Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਵਿਧਾਨ ਸਭਾ ਵੱਲੋਂ ‘ਅਗਨੀਪੱਥ’ ਦੇ ਵਿਰੋਧ ਵਿੱਚ ਮਤਾ ਪਾਸ, ਭਗਵੰਤ ਮਾਨ ਵੱਲੋਂ ਕੇਂਦਰ ਨੂੰ ਸਕੀਮ ਵਾਪਸ ਲੈਣ ਦੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਜੂਨ, 2022:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਅੱਜ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਮੁਲਕ ਦੇ ਵਡੇਰੇ ਹਿੱਤ ਵਿਚ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਹ ਇਤਿਹਾਸਕ ਪਹਿਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ।

ਇਸ ਬਾਰੇ ਅੱਜ ਸਦਨ ਵਿਚ ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਫੌਜਾਂ ਵਿਚ ‘ਅਗਨੀਪਥ ਸਕੀਮ’ ਸ਼ੁਰੂ ਕਰਨ ਦੇ ਭਾਰਤ ਸਰਕਾਰ ਦੇ ਇਕਪਾਸੜ ਐਲਾਨ ਨਾਲ ਪੰਜਾਬ ਸਮੇਤ ਦੇਸ਼ ਭਰ ਵਿਚ ਵੱਡੀ ਪੱਧਰ ਉਤੇ ਰੋਸ ਪੈਦਾ ਹੋਇਆ।

ਮੁੱਖ ਮੰਤਰੀ ਨੇ ਮਤੇ ਵਿਚ ਕਿਹਾ, “ਪੰਜਾਬ ਵਿਧਾਨ ਸਭਾ ਸ਼ਿੱਦਤ ਨਾਲ ਇਹ ਮਹਿਸੂਸ ਕਰਦੀ ਹੈ ਕਿ ਸਿਰਫ਼ ਚਾਰ ਸਾਲਾਂ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਇਨ੍ਹਾਂ ਵਿੱਚੋਂ ਵੀ ਸਿਰਫ਼ 25 ਫੀਸਦੀ ਦੀ ਨੌਕਰੀ ਹੀ ਬਰਕਰਾਰ ਰਹਿਣ ਵਾਲੀ ਇਹ ਸਕੀਮ ਨਾ ਤਾਂ ਦੇਸ਼ ਦੀ ਜਵਾਨੀ ਅਤੇ ਨਾ ਹੀ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਹੈ। ਇਸ ਨੀਤੀ ਨਾਲ ਜੀਵਨ ਭਰ ਦੇਸ਼ ਦੀ ਹਥਿਆਰਬੰਦ ਸੈਨਾ ਵਿੱਚ ਸੇਵਾ ਕਰਨ ਦੇ ਇੱਛੁਕ ਨੌਜਵਾਨਾਂ ਵਿਚਾਲੇ ਬੇਚੈਨੀ ਪੈਦਾ ਹੋਣ ਦੀ ਸੰਭਾਵਨਾ ਹੈ।”

ਮੁੱਖ ਮੰਤਰੀ ਨੇ ਸਦਨ ਨੂੰ ਇਹ ਯਾਦ ਕਰਵਾਉਂਦੇ ਹੋਏ ਕਿਹਾ ਕਿ ਦੇਸ਼ ਦੀਆਂ ਹਥਿਆਰਬੰਦ ਫੌਜਾਂ ਵਿੱਚ ਪੰਜਾਬ ਦੇ ਲਗਭਗ ਇਕ ਲੱਖ ਤੋਂ ਵੱਧ ਸੈਨਿਕ ਸੇਵਾ ਕਰ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਕਈ ਹਰੇਕ ਸਾਲ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਬਲੀਦਾਨ ਦਿੰਦੇ ਹਨ। ਆਪਣੇ ਸਾਹਸ ਤੇ ਬਹਾਦਰੀ ਲਈ ਦੁਨੀਆਂ ਭਰ ਵਿੱਚ ਜਾਣੇ ਜਾਂਦੇ ਪੰਜਾਬ ਦੇ ਨੌਜਵਾਨਾਂ ਲਈ ਭਾਰਤੀ ਹਥਿਆਰਬੰਦ ਫੌਜਾਂ ਵਿੱਚ ਸੇਵਾ ਕਰਨਾ ਮਾਣ ਤੇ ਸਨਮਾਨ ਦਾ ਪ੍ਰਤੀਕ ਹੈ। ਇਸ ਸਕੀਮ ਨੇ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਤਹਿਸ-ਨਹਿਸ ਕਰ ਦਿੱਤਾ ਹੈ, ਜਿਹੜੇ ਰੈਗੂਲਰ ਫੌਜੀਆਂ ਵਜੋਂ ਹਥਿਆਰਬੰਦ ਦਸਤਿਆਂ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਕੀਮ ਨੇ ਹਥਿਆਰਬੰਦ ਦਸਤਿਆਂ ਦੀ ਰਵਾਇਤ ਰਹੀ ਵਫ਼ਾਦਾਰੀ ਤੇ ਮਾਣ-ਸਨਮਾਨ ਦੀ ਭਾਵਨਾ ਨੂੰ ਵੀ ਕਮਜ਼ੋਰ ਕੀਤਾ ਹੈ। ਮੁੱਖ ਮੰਤਰੀ ਨੇ ਮਤੇ ਵਿਚ ਕਿਹਾ, “ਇਨ੍ਹਾਂ ਹਾਲਤਾਂ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਕੇਂਦਰ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕਰਦਾ ਹੈ।”

ਬਹਿਸ ਵਿਚ ਹਿੱਸਾ ਲੈਂਦੇ ਹੋਏ ਇਸ ਕਦਮ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਭਾਜਪਾ ਨੇਤਾਵਾਂ ਨੂੰ ਨੌਜਵਾਨ ਵਿਰੋਧੀ ਇਸ ਫੈਸਲੇ ਦਾ ਸਮਰਥਨ ਕਰਨ ਤੋਂ ਪਹਿਲਾਂ ਆਪਣੇ ਪੁੱਤਰਾਂ ਨੂੰ ਅਗਨੀਵੀਰ ਭਰਤੀ ਕਰਨ ਦੀ ਚੁਣੌਤੀ ਦਿੱਤੀ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਦੀ ਵਕਾਲਤ ਕਰ ਰਹੇ ਹਨ, ਸਭ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਪੁੱਤਰ ਇਸ ਸਕੀਮ ਹੇਠ ਫੌਜ ਵਿਚ ਭਰਤੀ ਕਰਵਾ ਕੇ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਇਨ੍ਹਾਂ ਲੋਕਾਂ ਨੂੰ ਅਗਨੀਵੀਰਾਂ ਵਾਲੇ ਨੌਜਵਾਨ ਮਿਲ ਜਾਣਗੇ ਜੋ ਚਾਰ ਸਾਲਾਂ ਦੀ ਨੌਕਰੀ ਤੋਂ ਬਾਅਦ ਉਨ੍ਹਾਂ ਦੇ ਦਫ਼ਤਰਾਂ ਵਿਚ ਆਪਣੇ ਨੇਤਾਵਾਂ ਨੂੰ ਸਲੂਟ ਮਾਰਿਆ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰਕਹੀਣ ਕਦਮ ਨਾਲ ਕੌਮੀ ਸੁਰੱਖਿਆ ਖਤਰੇ ਵਿਚ ਪੈਣ ਦੇ ਨਾਲ-ਨਾਲ ਭਾਰਤੀ ਫੌਜ ਦੀ ਮੂਲ ਭਾਵਨਾ ਨੂੰ ਵੀ ਸੱਟ ਵੱਜੇਗੀ। ਭਗਵੰਤ ਮਾਨ ਨੇ ਭਾਜਪਾ ਨੇਤਾਵਾਂ ਨੂੰ ਸਲਾਹ ਦਿੱਤੀ ਕਿ ਇਸ ਅਣਉਚਿਤ ਕਦਮ ਦਾ ਸਮਰਥਨ ਕਰਨ ਲਈ ਹਵਾਈ ਕਿਲ੍ਹੇ ਉਸਾਰਨੇ ਬੰਦ ਕਰਨ ਕਿਉਂ ਜੋ ਇਹ ਕਦਮ ਮੁਲਕ ਦੇ ਹਿੱਤ ਲਈ ਨੁਕਸਾਨਦੇਹ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਆਪਣੇ ਦੇਸ਼ ਅਤੇ ਫੌਜ ਨਾਲ ਜਨੂੰਨ ਅਤੇ ਪਿਆਰ ਕਰਨ ਵਾਲੇ ਨੌਜਵਾਨ ਦੇ ਖਿਲਾਫ਼ ਹੈ।

ਮੁੱਖ ਮੰਤਰੀ ਨੇ ਭਾਜਪਾ ਨੇਤਾਵਾਂ ਨੂੰ ਇਹ ਦੱਸਣ ਲਈ ਕਿਹਾ ਕਿ ‘ਕਿਰਾਏ ਉਤੇ ਫੌਜ’ ਭਰਤੀ ਕਰਨ ਵਾਲਾ ਮੁਲਕ ਘੁਸਪੈਠੀਆਂ ਅਤੇ ਦੁਸ਼ਮਣਾਂ ਦਾ ਮੁਕਾਬਲਾ ਕਿਸ ਤਰ੍ਹਾਂ ਕਰੇਗਾ। ਉਨ੍ਹਾਂ ਨੇ ਸੁਚੇਤ ਕੀਤਾ ਕਿ ਇਹ ਕਦਮ ਆਉਣ ਵਾਲੇ ਸਮੇਂ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਘਾਤਕ ਸਿੱਧ ਹੋਵੇਗਾ।

ਭਾਰਤੀ ਫੌਜ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਸੰਭਾਲ ਕਰਨ ਦੀ ਸ਼ਾਨਦਾਰ ਰਵਾਇਤ ਦੀ ਮਿਸਾਲ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੇਕਰ ਇਸ ਸਕੀਮ ਹੇਠ ਭਰਤੀ ਹੋਇਆ ਕੋਈ ਵੀ ਸੈਨਿਕ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਹਾਸਲ ਕਰ ਜਾਂਦਾ ਹੈ ਤਾਂ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਕੌਣ ਕਰੇਗਾ ਕਿਉਂ ਜੋ ਸਕੀਮ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਇਸ ਸਕੀਮ ਨੂੰ ਵਾਪਸ ਲੈਣ ਜਾਂ ਇਸ ਦੀ ਸਮੀਖਿਆ ਕਰਨ ਲਈ ਰੱਖਿਆ ਕਮੇਟੀ ਨੂੰ ਸੌਂਪ ਦੇਣ ਉਤੇ ਜ਼ੋਰ ਪਾਉਣਗੇ। ਉਨ੍ਹਾਂ ਕਿਹਾ ਕਿ ਇਸ ਖਤਰਨਾਕ ਕਦਮ ਉਤੇ ਅੱਗੇ ਵਧਣ ਤੋਂ ਪਹਿਲਾਂ ਸਾਰੇ ਭਾਈਵਾਲਾਂ ਨਾਲ ਸਹਿਮਤੀ ਬਣਾਉਣੀ ਚਾਹੀਦੀ ਸੀ। ਭਗਵੰਤ ਮਾਨ ਨੇ ਕਿਹਾ, “ਮੈਂ ਉਨ੍ਹਾਂ ਨੂੰ ਮਿਲ ਕੇ ਦੱਸਾਂਗਾ ਕਿ ਉਹ ਇਸ ਸਕੀਮ ਨੂੰ ਵਾਪਸ ਲੈ ਲੈਣ ਨਹੀਂ ਤਾਂ ਘਾਤਕ ਖੇਤੀ ਕਾਨੂੰਨਾਂ ਦੇ ਵਾਂਗ ਲੋਕ ਅਜਿਹਾ ਕਰਨ ਲਈ ਉਨ੍ਹਾਂ ਨੂੰ ਮਜਬੂਰ ਕਰ ਦੇਣਗੇ।”

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...