Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਕੋਰੋਨਾ-19 ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਜੀਨੋਮ ਸੀਕੁਐਂਸਿੰਗ ਫੈਸਿਲਟੀ ਸ਼ੁਰੂ: ਬਲਬੀਰ ਸਿੱਧੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਸਤੰਬਰ, 2021:
ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਾਈਰਲ ਰਿਸਰਚ ਡਾਗਨੌਸਟਿਕ ਲੈਬ (ਵੀ.ਆਰ.ਡੀ.ਐਲ.), ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਹੈ ਜੋ ਆਪਣੀ ਕਿਸਮ ਦੀ ਅਜਿਹੀ ਪਹਿਲੀ ਕੋਵਿਡ-19 ਜੀਨੋਮ ਸੀਕੁਐਂਸਿੰਗ ਫੈਸਿਲਟੀ ਵਾਲੀ ਲੈਬ ਹੈ। ਲੈਬ ਵਿੱਚ ਹੁਣ ਤੱਕ ਲਗਭਗ 150 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵੀ ਨਮੂਨੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਪਛਾਣ ਨਹੀਂ ਹੋਈ।

ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਕੋਵਿਡ ਦੇ ਨਵੇਂ ਰੂਪਾਂ ਦੇ ਸ਼ੱਕੀ ਮਰੀਜ਼ਾਂ ਦੇ ਸਾਰੇ ਨਮੂਨੇ ਐਨ.ਸੀ.ਡੀ.ਐਸ. ਦਿੱਲੀ ਵਿਖੇ ਭੇਜੇ ਜਾਂਦੇ ਸਨ ਜਿੱਥੇ ਕੋਵਿਡ ਦੇ ਨਵੇਂ ਰੂਪਾਂ ਦੀ ਪੁਸ਼ਟੀ ਕਰਨ ਵਿੱਚ ਇੱਕ ਮਹੀਨੇ ਤੋਂ ਵੱਧ ਸਮਾਂ ਲੱਗ ਜਾਂਦਾ ਸੀ।

ਮਾਹਰਾਂ ਦੇ ਅਨੁਸਾਰ ਜੇਕਰ ਕਿਸੇ ਵਿਸ਼ੇਸ਼ ਖੇਤਰ ਵਿੱਚ ਕੋਵਿਡ ਦੇ ਨਵੇਂ ਰੂਪ ਦਾ ਕੋਈ ਮਾਮਲਾ ਪਾਇਆ ਜਾਂਦਾ ਹੈ ਤਾਂ ਵਾਇਰਸ ਦੇ ਫੈਲਾਅ ਨੂੰ ਹੋਰ ਅੱਗੇ ਰੋਕਣ ਲਈ ਸਾਰੇ ਸ਼ੱਕੀ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਅਤੇ ਟੈਸਟਿੰਗ ਕਰਨ ਦੀ ਤੁਰੰਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਜੀਨੋਮ ਸੀਕੁਐਂਸਿੰਗ ਫੈਸਿਲਟੀ ਦੀ ਉਪਲਬਧਤਾ ਨਾਲ ਰਿਪੋਰਟਾਂ ਹੁਣ 5 ਤੋਂ 6 ਦਿਨਾਂ ਵਿੱਚ ਮਿਲ ਰਹੀਆਂ ਹਨ।

ਇਸ ਸਹੂਲਤ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੈਬਾਰਟਰੀ ਨੂੰ ਯੂ.ਕੇ. ਅਧਾਰਤ ਨਿਰਮਾਤਾ- ਆਕਸਫੋਰਡ ਨੈਨੋਪੋਰ ਵੱਲੋਂ ਵਿਕਸਤ ਕੀਤੀ ਮਿਨਆਈਓਐਨ ਐਮ.ਕੇ. 1 ਸੀ ਪ੍ਰਾਪਤ ਹੋਈ ਹੈ।

ਮਿਨਆਈਓਐਨ ਇੱਕ ਵਿਸ਼ੇਸ਼ ਸੰਖੇਪ ਅਤੇ ਪੋਰਟੇਬਲ ਯੂ.ਐਸ.ਬੀ. ਦੁਆਰਾ ਸੰਚਾਲਿਤ ਉਪਕਰਣ ਹੈ ਜੋ ਡੀ.ਐਨ.ਏ. ਅਤੇ ਆਰ.ਐਨ.ਏ. ਦੋਵਾਂ ਦੇ ਰੀਅਲ-ਟਾਈਮ ਵਿਸ਼ਲੇਸ਼ਣ ਜ਼ਰੀਏ ਨਤੀਜਿਆਂ ਤੱਕ ਤੁਰੰਤ ਪਹੁੰਚ ਕਰਨ ਦੀ ਸਹੂਲਤ ਦਿੰਦਾ ਹੈ। ਜੀਨੋਮ ਸੀਕਵੈਂਸਰ ਅਤੇ ਸਹਾਇਕ ਉਪਕਰਣ ਇੱਕ ਯੂ.ਐਸ. ਅਧਾਰਤ ਗੈਰ-ਮੁਨਾਫ਼ਾ ਸੰਗਠਨ, ਪਾਥ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਕੋਵਿਡ -19 ਰਿਸਪਾਂਸ ਸਪੋਰਟ ਦੇ ਹਿੱਸੇ ਵਜੋਂ ਦਾਨ ਕੀਤੇ ਗਏ ਹਨ।

ਵੀ.ਆਰ.ਡੀ.ਐਲ., ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਇੰਚਾਰਜ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਡਾ. ਰੁਪਿੰਦਰ ਬਖਸ਼ੀ ਅਤੇ ਉਨ੍ਹਾਂ ਦਾ ਸਟਾਫ ਪਿਛਲੇ ਸਾਲ ਮਾਰਚ ਵਿੱਚ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਹੁਣ ਤੱਕ ਸੂਬੇ ਦੀ ਅਣਥੱਕ ਸੇਵਾ ਕਰ ਰਹੇ ਹਨ। ਇਸ ਲੈਬ ਨੂੰ ਆਈ.ਸੀ.ਐਮ.ਆਰ. ਵੱਲੋਂ ਸਮੁੱਚੇ ਭਾਰਤ ਵਿੱਚ ਕੋਵਿਡ-19 ਆਰ.ਟੀ.-ਪੀ.ਸੀ.ਆਰ. ਟੈਸਟਿੰਗ ਸਮਰੱਥਾ ਵਿੱਚ ਲੈਬ ਨੂੰ ਸਿਖ਼ਰਲੀਆਂ 5 ਲੈਬਾਂ ਵਿੱਚ ਮਾਨਤਾ ਦਿੱਤੀ ਗਈ ਹੈ।

ਲੈਬ ਦੀ ਮੌਜੂਦਾ ਸਮਰੱਥਾ ਨੂੰ ਵਧਾਉਣ ਲਈ, ਇੰਚਾਰਜ ਡਾ. ਬਖਸ਼ੀ ਸਮੇਤ ਰਿਸਰਚ ਅਸਿਸਟੈਂਟਸ ਅਤੇ ਮਾਈਕਰੋਬਾਇਓਲੋਜਿਸਟਸ ਦੀ ਇੱਕ ਟੀਮ, ਬੰਗਲੌਰ ਅਧਾਰਤ ਸੀਕੁਐਂਸਿੰਗ ਰਿਸਰਚ ਹੱਬ, ਜੀਨੋਟਾਈਪਿਕਸ ਦੇ ਮਾਹਰਾਂ ਦੀ ਟੀਮ ਵੱਲੋਂ ਕੋਵਿਡ-19 ਜੀਨੋਮ ਸੀਕੁਐਂਸਿੰਗ ਸਬੰਧੀ ਸਿਖਲਾਈ ਪ੍ਰਾਪਤ ਕਰ ਚੁੱਕੀ ਹੈ। ਸੂਬੇ ਨੇ ਕੇਂਦਰੀ ਸੀਕੁਐਂਸਿੰਗ ਕੋਨਸੋਰਟਿਅਮ ਦਾ ਹਿੱਸਾ ਬਣਨ ਲਈ ਗੱਲਬਾਤ ਸ਼ੁਰੂ ਕਰ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...