Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਅਯੂਸ਼ਮਾਨ ਸਕੀਮ ਮੁੜ ਬਹਾਲ ਕੀਤੀ ਜਾਵੇ: ਸੁਖ਼ਪਾਲ ਸਿੰਘ ਖ਼ਹਿਰਾ

- Advertisement -

ਯੈੱਸ ਪੰਜਾਬ
ਚੰਡੀਗੜ, 7 ਅਗਸਤ, 2022:
ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਆਯੂਸ਼ਮਾਨ ਸਿਹਤ ਸੇਵਾਵਾਂ ਸਕੀਮ ਨੂੰ ਮੁੜ ਤੁਰੰਤ ਬਹਾਲ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਮਾੜੇ ਪ੍ਰਬੰਧਾਂ ਕਾਰਨ ਸਿਹਤ ਸੇਵਾਵਾਂ ਨਕਾਰਾ ਹੋ ਰਹੀਆਂ ਹਨ।

ਇੱਕ ਬਿਆਨ ਜਾਰੀ ਕਰਦਿਆਂ ਖਹਿਰਾ ਨੇ ਸੂਬੇ ਦੀ ਢਹਿ ਢੇਰੀ ਹੋ ਰਹੀ ਸਿਹਤ ਪ੍ਰਣਾਲੀ ਤੇ ਚਿੰਤਾ ਜਤਾਈ ਜਿਸ ਦੇ ਕਿ 50 ਦੇ ਕਰੀਬ ਡਾਕਟਰ ਅਸਤੀਫਾ ਦੇ ਗਏ ਹਨ ਅਤੇ ਹਸਪਤਾਲ ਬਿਨਾਂ ਦਵਾਈਆਂ ਅਤੇ ਮੈਡੀਕਲ ਸੁਵਿਧਾਵਾਂ ਦੇ ਹਨ।
ਕਾਂਗਰਸੀ ਵਿਧਾਇਕ ਨੇ ਕਿਹਾ ਕਿ ਸਿਹਤ ਵਿਭਾਗ ਨੇ ਪੀ.ਜੀ.ਆਈ ਦੇ 16 ਕਰੋੜ ਰੁਪਏ ਸਮੇਤ ਅਨੇਕਾਂ ਹਸਪਤਾਲਾਂ ਦੇ 300 ਕਰੋੜ ਰੁਪਏ ਅਦਾ ਕਰਨੇ ਹਨ ਜਿਸ ਕਾਰਨ ਪੰਜਾਬ ਦੇ ਮਰੀਜਾਂ ਦਾ ਇਲਾਜ ਬੰਦ ਹੋ ਚੁੱਕਾ ਹੈ। ਉਹਨਾਂ ਇਹ ਵੀ ਕਿਹਾ ਕਿ ਸਰਕਾਰੀ ਹਸਪਤਾਲਾਂ ਨੇ ਆਪ੍ਰੇਸ਼ਨ ਕਰਨੇ ਬੰਦ ਕਰ ਦਿੱਤੇ ਹਨ ਕਿਉਂਕਿ ਲੰਮੇ ਸਮੇਂ ਤੋਂ ਉਹਨਾਂ ਦਾ ਬਕਾਇਆ ਅਦਾ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਆਯੂਸ਼ਮਾਨ ਸਕੀਮ ਨਾਲੋਂ ਮੁਹੱਲਾ ਕਲੀਨਕਾਂ ਦੀ ਲੋੜ ਵੱਧ ਹੋਣ ਬਾਰੇ ਆਖੇ ਜਾਣ ਤੇ ਵੀ ਤੇਜ ਤਰਾਰ ਕਾਂਗਰਸੀ ਵਿਧਾਇਕ ਨੇ ਟਿੱਪਣੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਯੂਸ਼ਮਾਨ ਸਕੀਮ ਅਤੇ ਮੁੱਢਲੀ ਸਿਹਤ ਸੇਵਾ ਪ੍ਰਦਾਨ ਕਰਨ ਵਾਲੇ ਮੁਹੱਲਾ ਕਲੀਨਿਕ ਬਾਰੇ ਚੰਗੀ ਤਰਾਂ ਪਤਾ ਨਹੀਂ ਉਹ ਵੀ ਤਾਂ ਜੇਕਰ ਇਹ ਮੁਹੱਲਾ ਕਲੀਨਿਕ ਚੱਲ ਸਕੇ। ਨਾਲ ਹੀ ਉਹਨਾਂ ਕਿਹਾ ਕਿ ਆਯੂਸ਼ਮਾਨ ਸਕੀਮ ਤਹਿਤ ਗਰੀਬ ਮਰੀਜਾਂ ਦਾ 5 ਲੱਖ ਰੁਪਏ ਤੱਕ ਇਲਾਜ ਮੁਫਤ ਹੁੰਦਾ ਹੈ।

ਸੂਬੇ ਭਰ ਵਿੱਚ ਲਗਭਗ ਸਾਰੇ ਪਿੰਡਾਂ ਵਿੱਚ ਰੂਰਲ ਡਿਸਪੈਂਸਰੀਆਂ ਹੋਣ ਦੇ ਬਾਵਜੂਦ ਮੁਹੱਲਾ ਕਲੀਨਿਕ ਬਣਾਏ ਜਾਣ ਉੱਪਰ ਵੀ ਖਹਿਰਾ ਨੇ ਸਵਾਲ ਕੀਤਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਦਿੱਲੀ ਮਾਡਲ ਥੋਪਣ ਦੇ ਚਾਹਵਾਨ ਆਪਣੇ ਦਿੱਲੀ ਦੇ ਆਕਾਵਾਂ ਨੂੰ ਖੁਸ਼ ਕਰਨ ਵਾਸਤੇ ਸੁਵਿਧਾ ਕੇਂਦਰਾਂ ਨੂੰ ਬਦਲਣ ਦੀ ਬਜਾਏ ਉਹ ਇਹਨਾਂ ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਕਾਂ ਦਾ ਨਾਮ ਦੇ ਸਕਦੇ ਸਨ।

ਕਿਸਾਨ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਮੁਆਫੀ ਮੰਗਣ ਨਾਲ ਕੋਈ ਛੋਟਾ ਨਹੀਂ ਹੁੰਦਾ ਅਤੇ ਮੰਤਰੀ ਵੱਲੋਂ ਵਾਈਸ ਚਾਂਸਲਰ ਨਾਲ ਕੀਤਾ ਵਤੀਰਾ ਨਾ ਸਵੀਕਾਰਯੋਗ ਹੈ।

ਨਾਲ ਹੀ ਉਹਨਾਂ ਕਿਹਾ ਕਿ ਮੰਤਰੀ ਦੇ ਦੁਰਵਿਵਹਾਰ ਕਾਰਨ ਵਿਭਾਗ ਵਿੱਚ ਡਾਕਟਰਾਂ ਦੇ ਅਸਤੀਫਿਆਂ ਦੀ ਲੜੀ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ 50 ਡਾਕਟਰ ਅਸਤੀਫਾ ਦੇ ਚੁੱਕੇ ਹਨ ਅਤੇ ਹੋ ਸਕਦਾ ਇਹਨਾਂ ਨੇ ਮੰਤਰੀ ਵੱਲੋਂ ਡਾ. ਰਾਜ ਬਹਾਦੁਰ ਨਾਲ ਕੀਤੇ ਗਏ ਦੁਰਵਿਵਹਾਰ ਕਰਕੇ ਅਸਤੀਫਾ ਨਾ ਦਿੱਤਾ ਹੋਵੇ ਪਰੰਤੂ ਇਸ ਨਾਲ ਸਿਹਤ ਵਿਭਾਗ ਦੀ ਕਾਰਜਪ੍ਰਣਾਲੀ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਰਹੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...