Tuesday, April 23, 2024

ਵਾਹਿਗੁਰੂ

spot_img
spot_img

ਪੰਜਾਬ ਵਿਧਾਨ ਸਭਾ ਵੱਲੋਂ ਪਾਣੀ ਦੇ ਪੱਧਰ ‘ਚ ਆ ਰਹੀ ਗਿਰਾਵਟ ਨੂੰ ਠੱਲ੍ਹਣ ਲਈ ਸਰਬਸੰਮਤੀ ਨਾਲ ਮਤਾ ਪਾਸ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਮਾਰਚ, 2021 –
ਸੂਬੇ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਵਿਧਾਨ ਸਭਾ ਵਲੋਂ ਅੱਜ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਜਿਸ ਤਹਿਤ ਪੰਜਾਬ ਸਰਕਾਰ ਨੂੰ ਸੂਬੇ ਵਿਚ ਧਰਤੀ ਹੇਠਲੇ ਪਾਣੀ ਨੂੰ ਸੰਭਾਲਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਗਈ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਾਣੀ ਦੇ ਪੱਧਰ ਵਿਚ ਸੁਧਾਰ ਕਰਨ ਸਬੰਧੀ ਢੰਗ-ਤਰੀਕਿਆਂ ਦੀ ਪੜਚੋਲ ਕਰਨ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ।

ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਸਬੰਧੀ ਵਿਚਾਰ ਵਟਾਂਦਰੇ ਵਿਚ ਭਾਗ ਲੈਂਦਿਆਂ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ ਨੇ ਇਸ ਮਸਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ ਜਿਸ ਉਪਰੰਤ ਇਹ ਫੈਸਲਾ ਲਿਆ ਗਿਆ। ਵਿਧਾਨ ਸਭਾ ਦੇ ਸਪੀਕਰ ਨੇ ਤੁਰੰਤ ਕਾਰਵਾਈ ਕਰਦਿਆਂ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਜੋ ਤਿੰਨ ਮਹੀਨਿਆਂ ਵਿੱਚ ਰਿਪੋਰਟ ਪੇਸ਼ ਕਰੇਗੀ।

ਸਪੀਕਰ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਸੀ ਅਤੇ ਕਿਉਂਕਿ ਸਦਨ ਦੇ ਮੈਂਬਰਾਂ ਨੇ ਇਹ ਮੁੱਦਾ ਚੁੱਕਿਆ ਹੈ, ਇਸ ਲਈ ਇਸ ਮਾਮਲੇ ਵਿਚ ਦਖਲ ਦੇਣਾ ਸਦਨ ਦਾ ਨੈਤਿਕ ਫਰਜ਼ ਬਣਦਾ ਹੈ। ਰਾਣਾ ਕੇ.ਪੀ. ਸਿੰਘ ਨੇ ਪੰਜਾਬ ਸਰਕਾਰ ਨੂੰ ਕਮੇਟੀ ਦੀ ਸਹਾਇਤਾ ਲਈ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੀ ਅਪੀਲ ਕੀਤੀ।

ਉਨਾਂ ਕਿਹਾ ਕਿ ਇਸ ਗੰਭੀਰ ਮਾਮਲੇ ਦਖ਼ਲ ਦੇਣ ਤੋਂ ਇਲਾਵਾ ਇਹ ਕਮੇਟੀ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਸਬੰਧੀ ਤਜਵੀਜ਼ ਵੀ ਪੇਸ਼ ਕਰੇਗੀ ਤਾਂ ਜੋ ਆਉਣ ਵਾਲੀਆਂ ਪੀੜੀਆਂ ਲਈ ਇਸ ਕੀਮਤੀ ਕੁਦਰਤੀ ਸਰੋਤ ਨੂੰ ਬਚਾਇਆ ਜਾ ਸਕੇ।

ਸਪੀਕਰ ਦੇ ਐਲਾਨ ਦਾ ਸਰਬਸੰਮਤੀ ਨਾਲ ਸਵਾਗਤ ਕਰਦਿਆਂ ਸਾਰੇ ਸਦਨ ਨੇ ਮੇਜ਼ ਥਪ-ਥਪਾਕੇ ਉਨਾਂ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀਆਂ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਚਾਰ ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਪਾਣੀ ਮਨੁੱਖ ਦੀ ਹੋਂਦ ਬਰਕਰਾਰ ਰੱਖਣ ਲਈ ਸਭ ਤੋਂ ਕੀਮਤੀ ਸਰੋਤ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਦੀ ਬਚਤ ਕਰਨ ਲਈ ਵਚਨਬੱਧ ਹੈ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਇਸ ਮੁੱਦੇ ਪ੍ਰਤੀ ਸੁਹਿਰਦ ਹੈ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚੜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਗੰਭੀਰ ਮੁੱਦੇ ਸਬੰਧੀ ਵਿਚਾਰ ਵਟਾਂਦਰੇ ਦੀ ਸ਼ੁਰੂਆਤ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੀਤੀ ਜਦਕਿ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ, ਵਿਧਾਇਕ ਰਾਣਾ ਗੁਰਜੀਤ ਸਿੰਘ, ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ੍ਰੀ ਕੁਲਦੀਪ ਸਿੰਘ ਵੈਦ, ਸ੍ਰੀ ਗੁਰਪ੍ਰਤਾਪ ਸਿੰਘ ਵਡਾਲਾ, ਸ੍ਰੀ ਅਮਨ ਅਰੋੜਾ, ਸ੍ਰੀ ਕੰਵਰ ਸੰਧੂ ਅਤੇ ਹੋਰਨਾਂ ਨੇ ਵੀ ਸ਼ਿਰਕਤ ਕੀਤੀ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...