Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਕਾਰਜਸ਼ੀਲ, ਝੋਨੇ ਦੀ ਪਰਾਲੀ ਨਾਲ ਚੱਲਦਾ ਹੈ ਇਹ ਪਲਾਂਟ: ਅਮਨ ਅਰੋੜਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਅਗਸਤ, 2022:
ਸਾਫ਼-ਸੁਥਰੀ ਊਰਜਾ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿੱਚ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪਲਾਂਟ ਕਾਰਜਸ਼ੀਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪ੍ਰਤੀ ਦਿਨ ਕੁੱਲ 33.23 ਟਨ ਸੀ.ਬੀ.ਜੀ. ਦੀ ਸਮਰੱਥਾ ਵਾਲਾ ਇਹ ਪਲਾਂਟ ਪਿੰਡ ਭੁਟਾਲ ਕਲਾਂ (ਸੰਗਰੂਰ) ਵਿਖੇ ਅਪ੍ਰੈਲ, 2022 ਵਿੱਚ ਚਾਲੂ ਹੋ ਗਿਆ ਹੈ। ਇਸ ਪਲਾਂਟ ਵਿੱਚੋਂ ਸੀ.ਬੀ.ਜੀ. ਦਾ ਵਪਾਰਕ ਉਤਪਾਦਨ ਸ਼ੁਰੂ ਹੋ ਗਿਆ ਹੈ, ਜਿਸ ਦੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐਲ.) ਦੇ ਆਊਟਲੈਟ ਨੂੰ ਸਪਲਾਈ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਪੇਡਾ ਵੱਲੋਂ ਪਰਾਲੀ ਦੇ ਸਥਾਈ ਅਤੇ ਟਿਕਾਊ ਹੱਲ ਲਈ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਿਤ ਕੁੱਲ 492.58 ਟਨ ਪ੍ਰਤੀ ਦਿਨ ਸਮਰੱਥਾ ਦੇ 42 ਹੋਰ ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ, ਜਿਸ ਨਾਲ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਤਕਰੀਬਨ 1200 ਕਰੋੜ ਰੁਪਏ ਦਾ ਪ੍ਰਾਈਵੇਟ ਨਿਵੇਸ਼ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ 8000 ਹੁਨਰਮੰਦ/ਗ਼ੈਰ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਨਾਲ, ਗਰੀਨ ਹਾਊਸ ਗੈਸਾਂ ਦਾ ਨਿਕਾਸ ਵੀ ਘਟੇਗਾ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕਿਸਾਨਾਂ ਦੀ ਆਮਦਨ ਵਧਣ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

ਪੇਡਾ ਦੇ ਚੀਫ ਐਗਜੀਕਿਊਟਿਵ ਸ੍ਰੀ ਸੁਮੀਤ ਜਾਰੰਗਲ ਨੇ ਦੱਸਿਆ ਕਿ ਕੁੱਲ 14.25 ਟਨ ਸੀ.ਬੀ.ਜੀ. ਪ੍ਰਤੀ ਦਿਨ ਦੀ ਸਮਰੱਥਾ ਵਾਲੇ ਦੋ ਹੋਰ ਪਲਾਂਟ 2022-23 ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ ਅਤੇ ਬਾਕੀ ਪ੍ਰਾਜੈਕਟਾਂ ਦੇ ਅਗਲੇ ਤਿੰਨ ਸਾਲਾਂ ਵਿੱਚ ਚਾਲੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਾਜੈਕਟ ਚਾਲੂ ਹੋਣ ਉਤੇ ਪ੍ਰਤੀ ਦਿਨ 492.58 ਟਨ ਸੀ.ਬੀ.ਜੀ. ਪੈਦਾ ਕਰਨਗੇ ਅਤੇ ਇਨ੍ਹਾਂ ਵਿੱਚ ਸਾਲਾਨਾ ਲਗਭਗ 16.5 ਲੱਖ ਟਨ ਝੋਨੇ ਦੀ ਪਰਾਲੀ ਦੀ ਖ਼ਪਤ ਹੋਵੇਗੀ।

ਇਸ ਤੋਂ ਇਲਾਵਾ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ ਤਿਆਰ ਹੋਈ ਜੈਵਿਕ ਖਾਦ ਨੂੰ ਜੈਵਿਕ ਖੇਤੀ ਲਈ ਵਰਤਿਆ ਜਾਵੇਗਾ, ਜਿਸ ਨਾਲ ਸਥਾਨਕ ਸਹਾਇਕ ਉਦਯੋਗਾਂ ਨੂੰ ਵਧਣ-ਫੁੱਲਣ ਵਿੱਚ ਮਦਦ ਮਿਲੇਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਖੇਤੀ ਰਹਿੰਦ-ਖੂੰਹਦ ’ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚ.ਪੀ.ਸੀ.ਐਲ.) ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ ਪ੍ਰਤੀ ਦਿਨ 100 ਕੇ.ਐਲ. 2ਜੀ ਇਥਨੌਲ ਦੀ ਸਮਰੱਥਾ ਵਾਲਾ ਇੱਕ ਪ੍ਰੋਜੈਕਟ ਸਥਾਪਤ ਕੀਤਾ ਜਾ ਰਿਹਾ ਹੈ, ਜੋ ਫਰਵਰੀ 2023 ਤੱਕ ਮੁਕੰਮਲ ਹੋ ਜਾਵੇਗਾ। ਇਹ ਪ੍ਰਾਜੈਕਟ ਸਾਲਾਨਾ ਤਕਰੀਬਨ 2 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰੇਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ 10 ਟਨ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਲਗਭਗ 300 ਹੋਰ ਪ੍ਰਾਜੈਕਟ ਸਥਾਪਤ ਕੀਤੇ ਜਾ ਸਕਦੇ ਹਨ, ਜਿਸ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਟੇਟ ਐਨ.ਆਰ.ਐਸ.ਈ. ਨੀਤੀ-2012 ਤਹਿਤ ਸਟੈਂਪ ਡਿਊਟੀ ਤੇ ਰਜਿਸਟ੍ਰੇਸ਼ਨ ਚਾਰਜਿਜ਼ ਤੋਂ ਇਲਾਵਾ ਸੀ.ਐਲ.ਯੂ. ਤੇ ਈ.ਡੀ.ਸੀ. ਚਾਰਜਿਜ਼ ਤੋਂ ਛੋਟ ਸਮੇਤ ਇਨਵੈਸਟ ਪੰਜਾਬ ਵਿੱਚ ਵੰਨ ਸਟਾਪ ਕਲੀਅਰੈਂਸ ਸਿਸਟਮ ਜਿਹੀਆਂ ਕਈ ਸਹੂਲਤਾਂ ਤੇ ਰਿਆਇਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...