Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਵਿਧਾਨ ਸਭਾ ਸਪੀਕਰ  ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧਾਇਕਾਂ ਨਾਲ ਵਿਚਾਰ ਚਰਚਾ 7 ਫ਼ਰਵਰੀ ਨੂੰ

- Advertisement -

ਯੈੱਸ ਪੰਜਾਬ

ਚੰਡੀਗੜ, 2  ਫਰਵਰੀ, 2023 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਦਾ ਫੈਸਲਾ ਕੀਤਾ ਹੈ।
 
ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ਵੱਖ ਵੱਖ ਮੁੱਦਿਆਂ ’ਤੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ ਵਿਧਾਨ ਸਭਾ ਸਪੀਕਰ ਵੱਲੋਂ ਆਰੰਭੀ ਗਈ ਮੁਹਿੰਮ ਦੇ ਹੇਠ ਸ. ਸੰਧਵਾਂ ਪੰਜਾਬੀ ਭਾਸ਼ਾ/ ਮਾਂ ਬੋਲੀ ਬਾਰੇ 7 ਫਰਬਰੀ ਨੂੰ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਵਿਚਾਰ ਚਰਚਾ ਰੱਖੀ ਗਈ ਹੈ ਜਿਸ ਵਿੱਚ ਵਿਧਾਇਕਾਂ, ਅਧਿਕਾਰੀਆਂ ਅਤੇ ਸਾਹਿਤਕਾਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਬੁਲਾਰੇ ਅਨੁਸਾਰ ਸ. ਸੰਧਵਾਂ ਨੇ 21 ਫਰਬਰੀ ਨੂੰ ਮਨਾਏ ਜਾ ਰਹੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਇਸ ਵਾਰ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਵਾਸਤੇ ਇਹ ਵਿਚਾਰ-ਚਰਚਾ ਰੱਖੀ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਅਦਾਲਤਾਂ ਵਿੱਚ ਮਾਤ ਭਾਸ਼ਾ ਪੰਜਾਬੀ ਨੂੰ ਲਾਗੂ ਕਰਨ ਸਬੰਧੀ ਵੀ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਇਆ ਜਾਵੇਗਾ।
 
ਗੌਰਤਲਬ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਮਾਤ ਭਾਸ਼ਾ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਪੰਜਾਬੀ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਆਰੰਭੀ ਹੋਈ ਹੈ। ਇਸ ਦੇ ਹੇਠ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਗਿਆ। ਇਸ ਮਾਹ ਦੇ ਦੌਰਾਨ ਅੰਮਿ੍ਰਤਸਰ ਵਿਖੇ ਇਕ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ। ਕੋਈ ਵੀ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਹੋਵੇਗੀ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੋਂ ਬਾਅਦ ਇਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਕੀਤੇ ਜਾਣਗੇ। ਵਿਧਾਨ ਸਭਾ ਸਪੀਕਰ ਨੇ ਅਦਾਲਤਾਂ ਵਿੱਚ ਵੀ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਤਾ ਬਾਰੇ ਲਾਮਬੰਦੀ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...