Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਣ ’ਤੇ ਮੁੜ ਖੋਲ੍ਹਿਆ ਜਾਵੇਗਾ ਕੋਟਕਪੂਰਾ ਗੋਲੀ ਕਾਂਡ ਮਾਮਲਾ, ਮਿਲੇਗਾ ਇਨਸਾਫ਼

- Advertisement -

ਯੈੱਸ ਪੰਜਾਬ
ਚੰਡੀਗੜ, 10 ਅਪ੍ਰੈਲ, 2021 –
ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਟਕਪੂਰਾ ਗੋਲੀ ਕਾਂਡ ਵਿਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਵਿੱਚ ਫ਼ੇਲ ਹੋਈ ਹੈ, ਕਿਉਂਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ ਅਤੇ ਨਵੇਂ ਸਿਰੇ ਤੋਂ ਜਾਂਚ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਉਚ ਅਦਾਲਤ ਤੋਂ ਆਏ ਫ਼ੈਸਲੇ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰਾਂ ਫ਼ੇਲ ਸਿੱਧ ਹੋਏ ਹਨ।

ਚੰਡੀਗੜ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦਾ ਐਡਵੋਕੇਟ ਜਨਰਲ ਅਤੁਲ ਨੰਦਾ 150 ਵਕੀਲਾਂ ਦੀ ਟੀਮ ਨਾਲ ਵੀ ਕੋਟਕਪੂਰਾ ਗੋਲੀ ਕਾਂਡ ਦਾ ਕੇਸ ਉਚ ਅਦਾਲਤ ਅੱਗੇ ਸਹੀ ਤਰੀਕੇ ਨਾਲ ਨਹੀਂ ਰੱਖ ਸਕੇ ਅਤੇ ਉਹ ਅੱਜ ਤੱਕ ਵੀ ਪੰਜਾਬ ਦੇ ਪੱਖ ਵਿੱਚ ਇੱਕ ਵੀ ਕੇਸ ਨਹੀਂ ਜਿੱਤ ਸਕੇ।

ਪਾਰਟੀ ਪ੍ਰਧਾਨ ਨੇ ਸਵਾਲ ਕੀਤਾ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਿਉਂ ਨਹੀਂ ਕਾਬਲ ਵਕੀਲ ‘ਚ ਭੇਜਿਆ, ਜਦੋਂ ਕਿ ਡੀ.ਜੀ.ਪੀ ਦਿਨਕਰ ਗੁਪਤਾ ਸਮੇਤ ਵੱਖ ਵੱਖ ਮਾਮਲਿਆਂ ਵਿੱਚ ਕੈਪਟਨ ਨੇ ਪੀ. ਚਿਦੰਮਬਰਮ ਜਿਹੇ ਮਹਿੰਗੇ ਐਡਵੋਕੇਟ ਅਦਾਲਤ ਵਿੱਚ ਭੇਜੇ ਸਨ।

ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਸੱਤਾ ਵਿੱਚ ਆਉਣ ‘ਤੇ ਕੋਟਕਪੂਰਾ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣਗੇ, ਪਰ ਕਾਂਗਰਸ ਸਰਕਾਰ ਦੇ ਚਾਰ ਸਾਲ ਬੀਤ ਜਾਣ ‘ਤੇ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ।

ਉਨਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਸਹੀ ਤਰੀਕੇ ਨਾਲ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਕਿਉਂਕਿ ਉਹ ਬਾਦਲਾਂ ਨੂੰ ਅਦਾਲਤ ਤੋਂ ਬਚਾਉਣਾ ਚਾਹੁੰਦੇ ਹਨ, ਜਦੋਂ ਕਿ ਪਹਿਲਾਂ ਨੇ ਬਾਦਲਾਂ ਨੇ ਵੱਖ ਵੱਖ ਮਾਮਲਿਆਂ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਬਚਾਅ ਕੀਤਾ ਸੀ।

ਭਗਵੰਤ ਮਾਨ ਦਾ ਕਹਿਣਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਸਬੰਧੀ ਬਣੀ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲ ਨਿਸ਼ਾਨੇ ਸਾਧੇ ਹਨ। ਇਸੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਸਹੀ ਤਰੀਕੇ ਨਾਲ ਅਦਾਲਤ ਵਿੱਚ ਨਹੀਂ ਰੱਖਿਆ ਤਾਂ ਜੋ ਸੁਖਬੀਰ ਸਿੰਘ ਬਾਦਲ ਨੂੰ ਬਚਾਇਆ ਜਾ ਸਕੇ।

ਸੂਬਾ ਪ੍ਰਧਾਨ ਨੇ ਕਿਹਾ ਮਾਣਯੋਗ ਅਦਾਲਤ ਦੇ ਫ਼ੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਦੋਹਰੇ ਚਰਿੱਤਰ ਦਾ ਪਤਾ ਚੱਲਦਾ ਹੈ, ਜੋ ਇੱਕ ਪਾਸੇ ਤਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕਰਦੇ ਹਨ, ਪਰ ਦੂਜੇ ਪਾਸੇ ਜਾਂਚ ਰਿਪੋਰਟ ਵਿੱਚ ਦੋਸ਼ੀ ਪਾਏ ਗਏ ਲੋਕਾਂ ਨੂੰ ਬਚਾਉਣ ‘ਚ ਲੱਗੇ ਹੋਏ ਹਨ।

ਉਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਆਪਣੀ ਸਥਿਤੀ ਸਪਸ਼ਟ ਕਰਨ। ਭਗਵੰਤ ਮਾਨ ਨੇ ਦੁਹਰਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਕੋਟਕਪੂਰਾ ਕਾਂਢ ਦੀ ਮੁੜ ਸਹੀ ਜਾਂਚ ਕਰਵਾਈ ਜਾਵੇਗੀ ਅਤੇ ਇਸ ਨੂੰ ਕੇਸ ਨੂੰ ਅਦਾਲਤ ਵਿੱਚ ਸਹੀ ਪੇਸ਼ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...