Tuesday, April 23, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਕੋਟਪਾ ਅਧੀਨ ਪਿਛਲੇ 8 ਮਹੀਨਿਆਂ ਦੌਰਾਨ ਉਲੰਘਣ ਕਰਨ ਵਾਲਿਆਂ ਵਿਰੁੱਧ 4671 ਚਲਾਨ ਕੀਤੇ ਗਏ: ਕੁਮਾਰ ਰਾਹੁਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਸਤੰਬਰ, 2021 –
ਤੰਬਾਕੂ ਵਿਰੋਧੀ ਕਾਨੂੰਨਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਿਛਲੇ 8 ਮਹੀਨਿਆਂ ਦੌਰਾਨ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਐਕਟ, 2003 (ਕੋਟਪਾ, 2003) ਅਧੀਨ 4671 ਚਲਾਨ ਜਾਰੀ ਕੀਤੇ ਗਏ। ਇਹ ਪ੍ਰਗਟਾਵਾ ਅੱਜ ਇਥੇ ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਸੂਬਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਤੰਬਾਕੂ ਦੀ ਵਰਤੋਂ ਨੂੰ ਖ਼ਤਮ ਕਰਨ ਵਾਸਤੇ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸੂਬੇ ਭਰ ਵਿੱਚ ਤੰਬਾਕੂ ਦੇ ਨਾਲ-ਨਾਲ ਈ-ਸਿਗਰੇਟ, ਗੁਟਖਾ/ਪਾਨ ਮਸਾਲੇ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ। ਕੋਟਪਾ, 2003 (ਪੰਜਾਬ ਸੋਧ ਐਕਟ, 2018) ਵਿੱਚ ਸੋਧ ਉਪਰੰਤ ਸੂਬੇ ਵਿੱਚ ਹੁੱਕਾ ਬਾਰਾਂ ‘ਤੇ ਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਤੰਬਾਕੂ ਵਿਰੋਧੀ ਕਾਨੂੰਨਾਂ ਦੇ ਲਾਗੂ ਕਰਨ ਅਤੇ ਇਸ ਦੀ ਵਰਤੋਂ ਨੂੰ ਠੱਲ੍ਹ ਪਾਉਣ ਲਈ ਹੋਰਨਾਂ ਭਾਈਵਾਲ ਵਿਭਾਗਾਂ ਦੀ ਸ਼ਮੂਲੀਅਤ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਾਰੇ ਭਾਈਵਾਲ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਤੰਬਾਕੂ ਰੋਕੂ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਦੇ ਸਟੇਟ ਪ੍ਰੋਗਰਾਮ ਅਫ਼ਸਰ ਡਾ: ਸੰਦੀਪ ਸਿੰਘ ਗਿੱਲ ਨੇ ਕਿਹਾ ਕਿ ਸਿਹਤ ਵਿਭਾਗ ਪੂਰੇ ਜੋਸ਼ ਨਾਲ ਪੰਜਾਬ ਵਿੱਚ ਤੰਬਾਕੂ ਦੀ ਖਪਤ ਨੂੰ ਰੋਕਣ ਦੇ ਏਜੰਡੇ ‘ਤੇ ਕੰਮ ਕਰ ਰਿਹਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ, ਸਾਰੇ ਖੇਤਰਾਂ ਵਿੱਚ ‘ਤੰਬਾਕੂ ਮੁਕਤੀ ਕੇਂਦਰਾਂ’ ਦੀ ਸਥਾਪਨਾ ਕੀਤੀ ਗਈ ਹੈ।

ਇਸ ਦੇ ਨਾਲ ਹੀ ਇਨ੍ਹਾਂ ਕੇਂਦਰਾਂ ਵਿੱਚ ਤੰਬਾਕੂ ਛੱਡਣ ਦੇ ਚਾਹਵਾਨ ਮਰੀਜ਼ਾਂ ਨੂੰ ਮੁਫ਼ਤ ਕਾਊਂਸਲਿੰਗ ਅਤੇ ਬੁਪ੍ਰੋਪੀਅਨ, ਨਿਕੋਟਿਨ ਗਮ ਅਤੇ ਪੈਚਿਸ ਵਰਗੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਨ੍ਹਾਂ ਕੇਂਦਰਾਂ (ਅਪ੍ਰੈਲ – ਅਗਸਤ 2021) ਵਿੱਚ ਕੁੱਲ 6145 ਤੰਬਾਕੂ ਉਪਭੋਗਤਾਵਾਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬਾ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਲਈ ਤੰਬਾਕੂ ਵਿਕਰੇਤਾਵਾਂ ਨੂੰ ਲਾਇਸੈਂਸ ਦੇਣ ‘ਤੇ ਵੀ ਕੰਮ ਕਰ ਰਿਹਾ ਹੈ।

ਇਸ ਮੀਟਿੰਗ ਵਿੱਚ ਗ੍ਰਹਿ ਵਿਭਾਗ, ਵਿੱਤ, ਟਰਾਂਸਪੋਰਟ, ਸਕੂਲ ਸਿੱਖਿਆ, ਸਥਾਨਕ ਸਰਕਾਰਾਂ, ਕਿਰਤ, ਪੇਂਡੂ ਵਿਕਾਸ, ਖੁਰਾਕ/ਡਰੱਗ ਪ੍ਰਸ਼ਾਸਨ, ਕਾਨੂੰਨ ਵਿਭਾਗ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਪ੍ਰਤੀਨਿਧ ਸ਼ਾਮਲ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...