Tuesday, April 23, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਕੋਵਿਡ ਟੀਕਾਕਰਨ ਵਿੱਚ ਪਠਾਨਕੋਟ ਮੋਹਰੀ, ਬਲਬੀਰ ਸਿੱਧੂ ਨੇ ਭਾਰਤ ਸਰਕਾਰ ਕੋਲ ਕੋਵਿਡ-19 ਵੈਕਸੀਨ ਦੀ ਘਾਟ ਦਾ ਮੁੱਦਾ ਚੁੱਕਿਆ

- Advertisement -

ਯੈੱਸ ਪੰਜਾਬ
ਚੰਡੀਗੜ, 20 ਅਪ੍ਰੈਲ, 2021 –
ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ ਸਭ ਤੋਂ ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ ਕਰਵਾ ਕੇ ਮੋਹਰੀ ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕੀਤਾ।

ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭਾਰਤ ਸਰਕਾਰ ਨਾਲ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿੱਚ ਕੋਵਿਡ-19 ਟੀਕੇ ਦੀ ਘਾਟ ਅਤੇ ਟੀਕੇ ਦੀ ਤੁਰੰਤ ਸਪਲਾਈ ਦਾ ਮੁੱਦਾ ਚੁੱਕਿਆ ਹੈ।

ਇਸਦੇ ਨਾਲ ਹੀ ਰਾਜ ਨੂੰ ਵਧਦੇ ਕਰੋਨਾ ਮਾਮਲਿਆਂ ਦੇ ਮੱਦੇਨਜ਼ਰ ਆਕਸੀਜ਼ਨ ਭੰਡਾਰਾਂ ਵਿੱਚ ਆ ਰਹੀ ਆਕਸੀਜ਼ਨ ਦੀ ਕਮੀ ਕਾਰਨ ਸੂਬੇ ਵਿੱਚ ਦੋ ਨਵੇਂ ਆਕਸੀਜਨ ਪਲਾਂਟਾਂ ਲਈ ਫੌਰੀ ਪ੍ਰਵਾਨਗੀ ਦੀ ਵੀ ਮੰਗ ਕੀਤੀ ਹੈ।

ਮੰਤਰੀ ਨੇ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਸੂਬੇ ਕੋਲ ਟੀਕੇ ਦਾ ਸਿਰਫ ਇੱਕ ਦਿਨ ਦਾ ਭੰਡਾਰ ਬਚਿਆ ਹੈ ਜਦੋਂ ਕਿ ਕੇਂਦਰ ਸਰਕਾਰ ਨੇ 1 ਮਈ, 2021 ਤੋਂ 18 ਸਾਲ ਤੋਂ ਵੱਧ ਉਮਰ ਦੀ ਸਾਰੀ ਆਬਾਦੀ ਨੂੰ ਟੀਕੇ ਲਗਾਉਣ ਦਾ ਐਲਾਨ ਵੀ ਕੀਤਾ ਹੈ

ਉਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਸਿਹਤ ਦਾ ਮਜਬੂਤ ਬੁਨਿਆਦੀ ਢਾਂਚਾ ਹੈ ਅਤੇ 3000 ਤੋਂ ਵੱਧ ਸਰਕਾਰੀ ਸਿਹਤ ਕੇਂਦਰ ਵਿੱਚ ਇੱਕ ਦਿਨ ਦੌਰਾਨ ਘੱਟੋ- ਘੱਟ 3 ਲੱਖ ਮਰੀਜਾਂ ਨੂੰ ਟੀਕੇ ਲਗਾਉਣ ਲਈ ਸਮਰੱਥਾ ਹੈ।

ਪਰ ਭਾਰਤ ਸਰਕਾਰ ਵੱਲੋਂ ਟੀਕੇ ਦੀ ਘੱਟ ਸਪਲਾਈ ਹੋਣ ਕਰਕੇ ਪੰਜਾਬ ਸਰਕਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਪ੍ਰਾਪਤ ਕਰਨ ਵਿੱਚ ਅਸਮਰੱਥ ਹੈ।

ਹੁਣ ਤੱਕ ਲਗਭਗ 23.4 ਲੱਖ ਵਿਅਕਤੀਆਂ ਨੂੰ ਕੋਵਿਡ -19 ਦਾ ਟੀਕਾ ਲਗਾਇਆ ਗਿਆ ਹੈ ਜਿਸ ਤਹਿਤ 1,69,268 ਹੈਲਥ ਕੇਅਰ ਵਰਕਰਾਂ ਨੂੰ ਪਹਿਲੀ ਖੁਰਾਕ , 81,104 ਹੈਲਥ ਕੇਅਰ ਵਰਕਰ ਨੂੰ ਦੂਜੀ ਖੁਰਾਕ, 3,14,427 ਫਰੰਟ ਲਾਈਨ ਯੋਧਿਆਂ ਨੂੰ ਪਹਿਲੀ ਖੁਰਾਕ ਅਤੇ 72,845 ਫਰੰਟ ਲਾਈਨ ਯੋਧਿਆਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।

ਇਸੇ ਤਰਾਂ 45 ਤੋਂ ਵੱਧ ਉਮਰ ਦੇ 18,63,111 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਅਤੇ 90,172 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਕੋਵਿਡ -19 ਦੇ ਇਲਾਜ ਅਤੇ ਪ੍ਰਬੰਧਨ ਸੇਵਾਵਾਂ ਨੂੰ ਮਜਬੂਤ ਕਰਨ ਲਈ ਰਾਜ ਸਰਕਾਰ ਨੇ 16 ਹੋਰ ਨਿੱਜੀ ਹਸਪਤਾਲਾਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਗੰਭੀਰ ਰੂਪ ਵਿੱਚ ਪ੍ਰਭਾਵਿਤ ਮਰੀਜਾਂ ਲਈ ਟਰਸ਼ਰੀ ਪੱਧਰ ਦੀਆਂ ਸਹੂਲਤਾਂ ਉਪਲਬਧ ਹਨ। ਉਨਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਲੋੜੀਂਦੇ ਐਲ-2, ਐੱਲ-3 ਅਤੇ ਵੈਂਟੀਲੇਟਰਾਂ ਵਾਲੇ ਬੈੱਡ ਮੌਜੂੂਦ ਹਨ। 

ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਲਈ ਕੋਵਿਡ -19 ਸਬੰਧੀ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਸਰਕਾਰ ਵਲੋਂ ਸਰਕਾਰੀ ਕੇਂਦਰਾਂ ਵਿੱਚ ਕੀਤੇ ਜਾ ਰਹੇ ਮੁਫਤ ਕੋਵਿਡ -19 ਟੀਕਾਕਰਣ ਦਾ ਵੱਧ ਤੋਂ ਵੱਧ ਲਾਭ ਲੈਣ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...