Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਚੱਲ ਰਿਹਾ ਦਸਤ ਰੋਕੂ ਪੰਦਰਵਾੜਾ, ਦਸਤ ਕਾਰਨ ਬੱਚਿਆਂ ਦੀ ਮੌਤ ਰੋਕਣਾ ਹੈ ਮੁੱਖ ਮੰਤਵ: ਡਾ: ਅੰਦੇਸ਼ ਕੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਜੁਲਾਈ 27, 2021 –
ਦਸਤ ਅਤੇ ਨਮੂਨੀਆ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦੇ ਦੋ ਪ੍ਰਮੁੱਖ ਕਾਰਨ ਹਨ । ਛੋਟੇ ਬੱਚਿਆਂ ਵਿਚ ਦਸਤ ਇੱਕ ਬਹੁਤ ਹੀ ਆਮ ਸਮੱਸਿਆ ਹੈ। ਇਹ ਇਕ ਅਜਿਹੀ ਸਥਿਤੀ ਹੈ ਜਿਸ ਵਿਚ ਬੱਚੇ ਦੇ ਸਰੀਰ ਵਿਚ ਪਾਣੀ ਅਤੇ ਹੋਰ ਜਰੂਰੀ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ, ਜਿਸ ਨਾਲ ਕਿ ਅੰਦਰੂਨੀ ਅੰਗਾਂ ਨੂੰ ਸਦਮਾ ਪਹੁੰਚ ਸਕਦਾ ਹੈ। ਦਸਤ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਸਾਲ ਰਾਸ਼ਟਰੀ ਪੱਧਰ ਤੇ ਦਸਤ ਰੋਕੂ ਪੰਦਰਵਾੜਾ ਮਨਾਇਆ ਜਾਂਦਾ ਹੈ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ 19 ਜੁਲਾਈ ਤੋਂ 02 ਅਗਸਤ 2021 ਤੱਕ ਇਹ ਪੰਦਰਵਾੜਾ ਮਨਾ ਰਿਹਾ ਹੈ।

ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਅੰਦੇਸ਼ ਕੰਗ ਨੇ ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਅਸੀਂ ਮਾਨਸੂਨ ਦੇ ਮੌਸਮ ਵਿੱਚ ਇਸ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਹੈ ਕਿਉਂਕਿ ਇਸ ਮੌਸਮ ਵਿੱਚ ਦਸਤ ਦੇ ਜ਼ਿਆਦਾ ਕੇਸ ਸਾਹਮਣੇ ਆਉਂਦੇ ਹਨ, ਇਸ ਲਈ ਇਹ ਪੰਦਰਵਾੜਾ ਲੋਕਾਂ ਨੂੰ ਜਾਗਰੂਕ ਕਰਨ ਅਤੇ ਦਸਤ ਦੇ ਰੋਗੀਆਂ ਦਾ ਸਮੇਂ ਸਿਰ ਇਲਾਜ ਕਰਨ ਲਈ ਰਣਨੀਤਕ ਢੰਗ ਨਾਲ ਆਯੋਜਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਪੰਦਰਵਾੜੇ ਦੇ ਤਹਿਤ, ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਾਲੇ ਪਿੰਡਾਂ ਦੇ ਸਾਰੇ ਘਰਾਂ ਵਿੱਚ ਆਸ਼ਾ ਦੇ ਦੌਰੇ, ਓ.ਆਰ.ਐਸ. ਅਤੇ ਜ਼ਿੰਕ ਦੀ ਵਰਤੋਂ ਦੇ ਲਾਭ,ਪੇਂਡੂ ਸਿਹਤ,ਸਵੱਛਤਾ ਅਤੇ ਪੋਸ਼ਣ ਸਮਿਤੀ ਦੀਆਂ ਮੀਟਿੰਗਾਂ ਵਿਚ ਵਿਸਥਾਰ ਨਾਲ ਸਮਝਾਉਣ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।

ਇਹ ਗਤੀਵਿਧੀਆਂ ਮਹੱਤਵਪੂਰਣ ਹੁੰਦੀਆਂ ਹਨ ਕਿਉਂਕਿ ਇਹ ਅਕਸਰ ਦੇਖਿਆ ਜਾਂਦਾ ਹੈ ਕਿ ਦਸਤ ਦੇ ਦੌਰਾਨ,ਲੋੜ ਪੈਣ ਤੇ ਪਰਿਵਾਰਾਂ ਵਿੱਚ ਓ.ਆਰ.ਐਸ. ਉਪਲਬਧ ਨਹੀਂ ਹੁੰਦਾ ਅਤੇ ਨਾ ਹੀ ਓ.ਆਰ.ਐਸ. ਬਣਾਉਣ ਦੀ ਵਿਧੀ ਬਾਰੇ ਜਾਣਕਾਰੀ ਹੁੰਦੀ ਹੈ।

ਸਾਰੀਆਂ ਸਿਹਤ ਸੰਸਥਾਵਾਂ ਵਿਚ ਪਹਿਲਾਂ ਹੀ ਓ.ਆਰ.ਐਸ. ਅਤੇ ਜ਼ਿੰਕ ਦੇ ਕਾਰਨਰ ਬਣਾਏ ਗਏ ਹਨ, ਜਿੱਥੇ ਓ.ਆਰ.ਐਸ. ਘੋਲ ਤਿਆਰ ਕਰਨ ਬਾਰੇ ਦੱਸਿਆ ਜਾਵੇਗਾ ਅਤੇ ਇਹ ਕਾਰਨਰ ਰਾਹੀਂ ਓ.ਆਰ.ਐਸ. ਅਤੇ ਜ਼ਿੰਕ ਉਨ੍ਹਾਂ ਬੱਚਿਆਂ ਨੂੰ ਵੀ ਪ੍ਰਦਾਨ ਕੀਤਾ ਜਾਵੇਗਾ ਜੋ ਦਸਤ ਦੇ ਸਮੇਂ ਇਲਾਜ ਦੀ ਜ਼ਰੂਰਤ ਵਿੱਚ ਹਨ। ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਦੇ ਨਾਲ, ਆਈ.ਈ.ਸੀ. ਗਤੀਵਿਧੀਆਂ ਇਸ ਪੰਦਰਵਾੜੇ ਦਾ ਇੱਕ ਮਹੱਤਵਪੂਰਣ ਹਿੱਸਾ ਹਨ ।ਰਾਜ ਵਿੱਚ ਸਵੱਛਤਾ ਅਤੇ ਓਆਰਐਸ ਅਤੇ ਜ਼ਿੰਕ ਥੈਰੇਪੀ ਨੂੰ ਉਤਸ਼ਾਹਿਤ ਕਰਨ ਲਈ ਕਮਿਊਨਿਟੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਪ੍ਰੋਗਰਾਮ ਅਫਸਰ ਡਾ: ਇੰਦਰਦੀਪ ਕੌਰ ਨੇ ਦੱਸਿਆ ਕਿ ਹਾਲਾਂਕਿ ਸਾਡੀ ਸਿਹਤ ਪ੍ਰਣਾਲੀ ਅਜੇ ਵੀ ਕੋਰੋਨਾ ਵਾਇਰਸ ਨਾਲ ਲੜ ਰਹੀ ਹੈ ਪਰ ਸਿਹਤ ਵਿਭਾਗ ਨੇ ਬੱਚਿਆਂ ਦੀ ਸੁਰੱਖਿਆ ਅਤੇ ਦਸਤ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਇਸ ਪੰਦਰਵਾੜੇ ਦੀ ਯੋਜਨਾ ਬਣਾਈ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਪ੍ਰਥਾਵਾਂ ਨੂੰ ਬਣਾਈ ਰੱਖਣ ਕਿਉਂਕਿ ਗੰਭੀਰ ਦਸਤ ਕਿਸੇ ਵੀ ਕੋਰੋਨਾ ਪੋਜ਼ਿਟਿਵ ਮਰੀਜ਼ ਦੀ ਸਥਿਤੀ ਨੂੰ ਵੀ ਵਿਗੜਨ ਵਿੱਚ ਇਕ ਪ੍ਰਮੁੱਖ ਕਾਰਕ ਬਣ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...