Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸੀ ਜ਼ਿੰਮੇਵਾਰ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਗੈਂਗਸਟਰ ਦੀਪਕ ਟੀਨੂੰ ਖਿਲਾਫ਼ ‘ਲੁੱਕ ਆਊਟ ਨੋਟਿਸ’ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਅਕਤੂਬਰ, 2022 –
ਪੰਜਾਬ ਵਿਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ ਜਿਸ ਕਰਕੇ ਇਹ ਲੋਕ ਅੱਜ ਸਮਾਜ ਲਈ ਖ਼ਤਰਾ ਬਣੇ ਹੋਏ ਹਨ।

ਸਦਨ ਵਿਚ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ, “ਸਾਡੀ ਸਰਕਾਰ ਦੇ ਸੱਤਾ ਵਿਚ ਆਉਣ ਦੇ ਛੇ ਮਹੀਨਿਆਂ ਦੇ ਅੰਦਰ ਹੀ ਗੈਂਗਸਟਰ ਪੈਦਾ ਨਹੀਂ ਹੋਏ। ਅਸਲ ਗੱਲ ਇਹ ਹੈ ਕਿ ਗੈਂਗਸਟਰਾਂ ਨੂੰ ਕਾਂਗਰਸੀ ਅਤੇ ਅਕਾਲੀ ਸਰਕਾਰਾਂ ਮੌਕੇ ਪੂਰੀ ਸਰਪ੍ਰਸਤੀ ਹਾਸਲ ਹੁੰਦੀ ਸੀ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਨ੍ਹਾਂ ਨੌਜਵਾਨਾਂ ਦੇ ਹੱਥਾਂ ਵਿਚ ਹਥਿਆਰ ਦੇ ਕੇ ਉਨ੍ਹਾਂ ਨੂੰ ਆਪਣੇ ਹਿੱਤਾਂ ਲਈ ਵਰਤਿਆ।”

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਐਤਵਾਰ ਨੂੰ ਪੁਲਿਸ ਹਿਰਾਸਤ ਤੋਂ ਭੱਜਣ ਵਾਲੇ ਗੈਂਗਸਟਰ ਨੂੰ ਫੜਨ ਲਈ ਸਪੈਸ਼ਲ ਅਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਅਤੇ ਉਹ ਜਲਦੀ ਹੀ ਸਲਾਖਾਂ ਪਿੱਛੇ ਹੋਵੇਗਾ।

ਭਗਵੰਤ ਮਾਨ ਨੇ ਸਦਨ ਵਿਚ ਦੱਸਿਆ ਕਿ ਇਸ ਗੈਂਗਸਟਰ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸ ਦੇ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਦਿੱਤਾ ਹੈ ਅਤੇ ਨੇਪਾਲ ਦੇ ਬਾਰਡਰ ਉਤੇ ਵੀ ਸਖ਼ਤੀ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ 7 ਅਕਤੂਬਰ ਤੱਕ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਉੱਘੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੁਲੀਸ ਨੇ ਇਸ ਕਤਲ ਵਿੱਚ ਹੁਣ ਤੱਕ 36 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਚਾਰ ਸ਼ਾਰਪ ਸ਼ੂਟਰਾਂ ਸਮੇਤ 28 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...