੇ ਨੂੰ ਅਣਗੌਲਿਆਂ ਕਰਕੇ ਸਰਕਾਰ ਨੇ ਆਪਣੀ ਮਨਸ਼ਾ ਸਪੱਸ਼ਟ ਕਰ ਦਿੱਤੀ ਹੈ। ਖ਼ਦਸ਼ਾ ਹੈ ਕਿ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਦੀ ਤਰਜ਼’ਤੇ ਇਹ ਜਾਂਚ ਗੇਂਦ ਦੀ ਤਰ੍ਹਾਂ ਸੀ. ਬੀ. ਆਈ. ਤੇ ਮੌਜੂਦਾ ਸਰਕਾਰ ਵਿਚ ਘੁੰਮਦੀ ਰਹੇਗੀ।

ਇਸ ਖ਼ਦਸ਼ੇ ਦਾ ਆਧਾਰ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਅਦਾਲਤੀ ਕੇਸਾਂ ਦੀ ਮਜ਼ਬੂਤੀ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ, ਪਰ ਮੁੱਖ ਮੰਤਰੀ ਦਾ ਕੋਈ ਭਰਵਾਂ ਹੁੰਗਾਰਾ ਸਾਹਮਣੇ ਨਹੀਂ ਆਇਆ। ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਸਿਰਫ਼ ਚੌਵੀ ਘੰਟਿਆਂ ਵਿਚ ਦੋਸ਼ੀਆਂ ਨੂੰ ਸਜਾਵਾਂ ਦੇਣ ਦੇ ਦਾਅਵੇ ਵੀ ਸਿਫ਼ਰ ਹੋਏ ਪਏ ਹਨ।

ਪੰਥਕ ਤਾਲਮੇਲ ਸੰਗਠਨ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੰਜੀਦਾ ਹੈ ਤਾਂ ਇਨ੍ਹਾਂ ਮਾਮਲਿਆਂ ਵਿਚ ਜਾਂਚ ਟੀਮਾਂ ਦੇ ਮੁੱਖ ਪੁਲਿਸ ਜਾਂਚ ਅਫ਼ਸਰ ਰਹਿ ਚੁੱਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰ ਹੈਸੀਅਤ ਪੱਖੋਂ ਜਵਾਬਦੇਹੀ ਵਾਸਤੇ ਜ਼ਿੰਮੇਵਾਰੀ ਸੌਂਪੀ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...