Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਤੇਜ਼ ਖੇਤੀ ਵਿਕਾਸ ਲਈ ਸੀ.ਆਈ.ਪੀ.ਟੀ. ਅਤੇ ਸਹਿਕਾਰਤਾ ਵਿਭਾਗ ਦਰਮਿਆਨ ਸਮਝੌਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਅਕਤੂਬਰ, 2020 –
ਕੋਲੰਬੀਆ ਸੈਂਟਰ, ਕੋਲੰਬੀਆ ਯੂਨੀਵਰਸਿਟੀ ਵੱਲੋਂ ਸਥਾਪਤ ਸੈਂਟਰ ਫਾਰ ਇੰਟਰਨੈਸ਼ਨਲ ਪ੍ਰਾਜੈਕਟ ਟਰੱਸਟ (ਸੀ.ਆਈ.ਪੀ.ਟੀ.) ਅਤੇ ਸਹਿਕਾਰਤਾ ਵਿਭਾਗ, ਪੰਜਾਬ ਵੱਲੋਂ ਅੱਜ ਸਮਝੌਤਾ ਪੱਤਰ (ਐਲ.ਓ.ਯੂ.) ਸਹੀਬੱਧ ਕੀਤਾ ਗਿਆ ਹੈ।

ਦੋਵੇਂ ਪਾਰਟੀਆਂ ਪੰਜਾਬ ਵਿੱਚ ਸਹਿਕਾਰੀ ਸਭਾਵਾਂ ਨੂੰ ਭਵਿੱਖ ਵਿੱਚ ਖੇਤੀਬਾੜੀ ਦੇ ਤੇਜ਼ੀ ਨਾਲ, ਬਰਾਬਰੀ ਅਤੇ ਟਿਕਾਊ ਵਿਕਾਸ ਦੇ ਕੇਂਦਰ ਵਜੋਂ ਸਥਾਪਤ ਕਰਨ ਲਈ ਆਪਸੀ ਸਹਿਯੋਗ ਨਾਲ ਕੰਮ ਕਰਨਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਸਮਝੌਤੇ ਦਾ ਮੁੱਢਲਾ ਉਦੇਸ ਸਹਿਕਾਰੀ ਸਭਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਪੰਜਾਬ ਦੀ ਖੇਤੀਬਾੜੀ ਵਿਚ ਪਾਣੀ ਅਤੇ ਊਰਜਾ ਦੀ ਸਥਿਰ ਵਰਤੋਂ ਲਈ ਆਪਸੀ ਸਹਿਯੋਗ ਦੇ ਨਾਲ ਨਾਲ ਸਮਰਥਨ ਦੇਣਾ ਹੈ ਅਤੇ ਖੋਜ ਵਿਚ ਨਵੀਨਤਾਵਾਂ ਤੇ ਵਿਸਥਾਰ ਅਤੇ ਉਤਪਾਦ ਤੋਂ ਹੋਰ ਵਸਤਾਂ ਤਿਆਰ ਕਰਨਾ/ਮਜ਼ਬੂਤ ਵੈਲੀਊ ਚੇਨਜ ਨੂੰ ਉਤਸਾਹਤ ਕਰਨਾ ਹੈ ਜੋ ਮੈਂਬਰ ਕਿਸਾਨਾਂ ਦੀ ਆਮਦਨੀ ਵਿੱਚ ਵਾਧਾ ਵੀ ਕਰ ਸਕਦੀਆਂ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਐਲ.ਓ.ਯੂ. ਦੇ ਹੋਰਨਾਂ ਖੇਤਰਾਂ ਵਿੱਚ ਕਿਸਾਨੀ ਲਾਮਬੰਦੀ, ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਦੇ ਸਟਾਫ ਦੀ ਸਮਰੱਥਾ ਵਧਾਉਣ ਦੀਆਂ ਗਤੀਵਿਧੀਆਂ, ਸਹਿਕਾਰੀ ਸਭਾਵਾਂ ਲਈ ਆਮਦਨੀ ਦੇ ਨਵੇਂ ਤਰੀਕਿਆਂ ਦੀ ਖੋਜ ਅਤੇ ਕਿਸਾਨਾਂ ਲਈ ਆਮਦਨ ਵਧਾਉਣ ਦੇ ਵਿਕਲਪ, ਖੇਤੀਬਾੜੀ ਵਿੱਚ ਸਰੋਤ ਸੰਭਾਲ ਜਿਵੇਂ ਪਾਣੀ ਦੀ ਬਚਤ, ਫਸਲਾਂ ਦੀ ਰਹਿੰਦ ਖੂੰਹਦ ਦਾ ਪ੍ਰਬੰਧਨ, ਖੇਤੀਬਾੜੀ ਸਬੰਧੀ ਖਰੀਦ ਲਈ ਕਿਸਾਨਾਂ ਲਈ ਲਾਭਦਾਇਕ ਕਰਜ਼ਾ ਸਹੂਲਤ ਸ਼ਾਮਲ ਹੈ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਸੀ.ਆਈ.ਪੀ.ਟੀ. ਸਹਿਕਾਰੀ ਸਭਾਵਾਂ ਦੀ ਸ਼ਮੂਲੀਅਤ ਵਾਲੇ ਵੱਖ-ਵੱਖ ਪ੍ਰੋਗਰਾਮਾਂ ਅਤੇ ਦਖਲਾਂ ਲਈ ਬਾਹਰੀ ਫੰਡਾਂ ਦੇ ਤਰੀਕਿਆਂ ਦੀ ਪੜਚੋਲ ਕਰੇਗੀ। ਇਹ ਪਾਰਟੀਆਂ ਰਾਸਟਰੀ ਅਤੇ ਅੰਤਰ ਰਾਸਟਰੀ ਪੱਧਰ ‘ਤੇ ਉੱਚ ਪ੍ਰਭਾਵ ਵਾਲੇ ਖੋਜ ਫੰਡਾਂ ਦੇ ਮੌਕਿਆਂ ਦੀ ਵੀ ਪੜਤਾਲ ਕਰਨਗੀਆਂ ਅਤੇ ਇਸ ਉਦੇਸ਼ ਲਈ ਹੋਰ ਭਾਈਵਾਲਾਂ ਨੂੰ ਵੀ ਸ਼ਾਮਲ ਕਰ ਸਕਦੀਆਂ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਸਹਿਕਾਰਤਾ ਵਿਭਾਗ ਆਪਣੇ ਅਧਿਕਾਰੀਆਂ (ਡੀ.ਆਰ.ਐਸ. ਅਤੇ ਏ.ਡੀ.ਆਰ.ਐਸ.) ਰਾਹੀਂ ਸਹਿਕਾਰੀ ਸਭਾਵਾਂ ਅਤੇ ਉਨ੍ਹਾਂ ਦੇ ਸਟਾਫ ਦੀ ਸਰਗਰਮ ਭਾਗੀਦਾਰੀ ਰਾਹੀਂ ਸੀ.ਆਈ.ਪੀ.ਟੀ. ਦੇ ਖੇਤਰੀ ਦਖਲ ਅਤੇ ਹੋਰ ਸਾਰੀਆਂ ਸਹਿਕਾਰੀ ਗਤੀਵਿਧੀਆਂ ਵਿੱਚ ਵੀ ਸਹਾਇਤਾ ਪ੍ਰਦਾਨ ਕਰੇਗਾ।


Click here to Like us on Facebook


 

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...