Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ‘ਆਪ’ ਨੂੰ ਮਿਲੀ ਮਜ਼ਬੂਤੀ, ਫ਼ਾਜ਼ਿਲਕਾ ਦੇ ਕਈ ਕਾਂਗਰਸੀ ਆਗੂ ਪਾਰਟੀ ਵਿੱਚ ਹੋਏ ਸ਼ਾਮਿਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਫਰਵਰੀ, 2021:
ਆਮ ਆਦਮੀ ਪਾਰਟੀ ਦੀ ਜ਼ਬਰਦਸਤ ਪ੍ਰਤੀਕਿਰਿਆ ਨੂੰ ਵੇਖਦੇ ਹੋਏ ਪੰਜਾਬ ਹਿਤੈਸ਼ੀ ਲੋਕ ਪਾਰਟੀ ਵਿੱਚ ਰੋਜ਼ਾਨਾ ਸ਼ਾਮਲ ਹੋ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਵਿੱਚ ‘ਆਪ’ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਬੇਹੱਦ ਕਰੀਬੀ ਆਗੂ ਸੋਨੂੰ ਜਾਫ਼ਰ, ਫ਼ਾਜ਼ਿਲਕਾ ਦੇ ਕਾਂਗਰਸੀ ਆਗੂ ਅਮਨਦੀਪ ਗੋਲਡੀ ਮੁਸਾਫ਼ਰ ਅਤੇ ਅੰਗਰੇਜ਼ ਸਿੰਘ ਬਰਾੜ ‘ਆਪ’ ਵਿੱਚ ਸ਼ਾਮਲ ਹੋ ਗਏ। ਸੋਨੂੰ ਜਾਫ਼ਰ ਅਤੇ ਹੋਰ ਆਗੂਆਂ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਨੇ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ।

ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਨੀਤੀਆਂ ਕਾਰਨ ਆਏ ਦਿਨ ਵੱਡੀ ਗਿਣਤੀ ਵਿੱਚ ਲੋਕ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਉਮੀਦ ਦੀ ਇੱਕ ਮਾਤਰ ਕਿਰਨ ਦੇ ਰੂਪ ਵਿੱਚ ਵੇਖ ਰਹੇ ਹਨ।

ਸੋਨੂੰ ਜਾਫ਼ਰ ਮਾਝਾ ਵਿੱਚ ਇੱਕ ਪ੍ਰਮੁੱਖ ਈਸਾਈ ਚਿਹਰੇ ਦੇ ਤੌਰ ‘ਤੇ ਪਹਿਚਾਣ ਰੱਖਦੇ ਹਨ ਅਤੇ ਉਹ ਅਜਨਾਲਾ ਦੇ ਮੌਜੂਦਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਕਰੀਬੀ ਸਾਥੀ ਵੀ ਰਹਿ ਚੁੱਕੇ ਹਨ। ਜਾਫ਼ਰ ਿਸ਼ਚਨ ਮੋਰਚੇ ਦੇ ਪ੍ਰਧਾਨ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਹਨ।

ਉੱਥੇ ਹੀ ਅਮਨਦੀਪ ਗੋਲਡੀ ਮੁਸਾਫ਼ਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਾਂਗਰਸ ਉਪ-ਪ੍ਰਧਾਨ, ਲੋਕ ਸਭਾ ਫ਼ਿਰੋਜਪੁਰ ਖੇਤਰ ਕਾਂਗਰਸ ਦੇ ਸਾਬਕਾ ਯੂਥ ਜਨਰਲ ਸਕੱਤਰ ਅਤੇ ਇੱਕ ਵਪਾਰੀ ਦੇ ਤੌਰ ‘ਤੇ ਪਹਿਚਾਣ ਰੱਖਦੇ ਹਨ। ਇੱਕ ਹੋਰ ਆਗੂ ਅੰਗਰੇਜ਼ ਸਿੰਘ ਬਰਾੜ ਜੋ ‘ਆਪ’ ਵਿੱਚ ਸ਼ਾਮਲ ਹੋਏ ਹਨ, ਉਹ ਫ਼ਾਜ਼ਿਲਕਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਉਪ-ਪ੍ਰਧਾਨ ਵਜੋਂ ਆਪਣੀ ਸੇਵਾ ਨਿਭਾ ਚੁੱਕੇ ਹਨ।

ਇਸ ਮੌਕੇ ਚੀਮਾ ਨੇ ਕਿਹਾ ਕਿ ਆਏ ਦਿਨ ਭਾਰੀ ਗਿਣਤੀ ਵਿਚ ਪੰਜਾਬ ਹਿਤੈਸ਼ੀ ਲੋਕ ‘ਆਪ’ ‘ਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਹ ‘ਆਪ’ ਨੂੰ ਇੱਕ ਮਾਤਰ ਭਰੋਸੇਯੋਗ ਵਿਕਲਪ ਦੇ ਰੂਪ ਵਿੱਚ ਵੇਖਦੇ ਹਨ। ਜੋ ਸੂਬੇ ਵਿਚ ਰਾਜਨੀਤੀ ਨੂੰ ਬਦਲਣ ਦੇ ਨਾਲ-ਨਾਲ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਸ਼ਖ਼ਸੀਅਤਾਂ ਦੇ ਸ਼ਾਮਲ ਹੋਣ ਨਾਲ ਅਗਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਦੀ ਤਾਕਤ ਕਈ ਗੁਣਾ ਵੱਧ ਜਾਵੇਗੀ।

ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਲਈ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ । ਆਗੂਆਂ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਪੂਰੀ ਮਿਹਨਤ ਅਤੇ ਲਗਨ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...